ਬਠਿੰਡਾ, 25 ਸਤੰਬਰ: ਡੀ ਏ ਪੀ ਅਤੇ ਹੋਰ ਨਕਲੀ ਖਾਦਾਂ ਦੀ ਵਿਕਰੀ ਅਤੇ ਹੋਰ ਢੰਗਾਂ ਰਾਹੀਂ ਹੋ ਰਹੀ ਕਿਸਾਨਾਂ ਦੀ ਅੰਨ੍ਹੀ ਲੁੱਟ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਇੱਥੇ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਵੱਲੋਂ ਜਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਡੀ ਸੀ ਦਫ਼ਤਰ ਅੱਗੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਮੰਗ ਪੱਤਰ ਰਾਹੀਂ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਮੰਗਾਂ ਨਕਲੀ ਖਾਦਾਂ ਦੀ ਸ਼ਰੇਆਮ ਵਿਕਰੀ ਤੁਰੰਤ ਰੋਕੀ ਜਾਵੇ ਅਤੇ ਅਜਿਹਾ ਕੁਕਰਮ ਕਰ ਰਹੀਆਂ ਉਤਪਾਦਕ ਕੰਪਨੀਆਂ ਅਤੇ ਡੀਲਰਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ,
ਪ੍ਰਚਲਤ ਖਾਦਾਂ ਦੇ ਨਾਲ ਨੈਨੋ ਖਾਦਾਂ ਅਤੇ ਹੋਰ ਖੇਤੀ ਲਾਗਤ ਵਸਤਾਂ ਇਫਕੋ,ਸਹਿਕਾਰੀ ਸਭਾਵਾਂ ਅਤੇ ਆਮ ਡੀਲਰਾਂ ਵੱਲੋਂ ਮੱਲੋਜ਼ੋਰੀ ਕਿਸਾਨਾਂ ਦੇ ਗਲ ਮੜ੍ਹਨਾ ਤੁਰੰਤ ਬੰਦ ਕੀਤਾ ਜਾਵੇ, ਪ੍ਰਚਲਤ ਸਹੀ ਖਾਦਾਂ ਦੀ ਸਪਲਾਈ ਸਾਰੇ ਡੀਲਰਾਂ ਖਾਸ ਕਰਕੇ ਸਹਿਕਾਰੀ ਸਭਾਵਾਂ ਰਾਹੀਂ ਮੰਗ ਅਨੁਸਾਰ ਤੁਰੰਤ ਪੂਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ ਅਤੇ ਹਰਿੰਦਰ ਬਿੰਦੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਾਰ ਮਹੀਨੇ ਪਹਿਲਾਂ ਆਈ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋ ਚੁੱਕੇ ਹਨ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਉਹ ਡੀਏਪੀ ਖਾਦ ਬਣਾਉਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ।
ਤਕਨੀਕੀ ਸਹਿਯੋਗ ਤੇ ਖੋਜ ਲਈ P53 ਅਤੇ POW5R3OM ਵਿਚਕਾਰ ਹੋਇਆ ਸਮਝੋਤਾ
ਆਗੂਆਂ ਨੇ ਕਿਹਾ ਜੇਕਰ ਖਾਦ ਦੀ ਕਮੀ ਛੇਤੀ ਪੂਰੀ ਨਾ ਕੀਤੀ ਗਈ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ ਅਤੇ ਇਸ ਲਈ ਕਿਸਾਨਾਂ ਨੂੰ ਤਿਆਰ ਰਹਿਣ ਦਾ ਸੱਦਾ ਦਿੱਤਾ। ਅੱਜ ਦੇ ਧਰਨੇ ਨੂੰ ਜਗਸੀਰ ਸਿੰਘ ਝੁੰਬਾ, ਜਗਦੇਵ ਸਿੰਘ ਜੋਗੇਵਾਲਾ, ਹਰਪ੍ਰੀਤ ਕੌਰ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਬੁਲਾਰਿਆਂ 27, ਸਤੰਬਰ ਨੂੰ ਬਰਨਾਲਾ ਚ ਸ਼ਕਤੀ ਕਲਾ ਮੰਦਰ ਵਿਖੇ ਮਨਾਏ ਜਾ ਰਹੇ ਗੁਰਸ਼ਰਨ ਭਾਅ ਜੀ ਦੀ ਬਰਸੀ ਮੌਕੇ ਨਾਟਕ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।