Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ’ਚ 100 ਤੋਂ 119 ਸਾਲ ਦੀ ਉਮਰ ਦੇ ਵੋਟਰਾਂ ਦੀ ਗਿਣਤੀ ਪੰਜ ਹਜ਼ਾਰ ਤੋਂ ਟੱਪੀ

25 Views

205 ਵੋਟਰਾਂ ਦੀ ਉਮਰ 120 ਸਾਲ ਤੋਂ ਵੀ ਜ਼ਿਆਦਾ
85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ: ਸਿਬਿਨ ਸੀ
ਚੰਡੀਗੜ੍ਹ, 21 ਮਾਰਚ: ਆਗਾਮੀ 1 ਜੂਨ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਵੋਟ ਅੰਕੜੇ ਮੁਤਾਬਕ ਸੂਬੇ ’ਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਇਹ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ ਅਤੇ ਇਸ ਮਕਸਦ ਲਈ ਪਹਿਲਾਂ ਹੀ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਅਕਾਲੀ ਦਲ ਤੇ ਭਾਜਪਾ ਦੀ ਯਾਰੀ, ਕੱਛੂ ਕੁੰਮੇ ਤੇ ਚੂਹੇ ਵਾਲੀ: ਭਗਵੰਤ ਮਾਨ

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ 2024 ਤੱਕ 100 ਤੋਂ 109 ਸਾਲ ਦੀ ਉਮਰ ਵਾਲੇ 1917 ਮਰਦ ਅਤੇ 2928 ਔਰਤ ਵੋਟਰ ਹਨ। ਇਸੇ ਤਰ੍ਹਾਂ 110 ਤੋਂ 119 ਸਾਲ ਤੱਕ ਦੇ 59 ਮਰਦ ਅਤੇ 100 ਔਰਤ ਵੋਟਰ ਹਨ। ਇਸ ਤਰ੍ਹਾਂ 100 ਤੋਂ 119 ਸਾਲ ਦੀ ਉਮਰ ਤੱਕ ਦੇ ਕੁੱਲ ਵੋਟਰਾਂ ਦੀ ਗਿਣਤੀ 5004 ਬਣਦੀ ਹੈ। ਇਸੇ ਤਰ੍ਹਾਂ 120 ਸਾਲ ਤੋਂ ਵੱਧ ਉਮਰ ਵਾਲੇ 205 ਵੋਟਰਾਂ ਵਿੱਚੋਂ 122 ਮਰਦ ਅਤੇ 83 ਔਰਤ ਵੋਟਰ ਹਨ। 120 ਸਾਲ ਤੋਂ ਵੱਧ ਉਮਰ ਵਾਲੇ ਸਭ ਤੋਂ ਜ਼ਿਆਦਾ 77 ਮਰਦ ਤੇ 34 ਔਰਤਾਂ ਲੁਧਿਆਣਾ ਜ਼ਿਲ੍ਹੇ ਵਿਚ ਅਤੇ ਇਸ ਤੋਂ ਬਾਅਦ 24 ਮਰਦ ਤੇ 25 ਔਰਤਾਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਹਨ।

ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਜਾਣਕਾਰੀ ਮੰਗਣ ਵਾਲੇ ਸਕੱਤਰ ਨੂੰ ਮੁੱਖ ਮੰਤਰੀ ਦਾ ਨੋਟਿਸ

ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਬਾਬਤ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1 ਮਾਰਚ, 2024 ਤੱਕ ਸੂਬੇ ਵਿਚ ਕੁੱਲ 4 ਲੱਖ 89 ਹਜ਼ਾਰ 631 ਵੋਟਰ 18-19 ਸਾਲ ਉਮਰ ਵਰਗ ਦੇ ਹਨ। ਇਨ੍ਹਾਂ ਵਿਚ 16 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ। ਜਦਕਿ 2 ਲੱਖ 93 ਹਜ਼ਾਰ 100 ਵੋਟਰ ਮੁੰਡੇ ਅਤੇ 1 ਲੱਖ 96 ਹਜ਼ਾਰ 515 ਵੋਟਰ ਕੁੜੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਸਿਬਿਨ ਸੀ ਨੇ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਅਧਿਕਾਰ ਦੀ ਵੱਧ-ਚੜ੍ਹ ਕੇ ਵਰਤੋਂ ਕਰਨ ਅਤੇ ‘ਇਸ ਵਾਰ 70 ਪਾਰ’ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ।

 

Related posts

BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ

punjabusernewssite

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

punjabusernewssite

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ-ਐਡਵੋਕੇਟ ਧਾਮੀ

punjabusernewssite