ਹਰਿਆਣਾ ’ਚ ਸੈਣੀ ਸਰਕਾਰ ਬਜ਼ੁਰਗਾਂ ਨੂੰ ਆਪਣੇ ਖ਼ਰਚੇ ’ਤੇ ਕਰਵਾਏਗੀ ਮਹਾਕੁੰਭ ਤੀਰਥ ਦੇ ਦਰਸ਼ਨ

0
34

ਸੁਖਜਿੰਦਰ ਮਾਨ

ਚੰਡੀਗੜ੍ਹ, 16 ਜਨਵਰੀ: ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਹੁਣ ਗਰੀਬ ਪਰਿਵਾਰ ਦੇ ਬਜੁਰਗਾਂ ਨੂੰ ਸਰਕਾਰੀ ਖਰਚ ’ਤੇ ਪ੍ਰਯਾਗਰਾਜ ਸਥਿਤ ਮਹਾਕੁੰਭ ਤੀਰਥ ਦੇ ਦਰਸ਼ਨ ਕਰਵਾਏ ਜਾਣਗੇ। ਯੋਜਨਾ ਤਹਿਤ ਸਰਕਾਰ ਵੱਲੋਂ ਹਰੇਕ ਜਿਲ੍ਹੇ ਤੋਂ ਯੋਗ ਸੀਨੀਅਰ ਨਾਗਰਿਕਾਂ ਨੂੰ ਮਹਾਕੁੰਭ ਤੀਰਥ ਦਰਸ਼ਨ ਲਈ ਭੇਜਿਆ ਜਾਵੇਗਾ।ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਜੂਦਾ ਸਰਕਾਰ ਦੇ 100 ਦਿਨ ਦੀ ਉਪਲਬਧਤੀਆਂ ਨੂੰ ਲੈ ਕੇ ਅੱਜ ਇੱਥੇ ਬੁਲਾਈ ਗਈ ਪ੍ਰਸਾਸ਼ਨਿਕ ਸਕੱਤਰਾਂ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਇਹ ਐਲਾਨ ਕੀਤਾ।

ਇਹ ਵੀ ਪੜ੍ਹੋ ਮੋਦੀ ਸਰਕਾਰ ਵੱਲੋਂ ਲੱਖਾਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 8ਵੇਂ ਤਨਖ਼ਾਹ ਕਮਿਸ਼ਨ ਨੂੰ ਦਿੱਤੀ ਮੰਨਜੂਰੀ

ਵਰਨਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਬਜੁਰਗਾਂ ਨੂੰ ਅਯੋਧਿਆ ਵਿਚ ਰਾਮਲੱਲਾ ਦੇ ਦਰਸ਼ਨ ਕਰਵਾਏ ਗਏ। ਇਸ ਯੋਜਨਾ ਵਿਚ ਸ੍ਰੀ ਮਾਤਾ ਵੈਸ਼ਣੋ ਦੇਵੀ ਅਤੇ ਸ਼ਿਰਡੀ ਸਾਈਂ ਤੀਰਥ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਹੁਣ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਬਜੁਰਗਾਂ ਨੂੰ ਅਯੋਧਿਆ, ਮਾਤਾ ਵੈਸ਼ਣੋ ਦੇਵੀ ਅਤੇ ਸ਼ਿਰਡੀ ਤੋਂ ਇਲਾਵਾ ਪ੍ਰਯਾਗਰਾਜ ਵਿਚ ਚੱਲ ਰਹੇ ਮਹਾਕੁੰਭ ਤੀਰਥ ਦੇ ਵੀ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੌਜੂਦ ਸਰਕਾਰ ਦੇ 100 ਦਿਨ ਦੇ ਕਾਰਜਕਾਲ ਵਿਚ ਖੇਤੀ, ਸਿਖਿਆ, ਸਿਹਤ, ਸਮੇਤ ਸਾਰੇ ਖੇਤਰਾਂ ਦੇ ਵਿਕਾਸ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ।

ਇਹ ਵੀ ਪੜ੍ਹੋ ਬਠਿੰਡਾ ਤੇ ਲੁਧਿਆਣਾ ’ਚ ਨਿਹੰਗ ਬਾਣੇ ਵਿਚ ਆਏ ਨੌਜਵਾਨਾਂ ਨੇ ਹਥਿਆਰਾਂ ਦੀ ਨੌਕ ’ਤੇ ਖੋਹੀਆਂ ਗੱਡੀਆਂ  

ਮੁੱਖ ਮੰਤਰੀ ਨੇ ਪਹਿਲੇ 100 ਦਿਨਾਂ ਅਤੇ ਅਗਲੇ ਪੰਜ ਸਾਲਾਂ ਦੇ ਜਨਹਿਤ ਦੇ ਏਜੰਡੇ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਤੋਂ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿਚ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਐਮ ਪਾਂਡੂਰੰਗ ਨੇ ਸਰਕਾਰ ਦੇ 100 ਦਿਨਾਂ ਨਾਲ ਸਬੰਧਿਤ ਉਪਲਬਧਤੀਆਂ ਦੀ ਵਿਸਥਾਰ ਰਿਪੋਰਟ ਪੀਪੀਟੀ ਰਾਹੀਂ ਪੇਸ਼ ਕੀਤੀ। ਇਸ ਮੌਕੇ ’ਤੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here