
ਬਠਿੰਡਾ, 23 ਜਨਵਰੀ: ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿੱਚ ਪ੍ਰੈਕਟਿਸ ਕਰਦੇ ਵਕੀਲ ਯਸਪਿੰਦਰ ਯਸ਼ ਉਪਰ ਅੱਜ ਦਿਨ-ਦਿਹਾੜੇ ਜਾਨ ਲੇਵਾ ਹਮਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਦੁਪਹਿਰ 1:30 ਵਜੇ ਦੇ ਕਰੀਬ ਕੁਝ ਬਠਿੰਡਾ ਅੰਮ੍ਰਿਤਸਰ ਹਾਈਵੇਅ ਉਪਰ ਕੁਝ ਅਣਪਛਾਤੇ ਕਾਰਸਵਾਰਾਂ ਵੱਲੋਂ ਐਨ.ਐਫ.ਐੱਲ. (ਨੈਸ਼ਨਲ ਫਰਟੀਲਾਈਜ਼ਰਜ਼ ਲਿਮਿਟਡ) ਨੇੜੇ ਉਸ ਸਮੇਂ ਗੋਲੀਬਾਰੀ ਕੀਤੀ ਗਈ ਜਦੋਂ ਉਕਤ ਵਕੀਲ ਆਪਣੇ ਘਰ ਆਦਰਸ਼ ਨਗਰ ਜਾ ਰਿਹਾ ਸੀ । ਇਸ ਗੋਲੀਬਾਰੀ ਦੌਰਾਨ ਵਕੀਲ ਜ਼ਖਮੀ ਹੋ ਗਿਆ, ਜਿਸਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ ਹੌਲਦਾਰ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਨੇ ਦਬੋਚਿਆ, ਇੱਕ ਹੋਇਆ ਫ਼ਰਾਰ
ਘਟਨਾ ਦੀ ਜਾਂਚ ਲਈ ਥਾਣਾ ਥਰਮਲ ਦੀ ਟੀਮ ਦੋਸ਼ੀਆਂ ਦੀ ਭਾਲ ਵਿੱਚ ਜੁੱਟ ਗਈ ਹੈ। ਇਸ ਮਾਮਲੇ ਬਾਰੇ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਵਕੀਲ ਦੇ ਲੱਤ ਵਿੱਚ ਗੋਲੀਆਂ ਲੱਗੀਆਂ ਹਨ।ਪੁਲਿਸ ਅਧਿਕਾਰੀ ਮੁਤਾਬਕ ਮਾਮਲਾ ਘਰੇਲੂ ਵਿਵਾਦ ਨਾਲ ਜੁੜਿਆ ਹੋ ਸਕਦਾ ਹੈ, ਫਿਰ ਵੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੋਸ਼ੀਆਂ ਨੂੰ ਜਲਦੀ ਫੜ ਲਿਆ ਜਾਵੇਗਾ।ਇਸੇ ਦੌਰਾਨ ਆਪਣੇ ਸਾਥੀ ਵਕੀਲ ਦਾ ਹਸਪਤਾਲ ਵਿਚ ਹਾਲਚਾਲ ਪੁੱਛਣ ਆਏ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨ ਨੇ ਇਸ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਜਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਬਠਿੰਡਾ ‘ਚ ਵਕੀਲ ‘ਤੇ ਦਿਨ-ਦਿਹਾੜੇ ਗੋ.ਲੀ+ਬਾਰੀ; ਹਸਪਤਾਲ ਦਾਖਲ, ਦੇਖੋ ਵੀਡਿਓ"




