Bathinda News: ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਦੇ ਕਾਲਜ ਪ੍ਰਿੰਸੀਪਲ ਡਾ.ਨੀਰੂ ਗਰਗ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਪੋਸਟ ਗ੍ਰੈਜੂਏਸ਼ਨ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ । ਇਸ ਸਮੇਂ ਹਰਪ੍ਰੀਤ ਸਿੰਘ ਬਹਿਣੀਵਾਲ ਵੱਲੋਂ ‘ਕਲਾਕਾਰ ਆਰਟ ਗੈਲਰੀ’ ਦੇ ਸਹਿਯੋਗ ਨਾਲ ਲਗਪਗ ਉਨ੍ਹਾਂ 25 ਵਿਦਿਆਰਥੀਆਂ ਨੂੰ ਗੁਰਮੁਖੀ ਲਿਪੀ ਨਾਲ ਸੰਬੰਧਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ, ਜਿਨ੍ਹਾਂ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਯੋਗਦਾਨ ਪਾਇਆ ।
ਇਹ ਵੀ ਪੜ੍ਹੋ ਦਿੱਲੀ ਸਰਕਾਰ; ਮੰਤਰੀਆਂ ਨੂੰ ਵਿਭਾਗਾਂ ਦੀ ਹੋਈ ਵੰਡ, ਸਿਰਸਾ ਨੂੰ ਦਿੱਤਾ ਅਹਿਮ ਵਿਭਾਗ
ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਪੰਜਾਬੀ ਭਾਸ਼ਾ ਦੇ ਪਿਛੋਕੜ, ਵਰਤਮਾਨ ਅਤੇ ਭਵਿੱਖ ਬਾਰੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਹਰੇਕ ਮਨੁੱਖ ਦੀ ਪਹਿਚਾਣ ਆਪਣੀ ਮਾਤ ਭਾਸ਼ਾ ਰਾਹੀ ਹੀ ਹੁੰਦੀ ਹੈ ਇਸ ਕਰਕੇ ਸਾਨੂੰ ਆਪਣੀ ਮਾਤ ਭਾਸ਼ਾ ਨੂੰ ਵਿਸਾਰਨਾ ਨਹੀਂ ਸਗੋ ਸਤਿਕਾਰਨਾ ਚਾਹੀਦਾ ਹੈ । ਇਸ ਸਮੇਂ ਕੀਰਤੀ ਕਿਰਪਾਲ ਸਿੰਘ ਦੀ ਰਹਿਨੁਮਾਈ ਹੇਠ ਪੰਜਾਬੀ ਮਾਤ ਭਾਸ਼ਾ ਨਾਲ ਸੰਬੰਧਿਤ ਨੁੱਕੜ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ ।
ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ । ਇਸ ਸਮੇਂ ਮੈਡਮ ਮੋਨਿਕਾ ਕਪੂਰ, ਮੈਡਮ ਅਮਨਦੀਪ ਕੌਰ, ਮੈਡਮ ਗੁਰਮਿੰਦਰ ਜੀਤ ਕੌਰ, ਮੈਡਮ ਸੀਮਾ ਰਾਣੀ ਅਤੇ ਮੈਡਮ ਅਨੂਪਮ ਸ਼ਾਮਿਲ ਰਹੇ । ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ ਅਤੇ ਕਾਲਜ ਕਮੇਟੀ ਦੇ ਮੈਂਬਰਾਂ ਵੱਲੋਂ ਪੰਜਾਬੀ ਵਿਭਾਗ ਦੁਆਰਾ ਕਰਵਾਏ ਗਏ ਇਸ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "SSD Girls College ’ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ’ਤੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ"