Tuesday, February 3, 2026

ਅਕਾਲੀ ਦਲ ਵੱਲੋਂ ਸਹਿਯੋਗ ਨਾਂ ਕਰਨ ’ਤੇ ਭਰਤੀ ਮੁਹਿੰਮ ਲਈ ਬਣੀ 7 ਮੈਂਬਰੀ ਕਮੇਟੀ ਲਿਖੇਗੀ ਜਥੇਦਾਰ ਨੂੰ ਪੱਤਰ

Date:

spot_img

👉ਮੰਗਲਵਾਰ ਨੂੰ ਹੋਈ 5 ਮੈਂਬਰੀ ਕਮੇਟੀ ਨੇ ਲਿਆ ਫੈਸਲਾ, ਖੁਦ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਦਸਿਆ ਸਮਰਪਿਤ
Patiala News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਨਿਰਪੱਖ ਤਰੀਕੇ ਨਾਲ ਨੇਪਰੇ ਚਾੜਣ ਲਈ ਬਣਾਈ 7 ਮੈਂਬਰੀ ਕਮੇਟੀ ਨੂੰ ਸਹਿਯੋਗ ਨਾਂ ਕਰਨ ਦੇ ਚੱਲਦੇ ਹੁਣ ਇਹ ਮਾਮਲਾ ਗਰਮਾ ਸਕਦਾ ਹੈ। ਇਸ ਨਿਗਰਾਨ ਕਮੇਟੀ ਦੇ ਕਨਵੀਨਰ ਹਰਜਿੰਦਰ ਸਿੰਘ ਧਾਮੀ ਤੇ ਇੱਕ ਹੋਰ ਮੈਂਬਰ ਕ੍ਰਿਪਾਲ ਸਿੰਘ ਬੰਡੂਗਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਬਾਕੀ ਬਚੇ 5 ਮੈਂਬਰਾਂ ਵੱਲੋਂ ਅੱਜ ਮੰਗਲਵਾਰ ਨੂੰ ਪਟਿਆਲਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਣਗੇ ਅਤੇ ਇਸਤੋਂ ਬਾਅਦ ਹੁਣ ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਬਠਿੰਡਾ ’ਚ NRI ਪ੍ਰਵਾਰ ਤੋਂ ਸੋਨੇ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ, ਪੁਲਿਸ ਨੇ ਪਤੀ-ਪਤਨੀ ਨੂੰ ਕੀਤਾ ਗ੍ਰਿਫਤਾਰ

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਮਨਪ੍ਰੀਤ ਸਿੰਘ ਇਆਲੀ ਨੇ ਦਾਅਵਾ ਕੀਤਾ ਕਿ ‘‘ ਬੇਸ਼ੱਕ ਦੂਜੇ ਦੋ ਮੈਂਬਰਾਂ ਵੱਲੋਂ ਅਸਤੀਫ਼ਾ ਦੇਣ ’ਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਪ੍ਰੰਤੂ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਤੇ ਉਸਦੇ ਹੁਕਮਾਂ ਮੁਤਾਬਕ ਹੀ ਕੰਮ ਕਰਨਗੇ। ’’ ਇੰਨ੍ਹਾਂ ਮੈਂਬਰਾਂ ਨੇ ਦਾਅਵਾ ਕੀਤਾ ਕਿ ਹੁਣ ਤੱਕ ਹੋਈਆਂ ਮੀਟਿੰਗਾਂ ਦੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਤਾਲਮੇਲ ਕਰਕੇ ਭਰਤੀ ਮੁਹਿੰਮ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਣ ਦੀਆਂ ਕੋਸ਼ਿਸ਼ਾਂ ਹੋਈਆਂ ਪ੍ਰੰਤੂ ਅਕਾਲੀ ਲੀਡਰਸ਼ਿਪ ਵੱਲੋਂ ਕੋਈ ਸਹਿਯੋਗ ਨਹੀਂ ਕੀਤਾ ਗਿਆ। ਮੈਂਬਰਾਂ ਨੇ ਇੱਥੋਂ ਤੱਕ ਆਖਿਆ ਕਿ ਅਕਾਲੀ ਲੀਡਰਸ਼ਿਪ ਇਸ ਕਮੇਟੀ ਦਾ ਸਹਿਯੋਗ ਹੀ ਨਹੀਂ ਲੈਣਾ ਚਾਹੁੰਦੀ ਹੈ, ਜਿਸਦੇ ਚੱਲਦੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਕੇ ਸੇਧ ਮੰਗੀ ਜਾ ਰਹੀ ਹੈ। ਗੌਰਤਲਬ ਹੈ ਕਿ ਅਕਾਲੀ ਦਲ ਵਿਚ ਚੱਲ ਰਹੇ ਵਿਵਾਦ ਦੇ ਚੱਲਦਿਆਂ ਹੀ ਬੀਤੇ ਕੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦੇ ਨਾਲ ਨਾਲ ਇਸ ਕਮੇਟੀ ਦੀ ਕਨਵੀਨਰੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ  ਇੱਕ ਹੋਰ ਪ੍ਰਾਈਵੇਟ ਬੱਸ ਸੇਮ ਨਾਲੇ ਵਿਚ ਡਿੱਗੀ; ਅੱਧੀ ਦਰਜ਼ਨ ਸਵਾਰੀਆਂ ਦੇ ਮਰਨ ਦਾ ਖ਼ਦਸਾ, ਦਰਜ਼ਨਾਂ ਜਖ਼ਮੀ

ਇਸਤੋਂ ਬਾਅਦ ਹੁਣ ਕ੍ਰਿਪਾਲ ਸਿੰਘ ਬੰਡੂਗਰ ਨੇ ਵੀ ਜਥੈਦਾਰ ਸਾਹਿਬ ਨੂੰ ਪੱਤਰ ਲਿਖਕੇ ਕਮੇਟੀ ਨਾਲੋਂ ਵੱਖ ਕਰ ਦੀ ਅਪੀਲ ਕੀਤੀ ਹੈ। ਜਿਸਦੇ ਚੱਲਦੇ ਹੁਣ ਇਸ ਕਮੇਟੀ ਵਿਚ ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ, ਸਤਵੰਤ ਕੌਰ ਹੀ ਬਾਕੀ ਬਚੇ ਹਨ। ਇਹ ਮੈਂਬਰ ਅੱਜ ਦੀ ਮੀਟਿੰਗ ਵਿਚ ਹਾਜ਼ਰ ਰਹੇ। ਜਿਕਰਯੋਗ ਹੈ ਕਿ ਇਸ ਕਮੇਟੀ ਦੀ ਪਹਿਲੀ ਹੋਈ ਮੀਟਿੰਗ ਵਿਚ ਅਕਾਲੀ ਲੀਡਰਸ਼ਿਪ ਨਾਲ ਤਾਲਮੇਲ ਕਰਨ ਲਈ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਸੀ ਪ੍ਰੰਤੂ ਉਨ੍ਹਾਂ ਕਮੇਟੀ ਮੈਂਬਰਾਂ ਨਾਲ ਮੀਟਿੰਗ ਤੋਂ ਹੀ ਟਾਲਾ ਵੱਟ ਲਿਆ ਸੀ। ਜਿਸ ਕਾਰਨ ਦੋ ਪੁੜ੍ਹਾਂ ਵਿਚਕਾਰ ਫ਼ਸੇ ਦੇਖ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣਾ ਅਸਤੀਫ਼ਾ ਦੇਣ ਦੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...