ਸੁੱਚਾ ਸਿੰਘ ਲੰਗਾਹ ਵੱਲੋਂ ਬਣਾਈ 31 ਮੈਂਬਰੀ ਕਮੇਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀcmਪ ਸਿੰਘ ਰੰਧਾਵਾ ਨੂੰ ਦਿੱਤੀ ਹਿਮਾਇਤ
ਡੇਰਾ ਬਾਬਾ ਨਾਨਕ, 17 ਨਵੰਬਰ:ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਾਲੀ 31 ਮੈਂਬਰੀ ਕਮੇਟੀ ਨੇ ਡੇਰਾ ਬਾਬਾ ਨਾਨਕ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਅਧਿਕਾਰਤ ਤੌਰ ’ਤੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕੁਝ ਦਿਨ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਅਕਾਲੀ ਵਰਕਰਾਂ ਦੀ ਹੋਈ ਵਿਸ਼ਾਲ ਮੀਟਿੰਗ ਤੋਂ ਬਾਅਦ ਬਣਾਈ ਗਈ ਕਮੇਟੀ ਨੇ ਸਰਬਸੰਮਤੀ ਨਾਲ ਗੁਰਦੀਪ ਰੰਧਾਵਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋਮਸੀਹ ਸਮਾਜ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਇਸ ਫੈਸਲੇ ਦਾ ਐਲਾਨ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਵੈਰੋਕੇ ਸਮੇਤ ਹੋਰ ਕਮੇਟੀ ਮੈਂਬਰਾਂ ਨੇ ਮੀਟਿੰਗ ਤੋਂ ਬਾਅਦ ਵਿਸ਼ੇਸ਼ ਮੀਡੀਆ ਬ੍ਰੀਫਿੰਗ ਦੌਰਾਨ ਕੀਤਾ।‘‘ਅਸੀਂ ਗੁਰਦੀਪ ਸਿੰਘ ਰੰਧਾਵਾ ਦੀ ਹਮਾਇਤ ਵਿੱਚ ਖੜ੍ਹੇ ਹਾਂ। ਇਹ ਹਲਕੇ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਸਮੂਹਿਕ ਇੱਛਾ ਦੇ ਅਧਾਰ ’ਤੇ ਲਿਆ ਗਿਆ ਫੈਸਲਾ ਹੈ। ਸਾਡਾ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ’ਆਪ’ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ।’’ਰਾਜਿੰਦਰ ਸਿੰਘ ਵੈਰੋਕੇ ਨੇ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਰੰਧਾਵਾ ਡੇਰਾ ਬਾਬਾ ਨਾਨਕ ਦੇ ਲੋਕਾਂ ਲਈ ਇਸ ਸਕਾਰਾਤਮਕ ਕੰਮ ਨੂੰ ਜਾਰੀ ਰੱਖਣਗੇ। ਅਕਾਲੀ ਆਗੂਆਂ ਨੇ ਕਾਂਗਰਸ ਪਾਰਟੀ ਨੂੰ ’ਪੰਜਾਬ ਅਤੇ ਇਸ ਦੇ ਲੋਕਾਂ ਦੀ ਦੁਸ਼ਮਣ’ ਦੱਸਦਿਆਂ ਉਸ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ।
ਇਹ ਵੀ ਪੜ੍ਹੋਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ
ਉਨ੍ਹਾਂ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਆਪਣੇ ਕਾਰਜਕਾਲ ਦੌਰਾਨ ਕੰਮ ਕਰਨ ਵਿੱਚ ਨਾਕਾਮ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਵਾਰ-ਵਾਰ ਨਿਰਾਸ਼ ਕਰਨ ਵਾਲੀ ਪਾਰਟੀ ਦਾ ਹਿੱਸਾ ਹਨ। ਜਿਕਰਯੋਗ ਹੈ ਕਿ ਇਹ 31 ਮੈਂਬਰੀ ਕਮੇਟੀ ਦਾ ਆਪਣਾ ਫੈਸਲਾ ਹੈ, ਜਿਸਦੇ ਬਾਰੇ ਅਕਾਲੀ ਦਲ ਹਾਈਕਮਾਂਡ ਵੱਲੋਂ ਇਸਦੀ ਹਿਮਾਇਤ ਨਹੀਂ ਕੀਤੀ ਗਈ ਹੈ। ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਵੀ ਇਸ ਫੈਸਲੇ ਦਾ ਪੂਰਨ ਸਮਰਥਨ ਪ੍ਰਗਟ ਕਰਦਿਆਂ ਹਲਕੇ ਦੇ ਸਮੂਹ ਅਕਾਲੀ ਵਰਕਰਾਂ ਨੂੰ ਗੁਰਦੀਪ ਸਿੰਘ ਰੰਧਾਵਾ ਲਈ ਰੈਲੀ ਕਰਨ ਦੀ ਅਪੀਲ ਕੀਤੀ।
Share the post "ਡੇਰਾ ਬਾਬਾ ਨਾਨਕ ਹਲਕੇ ’ਚ ਸਾਬਕਾ ਅਕਾਲੀ ਮੰਤਰੀ ਲੰਗਾਹ ਦੇ ਧੜੇ ਵੱਲੋਂ ਆਪ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ"