ਬਠਿੰਡਾ, 30 ਦਸੰਬਰ:ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੌਰਸ ਮੁਲਾਜਿਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਵਨਦੀਪ ਸਿੰਘ ਤੇ ਜਰਨਲ ਸਕੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਸ਼ੰਭੂ ਤੇ ਖਨੋਰੀ ਬਾਰਡਰ ਤੇ ਤਾਇਨਾਤ ਕਿਸਾਨਾਂ ਦੀ ਹਮਾਇਤ ਕੀਤੀ ਜਾਂਦੀ ਹੈ।ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਉਹਨਾਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖੇ ਗਏ ਮਰਨ ਵਰਤ ਦੇ 33 ਵੇਂ ਦਿਨ ਪੂਰੇ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀਆਂ ਹਨ, ਨਾਂ ਉਹਨਾਂ ਦੀ ਗੱਲ ਸੁਣ ਕੇ ਮਸਲੇ ਦਾ ਹੱਲ ਕੱਢ ਰਹੀਆਂ ਹਨ।
ਇਹ ਵੀ ਪੜ੍ਹੋ ਪੰਜਾਬ ’ਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਹੋਇਆ ਮੁਕੰਮਲ ਬੰਦ; ਕਿਸਾਨਾਂ ਨੇ ਸੜਕਾਂ ‘ਤੇ ਸੰਭਾਲਿਆ ਮੋਰਚਾ
ਸਰਕਾਰਾਂ ਨੂੰ ਆਪਣੀ ਗੱਲ ਸੁਣਾਉਣ ਲਈ ਜੋ 30 ਦਸੰਬਰ ਨੂੰ ਪੰਜਾਬ ਬੰਦ ਦੀ ਕਿਸਾਨ ਜਥੇਬੰਦੀਆਂ ਵੱਲੋਂ ਕਾਲ ਦਿੱਤੀ ਗਈ ਹੈ ।ਉਸਨੂੰ ਸਮਰੱਥਨ ਦੇਣ ਲਈ ਅਤੇ ਕਾਮਯਾਬ ਕਰਨ ਲਈ ਪੰਜਾਬ ਦੇ ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੌਰਸ ਮੁਲਾਜਿਮ ਯੂਨੀਅਨ ਪੰਜਾਬ ਦੇ ਸਮੁੱਚੇ ਵੇਰਕਾ ਮਿਲਕ ਪਲਾਂਟ ਦੇ ਸਾਥੀਆਂ ਵੱਲੋ ਜਥੇਬੰਦੀ ਕਿਸਾਨ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ । ਅੱਜ 30 ਦਸੰਬਰ ਨੂੰ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਕਰੇਗੀ। ਪੂਰੇ ਪੰਜਾਬ ਦੇ ਸਮੂਹ ਵੇਰਕਾ ਮਿਲਕ ਅਤੇ ਕੈਟਲ਼ਫੀਡ ਪਲਾਂਟ ਵਿਚ ਗੇਟ ਰੈਲੀਆ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ।ਇਸ ਮੌਕੇ ਅਮਨਦੀਪ, ਬਲਜਿੰਦਰ ਸਿੰਘ, ਵਿਕਰਮ ਹਾਜ਼ਿਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਵੇਰਕਾ ਮੁਲਾਜਮਾ ਵੱਲੋ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਜ਼ੋ ਪੂਰੇ ਪੰਜਾਬ ਦੇ ਵੇਰਕਾ ਦੇ ਪਲਾਂਟਾ ਦੇ ਗੇਟ ਅੱਗੇ ਕੀਤੇ ਗਏ ਰੋਸ਼ ਪ੍ਰਦਰਸ਼ਨ"