ਬਠਿੰਡਾ, 15 ਫਰਵਰੀ (ਸੁਖਜਿੰਦਰ ਮਾਨ): ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ’ਤੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਕੇਂਦਰ ਦੀ ਸ਼ਹਿ ’ਤੇ ਕੀਤੇ ਜਾ ਰਹੇ ਤਸਦੱਦ ਦੇ ਵਿਰੋਧ ਵਿਚ ਅੱਜ ਪੂਰੇ ਪੰਜਾਬ ਵਿੱਚ 11 ਵਜੇ ਤੋਂ ਲੈ ਕੇ 2 ਵਜੇ ਤੱਕ ਟੋਲ ਪਲਾਜੇ ਫਰੀ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਬਠਿੰਡਾ ਜ਼ਿਲ੍ਹੇ ਅੰਦਰ ਜੀਦਾ ਟੋਲ ਪਲਾਜੇ ’ਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਕਿਸਾਨਾਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਤਿੰਨ ਘੰਟੇ ਚੱਲੇ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ,ਬੀਕੇਯੂ ਮਾਨਸਾ ਦੇ ਸੂਬਾ ਜਰਨਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ,ਬੀਕੇਯੂ ਮਾਲਵਾ ਦੇ ਸੂਬਾ ਜਨਰਲ ਸਕੱਤਰ ਨਛੱਤਰ ਸਿੰਘ ਜੈਤੋ ਨੇ ਦੋਸ਼ ਲਾਇਆ ਕਿ ਬੀਜੇਪੀ ਦੀ ਕੇਂਦਰ ਤੇ ਹਰਿਆਣਾ ਸਰਕਾਰਾਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸ਼ਾਂਤੀ ਪੂਰਨ ਸੰਘਰਸ਼ ਕਰਨ ਦੇ ਅਧਿਕਾਰ ਖੋ ਰਹੀਆਂ ਹਨ।
ਲੋਕ ਸਭਾ ਚੋਣਾਂ: ਕਾਂਗਰਸ ਨੇ ਟਿਕਟ ਦੇ ਦਾਅਵੇਦਾਰਾਂ ਤੋਂ ਮੰਗੀਆਂ ਅਰਜ਼ੀਆਂ
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਦਿੱਲੀ ਅੰਦੋਲਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰ ਸਰਕਾਰ ਵਿਚਕਾਰ ਹੋਏ ਸਮਝੌਤੇ ਨੂੰ ਸਿਰੇ ਚੜਾਇਆ ਜਾਵੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਜਲਦ ਹੀ ਮੀਟਿੰਗ ਕਰਕੇ ਦੇਸ਼ ਵਿਆਪੀ ਸੰਘਰਸ਼ ਦਾ ਬਿਗਲ ਵਜਾਏਗਾ । ਅੱਜ ਦੇ ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਇਕਬਾਲ ਸਿੰਘ ਬਿਸ਼ਨੰਦੀ , ਗੁਰਜੀਤ ਸਿੰਘ ਜਿਲਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਕੁਲ ਹਿੰਦ ਕਿਸਾਨ ਸਭਾ ਦੇ ਜਿਲਾ ਆਗੂ ਨਾਇਬ ਸਿੰਘ ਫੂਸ ਮੰਡੀ, ਕੌਮੀ ਕਿਸਾਨ ਯੂਨੀਅਨ ਦੇ ਗੁਰਪਿਆਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਅੰਗਰੇਜ਼ ਸਿੰਘ ਗੋਰਾ ਮਤਾ, ਦਲਿਤ ਮੰਚ ਦੇ ਗੁਰਜੀਤ ਸਿੰਘ, ਸੁਖਦੇਵ ਸਿੰਘ ਫੌਜੀ ਜਿਲਾ ਜਨਰਲ ਸਕੱਤਰ ਬੀਕੇਯੂ ਡਕੌਂਦਾ ,ਰੇਸ਼ਮ ਸਿੰਘ ਜੀਦਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।