ਜਲੰਧਰ, 3 ਮਈ: ਬੀਤੀ ਰਾਤ ਜਲੰਧਰ-ਫਗਵਾੜਾ ਹਾਈਵੇ ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ[ ਦੱਸਿਆ ਜਾ ਰਿਹਾ ਇਸ ਵਿਦਿਆਰਥੀ ਨੇ ਯੂਨੀਵਰਸਿਟੀ ਦੀ ਨੌਵੀਂ ਮੰਜ਼ਿਲ ਤੋਂ ਡਿੱਗ ਕੇ ਖੁਦਕੁਸ਼ੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ 10 ਵਜੇ ਦੇ ਕਰੀਬ ਮੁੰਡਿਆਂ ਦੇ ਹੋਸਟਲ ਅੰਦਰ ਜ਼ੋਰਦਾਰ ਧਮਾਕਾ ਹੁੰਦਾ ਜਦੋਂ ਵਿਦਿਆਰਥੀਆਂ ਵੱਲੋਂ ਬਾਹਰ ਆ ਕੇ ਦੇਖਿਆ ਜਾਂਦਾ ਹੈ ਤਾਂ ਫਰਸ਼ ਤੇ ਇਕ ਲੜਕੇ ਦੀ ਲਾਸ਼ ਪਈ ਹੁੰਦੀ ਹੈ। ਮ੍ਰਿਤਕ ਦੀ ਪਹਿਚਾਣ ਮਯੰਕ ਵਜੋਂ ਹੋਈ ਹੈ ਜੋ ਹਰਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ।
ਵਿਰਸਾ ਸਿੰਘ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਓੁਪਨ ਡਿਬੇਟ ਦਾ ਚੈਂਲੇਜ
ਜਦੋਂ ਵਿਦਿਆਰਥੀਆਂ ਵੱਲੋਂ ਮਯੰਕ ਨੂੰ ਚੁੱਕ ਕੇ ਹਸਪਤਾਲ ਲਿਜਾਇਆ ਜਾਂਦਾ ਹੈ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਇਸ ਘਟਨਾ ਦੀ ਸੂਚਨਾ ਯੂਨੀਵਰਸਿਟੀ ਵੱਲੋਂ ਥਾਣਾ ਸੁਲਤਾਨਪੁਰ ਪੁਰ ਦੀ ਪੁਲਿਸ ਨੂੰ ਦਿੱਤੀ ਜਾਂਦੀ ਹੈ ਜੋ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਦੀ ਹੈ ਤੇ ਪੋਸਟਮਾਰਟਮ ਲਈ ਭੇਜ ਦਿੰਦੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਤੇ ਪਰਿਵਾਰ ਨੂੰ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਤੇ ਪੁਲਿਸ ਜਲ ਦੇ ਹੀ ਇਸ ਮਾਮਲੇ ਤੇ ਕਾਰਵਾਈ ਕਰੇਗੀ।




