ਬਠਿੰਡਾ, 9 ਸਤੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਰੋਸ਼ ਵਜੋਂ ਅੱਜ ਸੋਮਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਅੱਧੇ ਦਿਨ ਵਾਸਤੇ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਹਾਲਾਂਕਿ ਇਸਤੋਂ ਪਹਿਲਾਂ ਅੱਜ ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਸੀ ਪ੍ਰੰਤੂ ਸਿਹਤ ਮੰਤਰੀ ਅਤੇ ਸਰਕਾਰ ਵੱਲੋਂ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੂੰ ਕੀਤੀ ਅਪੀਲ ਤੋਂ ਬਾਅਦ ਹੁਣ ਰੋਸ਼ ਦਾ ਇਹ ਸਵਰੂਪ ਬਦਲ ਦਿੱਤਾ ਗਿਆ ਹੈ।
ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜੰਗੀਰ ਕੌਰ ਅੱਜ ਪੇਸ਼ ਹੋਣਗੇ ਸ਼੍ਰੀ ਅਕਾਲੀ ਤਖ਼ਤ ਸਾਹਿਬ ਉਪਰ
ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ ਜਗਰੂਪ ਸਿੰਘ ਗਿੱਲ ਨੇ ਦਸਿਆ ਕਿ 9 ਤੋਂ 11 ਸਤੰਬਰ ਤੱਕ ਤਿੰਨ ਦਿਨਾਂ ਲਈ ਅੱਧੇ ਦਿਨ (8 ਤੋਂ 11 ਵਜੇ) ਤੱਕ ਓਪਡੀ ਸੇਵਾਵਾਂ ਬੰਦ ਰਹਿਣਗੀਆਂ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਪਿਛਲੇ ਇੱਕ ਹਫ਼ਤੇ ਤੋਂ ਹੀ ਮਰੀਜ਼ਾਂ ਨੂੰ ਪੈਫਲੰਟ ਵੰਡ ਕੇ ਜਾਣੂ ਕਰਵਾਇਆ ਜਾ ਚੁੱਕਾ ਹੈ। ਡਾ ਜਗਰੂਪ ਸਿੰਘ ਨੇ ਦਸਿਆ ਕਿ ਐਸੋਸੀਏਸਨ ਦੀ ਸਰਕਾਰ ਨਾਲ 11 ਸਤੰਬਰ ਨੂੰ ਮੀਟਿੰਗ ਰੱਖੀ ਗਈ ਹੈ ਤੇ ਜੇਕਰ ਇਹ ਮੀਟਿੰਗ ਬੇਸਿੱਟਾ ਰਹਿੰਦੀ ਹੈ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।