ਬਠਿੰਡਾ, 20 ਮਾਰਚ: ਕਿਸਾਨਾਂ ਦੇ ਖੇਤਾਂ ਵਿਚੋਂ ਗੁਜਰਦੀ ਗੈਸ ਪਾਈਪ ਲਾਈਨ ਦੇ ਬਦਲੇ ਮੁਆਵਜ਼ਾ ਲੈਣ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਰਵੱਈਏ ਤੋਂ ਦੁਖੀ ਹੁੰਦਿਆਂ ਸਥਾਨਕ ਮਿੰਨੀ ਸਕੱਤਰੇਤ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਇਸਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਗੈਸ ਪਾਈਪ ਲਾਈਨ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਦਫਤਰ ਵਿਖੇ ਹੋਈ ਮੀਟਿੰਗ ਬੇਸਿੱਟਾ ਰਹੀ ਜਿਸ ਤੋਂ ਬਾਅਦ ਰੋਹ ਵਿੱਚ ਆਏ ਕਿਸਾਨਾਂ ਨੇ ਮਿਨੀ ਸਕੱਤਰ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਸਬੰਧੀ ਕਿਸਾਨਾਂ ਵੱਲੋਂ ਗਏ ਵਫਦ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਬੈਠੇ ਕੰਪਨੀ ਦੇ ਵਕੀਲਾਂ ਵੱਲੋਂ ਕਿਸਾਨਾਂ ’ਤੇ ਝੂਠੇ ਦੋਸ਼ ਲਗਾਏ ਗਏ। ਇਸੇ ਤਰ੍ਹਾਂ ਮੀਟਿੰਗ ਵਿਚ ਏਡੀਸੀ ਦੀਆਂ ਦਲੀਲਾਂ ਨਾਲ ਵੀ ਕਿਸਾਨ ਸਹਿਮਤ ਨਹੀਂ ਸਨ।
ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਹਲਕਾ ਫਰੀਦਕੋਟ ਦੇ ਲੋਕ ਉਤਾਵਲੇ : ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਕਿਸਾਨ ਆਗੂਆਂ ਨੇ ਦਸਿਆ ਕਿ 15 ਮਈ ਨੂੰ ਖੇਤਾਂ ਚੋ ਵਿਛਾਈ ਪਾਈਪ ਲਾਈਨ ਦਾ ਪ੍ਰਤੀ ਏਕੜ 24 ਲੱਖ ਰੁਪਏ ਮੁਆਵਾ ਦੇਣ ਦਾ ਲਿਖਤੀ ਸਮਝੌਤਾ ਕੀਤਾ ਗਿਆ ਸੀ ਪ੍ਰੰਤੂ ਹੁਣ ਇਸਨੂੰ ਲਾਗੂ ਕਰਾਉਣ ਲਈ ਪ੍ਰ੍ਰਸ਼ਾਸਨ ਟਾਲਾ ਵੱਟ ਰਿਹਾ। ਜਿਸਦੇ ਚੱਲਦੇ ਬੀਤੇ ਕੱਲ ਕਿਸਾਨਾਂ ਵੱਲੋਂ ਕੰਪਨੀ ਅਧਿਕਾਰੀਆਂ ਦਾਤਲਵੰਡੀ ਸਾਬੋ ਵਿਖੇ ਘਿਰਾਓ ਕੀਤਾ ਗਿਆ ਸੀ ਜਿਸ ਦੌਰਾਨ ਐਸਡੀਐਮ ਤਲਵੰਡੀ ਸਾਬੋ ਅਤੇ ਜਿਲ੍ਹੇ ਦੇ ਪੁਲਿਸ ਅਧਿਕਾਰੀਆਂ ਵੱਲੋਂ ਅੱਜ ਕਿਸਾਨਾਂ ਦੀ ਡਿਪਟੀ ਕਮਿਸ਼ਨਰ ਅਤੇ ਕੰਪਨੀ ਦੇ ਮੁੱਖ ਅਧਿਕਾਰੀਆਂ ਨਾਲ ਮੀਟਿੰਗ ਤੈਅ ਕਰਵਾਈ ਗਈ ਸੀ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਆਉਂਦੇ ਦਿਨਾਂ ਵਿੱਚ ਮੀਟਿੰਗ ਕਰਕੇ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ। ਅੱਜ ਦੇ ਵਫਦ ਵਿੱਚ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗੁਰੂ,ਦਰਸ਼ਨ ਸਿੰਘ ਮਾਈਸਰਖਾਨਾ , ਜਸਵੀਰ ਸਿੰਘ ਬੁਰਜ ਸੇਮਾ ,ਜਗਦੇਵ ਸਿੰਘ ਜੋਗੇਵਾਲਾ ,ਜਗਸੀਰ ਸਿੰਘ ਝੁੰਬਾ ,ਹਰਪ੍ਰੀਤ ਸਿੰਘ ਚੱਠੇਵਾਲਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਸਨ।