ਬਠਿੰਡਾ, 25 ਨਵੰਬਰ:ਸਿਹਤ ਵਿਭਾਗ ਬਠਿੰਡਾ ਵਲੋਂ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਪ੍ਰੋਗਰਾਮ ਸਬੰਧੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ (ਕਾਰਜਕਾਰੀ) ਵਲੋਂ ਦਫਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ ਜੋ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਲਗਾਇਆ ਜਾਵੇਗਾ ਅਤੇ ਹੋਰ ਪਬਲਿਕ ਥਾਵਾਂ ‘ਤੇ ਵੀ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਨਮੂਨੀਆ ਬੀਮਾਰੀ ਸਬੰਧੀ ਇਸ ਦੇ ਮੁੱਢਲੇ ਲੱਛਣਾਂ ਅਤੇ ਲੋੜੀਂਦੀ ਜਾਣਕਾਰੀ ਬਾਰੇ ਸੂਚਿਤ ਕੀਤਾ ਜਾ ਸਕੇ। ਇਸ ਸਮੇਂ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਮੂਨੀਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ” (ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮੂਨੀਆ ਵਾਲੇ ਕੇਸਾਂ ਨੂੰ ਜਲਦੀ ਹਸਪਤਾਲਾਂ ਵਿੱਚ ਲੈਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
Fatehgarh Sahib News: ਵਿਆਹ ਸਮਾਗਮ ’ਚ ਫ਼ਟਿਆ ਸਿਲੰਡਰ, ਤਿੰਨ ਔਰਤਾਂ ਦੀ ਹੋਈ ਮੌ+ਤ, ਖ਼ੁਸੀਆਂ ਬਦਲੀਆਂ ਗਮ ’ਚ
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰਾਂ, ਕਮਿਊਨਿਟੀ ਹੈਲਥ ਅਫਸਰਾਂ ਅਤੇ ਐਮ.ਪੀ.ਐਚ.ਡਬਲਯੂ, ਆਸ਼ਾ ਵਰਕਰਾਂ ਸਮੇਤ ਸਮੂਹ ਸਟਾਫ਼ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਲੋਕਾਂ ਨੂੰ ਇਸ ਬੀਮਾਰੀ ਬਾਰੇ ਸਮੇਂ ਸਿਰ ਜਾਗਰੂਕ ਕੀਤਾ ਜਾ ਸਕੇ।ਡਾ. ਮੀਨਾਕਸ਼ੀ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਨਮੂਨੀਆਂ ਇਕ ਗੰਭੀਰ ਬਿਮਾਰੀ ਹੈ, ਇਸ ਲਈ ਘਰੇਲੂ ਇਲਾਜ ਵਿਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ਼ ਨੂੰ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਉਨ੍ਹਾਂ ਕਿਸੇ ਪੀੜਤ ਬੱਚੇ ਵਿਚ ਨਮੂਨੀਆ ਸਬੰਧੀ ਅਲਾਮਤਾਂ ਨਜ਼ਰ ਆਉਣ ਉਤੇ ਤੁਰੰਤ ਬੁਖਾਰ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਸਾਹਾਂ ਦੀ ਗਿਣਤੀ ਅਤੇ ਆਕਸੀਜਨ ਲੈਵਲ ਚੈਕ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਦੇ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ।ਇਸ ਤੋਂ ਬਚਾਅ ਲਈ ਇਸ ਸਰਦੀ ਦੇ ਮੌਸਮ ਵਿਚ ਬੱਚੇ ਦੇ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ, ਊਨੀ ਗਰਮ ਕੱਪੜੇ ਪਹਿਨਾਉਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜ਼ਮੀਨ ਉਤੇ ਨੰਗੇ ਪੈਰੀਂ ਨਹੀਂ ਚੱਲਣ ਦੇਣਾ ਚਾਹੀਦਾ।
Faridkot News: ਤੇਜ ਰਫ਼ਤਾਰ ਕਾਰ ਟਰਾਲੀ ਹੇਠ ਵੜੀ, ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌ+ਤ
ਇਸ ਸਬੰਧੀ ਹੋਰ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਨਮੂਨੀਆ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ ਵਾਰ ਥੋਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ। ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਜਰੂਰ ਪਿਲਾਉਣਾ ਚਾਹੀਦਾ ਹੈ ਅਤੇ 6 ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ, ਸਰਦੀਆਂ ਵਿਚ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜ਼ਮੀਨ ‘ਤੇ ਨੰਗੇ ਪੈਰ ਨਾ ਤੁਰਨ ਦਿਉ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਮੇਂ ਸਿਰ ਅਤੇ ਸੰਪੂਰਣ ਟੀਕਾਕਰਨ ਜਰੂਰ ਕਰਵਾਇਆ ਜਾਵੇ । ਬੱਚਿਆਂ ਦੇ ਨੇੜੇ ਧੂੰਆਂ ਨਾ ਹੋਣ ਦਿਉ। ਇਨ੍ਹਾਂ ਸਾਵਧਾਨੀਆਂ ਨਾਲ ਅਸੀਂ ਨਮੂਨੀਆਂ ਦੀ ਬੀਮਾਰੀ ਤੋਂ ਆਪਣੇ ਆਪ ਨੂੰ ਅਤੇ ਆਪਣੇ ਬੱਚਿਆਂ ਨੂੰ ਬਚਾ ਸਕਦੇ ਹਾਂ। ਇਸ ਮੌਕੇ ਡਾ. ਸੁਖਜਿੰਦਰ ਗਿੱਲ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ, ਡਾ. ਊਸ਼ਾ ਗੋਇਲ ਜਿਲ੍ਹਾ ਸਿਹਤ ਅਫਸਰ , ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾ, ਮਲਕੀਤ ਕੌਰ ਡਿਪਟੀ ਮਾਸ ਮੀਡੀਆ ਅਫਸਰ, ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਅਤੇ ਮੁਕੇਸ ਕੁਮਾਰ ਹਾਜ਼ਰ ਸਨ ।
Share the post "ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ‘ਸਾਂਸ ਪ੍ਰੋਗਰਾਮ’ ਸਬੰਧੀ ਜਾਗਰੂਕਤਾ ਪੋਸਟਰ ਜਾਰੀ"