WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਕਿਸਾਨਾਂ ਦੀ ਹਿਮਾਇਤ ‘ਚ ਕਾਂਗਰਸੀਆ ਨੇ ਭਾਜਪਾ ਦਫ਼ਤਰ ਅੱਗੇ ਦਿੱਤਾ ਧਰਨਾ

ਬਠਿੰਡਾ,16 ਫ਼ਰਵਰੀ: ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਕੂਚ ਦੇ ਦਿੱਤੇ ਸੱਦੇ ਦੇ ਚੱਲਦਿਆਂ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਤਸ਼ੱਦਦ ਕਰਨ ਦੇ ਰੋਸ ਵਜੋਂ ਭਾਜਪਾ ਦਫਤਰ ਘੇਰਨ ਗਏ ਬਠਿੰਡਾ ਦੇ ਕਾਂਗਰਸੀਆਂ ਨੂੰ ਅੱਗੇ ਭਾਜਪਾਈਆਂ ਨੇ ਪਾਣੀ ਦੀਆਂ ਬੋਤਲਾਂ ਵੰਡੀਆਂ। ਜ਼ਿਕਰਯੋਗ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੇ ਸੂਬੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ। ਇਸ ਦੌਰਾਨ ਪੁਲਿਸ ਵੱਲੋਂ ਲਗਾਤਾਰ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਜਿਸਦੇ ਰੋਸ ਵਜੋਂ ਪੰਜਾਬ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹ ਪੱਧਰ ‘ਤੇ ਭਾਜਪਾ ਦੇ ਦਫਤਰਾਂ ਦਾ ਘਰਾਓ ਕਰਕੇ ਉਹਨਾਂ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਸੀ।

ਕਿਸਾਨ ਸੰਘਰਸ਼ 2:0, ਸ਼ੰਭੂ ਬਾਰਡਰ ‘ਤੇ ਹੋਈ ਕਿਸਾਨ ਦੀ ਮੌਤ

ਇਸੇ ਕੜੀ ਦੇ ਤਹਿਤ ਅੱਜ ਬਠਿੰਡਾ ਦੇ ਵਿੱਚ ਵੀ ਕਾਂਗਰਸ ਪਾਰਟੀ ਸ਼ਹਿਰੀ ਅਤੇ ਦਿਹਾਤੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਦੇ ਹੇਠ ਵੱਡੇ ਗਿਣਤੀ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਸਥਾਨਕ ਸ਼ਹਿਰ ਦੇ ਮਿੱਤਲ ਮਾਲ ਕੋਲ ਸਥਿਤ ਭਾਜਪਾ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਜਦ ਕਾਂਗਰਸੀ ਆਗੂਆਂ ਵੱਲੋਂ ਭਾਜਪਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ ਤਦ ਹੀ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂ ਹੱਥ ਵਿੱਚ ਪਾਣੀ ਦੀਆਂ ਬੰਦ ਬੋਤਲਾਂ ਦੇ ਥੈਲੇ ਚੁੱਕੇ ਆਉਂਦੇ ਹੋਏ ਦਿਖਾਈ ਦਿੱਤੇ। ਇਸ ਧਰਨੇ ਵਿੱਚ ਬੈਠੇ ਹੋਏ ਕਾਂਗਰਸੀਆਂ ਨੂੰ ਇਹ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਦੇਸ਼ ਦੇ ਅੰਨਦਾਤਾ ਨਾਲ ਦੁਸ਼ਮਣਾਂ ਵਰਗਾ ਵਿਵਹਾਰ ਕਰ ਰਹੀ ਹੈ।

 

ਭਾਰਤ ਬੰਦ ਦੇ ਸਮਰਥਨ ਚ ਉਤਰੇ ਪ੍ਰਾਈਵੇਟ ਟਰਾਂਸਪੋਰਟਰ

 

ਉਨ੍ਹਾਂ ਕਿਹਾ ਕਿ ਅੱਜ ਜ਼ਰੂਰਤ ਹੈ ਖੁਦਕਸੀਆਂ ਦੇ ਰਾਹ ਪਏ ਕਿਸਾਨਾਂ ਦੇ ਕਰਜ਼ਿਆਂ ‘ਤੇ ਲੀਕ ਮਾਰਨ ਦੀ ਪਰੰਤੂ ਮੋਦੀ ਸਰਕਾਰ ਕਿਸਾਨਾਂ ਕੋਲੋਂ ਸ਼ਾਂਤਮਈ ਤਰੀਕੇ ਨਾਲ ਰੋਸ਼ ਪ੍ਰਦਰਸਨ ਕਰਨ ਦੇ ਅਧਿਕਾਰ ਨੂੰ ਵੀ ਖੋਹ ਰਹੀ ਹੈ। ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਿਸਾਨਾਂ ਉਪਰ ਅਣਮਨੁੱਖੀ ਤਸ਼ੱਦਦ ਕਰਕੇ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਕਿਸਾਨਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲਾ ਰੱਵਈਆ ਅਪਣਾ ਰਹੀ ਹੈ। ਸ: ਜਟਾਣਾ ਨੇ ਕਿਸਾਨਾਂ ਨਾਲ ਇੱਕ ਜੁਕਟਤਾ ਪ੍ਰਗਟਾਉਂਦਿਆਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਵੱਲੋਂ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਜੇਕਰ ਭਾਜਪਾ ਨੇ ਐਮਐਸਪੀ ਗਰੰਟੀ ਕਾਨੂੰਨ ਨਹੀਂ ਲਿਆ ਤਾਂ ਇੰਡੀਆ ਗਠਜੋੜ ਦੀ ਸਰਕਾਰ ਆਉਂਦੀ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਦਿੱਲੀ ਕੂਚ: ਕਿਸਾਨਾਂ ਤੇ ਸਰਕਾਰ ਵਿਚਕਾਰ ਤੀਜੀ ਵਾਰ ਹੋਈ ਮੀਟਿੰਗ ਮੁੜ ਰਹੀ ਬੇਸਿੱਟਾ

ਇਸ ਧਰਨੇ ਦੌਰਾਨ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਬਲਰਾਜ ਸਿੰਘ ਪੱਕਾ, ਦਰਸ਼ਨ ਸਿੰਘ ਜੀਦਾ, ਕੇ ਕੇ ਅਗਰਵਾਲ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਯੂਥ ਲਖਵਿੰਦਰ ਸਿੰਘ ਲੱਖੀ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਟਹਿਲ ਸਿੰਘ ਸੰਧੂ, ਤੇਜਾ ਸਿੰਘ ਦੰਦੀਵਾਲ, ਕਿਰਨਜੀਤ ਸਿੰਘ ਗਹਿਰੀ, ਹਰਵਿੰਦਰ ਸਿੰਘ ਲੱਡੂ, ਲਖਵਿੰਦਰ ਸਿੰਘ ਲੱਖਾ, ਬਲਜੀਤ ਸਿੰਘ ਯੂਥ ਆਗੂ, ਰਣਜੀਤ ਸਿੰਘ ਗਰੇਵਾਲ, ਟਹਿਲ ਸਿੰਘ ਬੁੱਟਰ, ਚਰਨਜੀਤ ਸਿੰਘ ਭੋਲਾ, ਕੰਵਲਜੀਤ ਸਿੰਘ ਭੰਗੂ, ਜੁਗਰਾਜ ਸਿੰਘ, ਸੁਰੇਸ਼ ਚੌਹਾਨ, ਕਿ੍ਸਨ ਸਿੰਘ ਭਾਗੀਵਾਂਦਰ, ਸੁਖਦੀਪ ਸਿੰਘ ਰਾਮਨਗਰ, ਸੰਦੀਪ ਸਿੰਘ ਆਦਿ ਹਾਜ਼ਰ ਸਨ।

 

 

Related posts

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕੈਨਾਲ ਕਲੋਨੀ ਵਿਖੇ ਪਬਲਿਕ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ

punjabusernewssite

ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ

punjabusernewssite

ਤਰਕਸ਼ੀਲ ਆਗੂ ਵਿਰੁਧ ਧਾਰਾ 295-ਏ ਤਹਿਤ ਕੇਸ ਦਰਜ ਕਰਨ ਦੀ ਸਟੂਡੈਂਟ ਯੂਨੀਅਨ ਨੇ ਕੀਤੀ ਨਿੰਦਾ

punjabusernewssite