ਚੰਡੀਗੜ੍ਹ, 20 ਦਸੰਬਰ: ਆਮ ਤੌਰ ’ਤੇ ਸੂਬੇ ਦੀ ਹਰ ਤਹਿਸੀਲ ਵਿਚ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੂੰ ਘੰਟਿਆਂ ਬੱਧੀ ਤਹਿਸੀਲਦਾਰ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਗੱਲ ਇੱਥੇ ਹੀ ਖ਼ਤਮ ਨਹੀਂ ਹੁੰਦੀ, ਤਹਿਸੀਲਦਾਰ ਦੇ ਤਹਿਸੀਲ ਵਿਚ ਮੌਜੂਦ ਹੋਣ ਦੇ ਬਾਵਜੂਦ ਵੀ ਰਜਿਸਟਰੀਆਂ ਦਾ ਕੰਮ ਦੁਪਿਹਰ ਤੋਂ ਬਾਅਦ ਹੀ ਸ਼ੁਰੂ ਹੁੰਦਾ ਹੈ। ਜਿਸਦੇ ਕਾਰਨ ਆਪਣੀ ਵਾਰੀ ਪਹਿਲਾਂ ਲੈਣ ਦੇ ਲਈ ਪੈਸਿਆਂ ਦੇ ਲੈਣ-ਦੇਣ ਦਾ ਖੇਲ ਚੱਲਦਾ ਹੈ ਅਤੇ ਆਮ ਲੋਕਾਂ ਨੂੰ ਖੱਜਲ-ਖੁਆਰੀ ਦੇ ਨਾਲ ‘ਦਲਾਲਾਂ’ ਨੂੰ ਜੇਬ ਵੀ ਹਲਕੀ ਕਰਨੀ ਪੈਂਦੀ ਹੈ।
ਇਹ ਵੀ ਪੜ੍ਹੋ ਵੋਟਾਂ ਦੇ ਮੱਦੇਨਜ਼ਰ ਪੰਜਾਬ ਦੇ ਵਿਚ ਭਲਕੇ ਛੁੱਟੀ ਦਾ ਐਲਾਨ
ਪ੍ਰੰਤੂ ਹੁਣ ਅਜਿਹਾ ਨਹੀਂ ਹੋਵੇਗਾ, ਕਿਉਂਕਿ ਸ਼ੁੱਕਰਵਾਰ ਨੂੰ ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਇੱਕ ਅਹਿਮ ਹੁਕਮ ਜਾਰੀ ਕੀਤੇ ਹਨ। ਸੂਬੇ ਦੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਦਸਤਖ਼ਤਾਂ ਹੇਠ ਜਾਰੀ ਇਸ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਅੱਜ ਤੋਂ ਬਾਅਦ ਪੰਜਾਬ ਦੀ ਹਰ ਤਹਿਸੀਲ ਵਿਚ ਰਜਿਸਟਰੀਆਂ ਦਾ ਕੰਮ ਸਵੇਰੇ 9 ਵਜੇਂ ਤੋਂ ਹੀ ਸ਼ੁਰੂ ਹੋਵੇਗਾ। ਅਜਿਹਾ ਨਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ Gurdaspur News: 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਇਸਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਇਹ ਸਪੱਸ਼ਟ ਹਿਦਾਇਤ ਕੀਤੀ ਗਈ ਹੈ ਕਿ ਜਿਸ ਦਿਨ ਕਿਸੇ ਵੀ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਦੀ ਵਸੀਕੇ ਤਸਦੀਕ ਭਾਵ ਰਜਿਸਟਰੀਆਂ ਕਰਨ ਦੀ ਡਿਊਟੀ ਹੋਵੇ, ਉਸ ਦਿਨ ਉਸ ਅਧਿਕਾਰੀ ਦੀ ਕਿਸੇ ਹੋਰ ਕੰਮ ਵਾਸਤੇ ਕੋਈ ਡਿਊਟੀ ਨਾ ਲਗਾਈ ਜਾਵੇ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਆਪੋ-ਅਪਣੇ ਜ਼ਿਲਿਆਂ ਵਿਚ ਉਕਤ ਹੁਕਮਾਂ ਨੂੰ ਯਕੀਨੀ ਬਣਾਉਣ ਲਈ ਚੈਕਿੰਗਾਂ ਕਰਨ ਲਈ ਵੀ ਕਿਹਾ ਗਿਆ ਹੈ। ਪੰਜਾਬ ਦੇ ਲੋਕਾਂ ਵੱਲੋਂ ਇੰਨ੍ਹਾਂ ਹੁਕਮਾਂ ਦੀ ਸਲਾਘਾ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK