Bathinda News: Bathinda Police ਦੀ ਮੱਦਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਥਾਨਕ ਥਾਣਾ ਸਿਵਲ ਲਾਈਨ ਇਲਾਕੇ ‘ਚ ਪੈਂਦੇ ਇੱਕ ਘਰ ‘ਤੇ ਪੀਲਾ ਪੰਜ਼ਾ ਚਲਾ ਦਿੱਤਾ। ਅਧਿਕਾਰੀਆਂ ਮੁਤਾਬਕ ਕਮਲ ਗਰਗ ਵਾਸੀ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਗੈਰ ਕਾਨੂੰਨੀ ਢੰਗ ਨਾਲ ਇਹ ਇਮਾਰਤ ਬਣਾਈ ਗਈ ਸੀ। ਇਸਤੋਂ ਇਲਾਵਾ ਇਸਦੇ ਵਿਰੁਧ ਐੱਨ.ਡੀ.ਪੀ.ਐੱਸ ਐਕਟ ਤਹਿਤ ਕੁੱਲ 04 ਮੁੱਕਦਮੇ ਦਰਜ ਹਨ। ਇਸ ਮੌਕੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤ ਕਮਲ ਗਰਗ ਪੁੱਤਰ ਸ਼੍ਰੀ ਰਾਮੇਸ਼ ਕੁਮਾਰ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਉਸਾਰੀ ਗਈ ਸੀ। ਇਸ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ 👉
ਇਸ ਮੌਕੇ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤੇ ਨਸ਼ੇ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਇੱਕ ਮੁੱਕਦਮਾ ਦਰਜ ਹੈ।ਸਿਵਲ ਪ੍ਰਸ਼ਾਸ਼ਨ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ 16 ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹਿਆ ਗਿਆ।ਬੁਲਾਰੇ ਮੁਤਾਬਕ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 2,418 ਮੁਕੱਦਮੇ ਦਰਜ ਕਰਕੇ 3,458 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਵਿੱਚ 89 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਕੁੱਲ 87 ਦੋਸ਼ੀਆਂ ਦੀ 14 ਕਰੋੜ 21 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




