ਬਠਿੰਡਾ, 1 ਦਸੰਬਰ:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ 68 ਵੀਆਂ ਸੂਬਾ ਪੱਧਰੀ ਖੇਡਾਂ ਗੱਤਕਾ ਮੁਕਾਬਲੇ ਅੰਡਰ 14 ਮੁੰਡੇ ਕੁੜੀਆਂ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ 2 ਦਸੰਬਰ ਤੋਂ 5 ਦਸੰਬਰ ਤੱਕ ਕਰਵਾਏ ਜਾ ਰਹੇ ਹਨ। ਇਹਨਾਂ ਖੇਡ ਮੁਕਾਬਲਿਆਂ ਸਬੰਧੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਕੀਤੀ ਗਈ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ: ਟਰੈਨਿੰਗ ਪੂਰੀ ਕਰਨ ਤੋਂ ਬਾਅਦ ਡਿਊਟੀ ਜੁਆਇੰਨ ਕਰਨ ਜਾ ਰਹੇ IPS ਅਧਿਕਾਰੀ ਦੀ ਸੜਕ ਹਾਦਸੇ ’ਚ ਹੋਈ ਮੌਤ
ਇਸ ਮੌਕੇ ਉਨ੍ਹਾਂ ਆਫੀਸਲਾ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।ਇਹਨਾਂ ਸੂਬਾ ਪੱਧਰੀ ਖੇਡਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਿੰਸੀਪਲ ਅਮਨਪ੍ਰੀਤ ਸਿੰਘ ਨੂੰ ਓਵਰ ਆਲ ਇੰਚਾਰਜ, ਮੁੱਖ ਅਧਿਆਪਕ ਰਮੇਸ਼ ਕੁਮਾਰ, ਮੁੱਖ ਅਧਿਆਪਕ ਹਰਪਿੰਦਰ ਕੌਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ ਨੂੰ ਨੋਡਲ ਅਫ਼ਸਰ, ਲੈਕਚਰਾਰ ਨਿਰਮਲ ਸਿੰਘ, ਡਾਕਟਰ ਰਵਨੀਤ ਸਿੰਘ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਕੁਲਵੀਰ ਸਿੰਘ ,ਸੁਖਮੰਦਰ ਸਿੰਘ ਕਨਵੀਨਰ ਲਗਾਏ ਗਏ ਹਨ।
Share the post "68 ਵੀਆਂ ਸੂਬਾ ਪੱਧਰੀ ਖੇਡਾਂ ਗੱਤਕੇ ਵਿੱਚ ਸਕੂਲੀ ਨੰਨੇ ਮੁੰਨੇ ਬੱਚੇ ਦਿਖਾਉਣਗੇ ਜੋਹਰ:ਜਸਵੀਰ ਸਿੰਘ ਗਿੱਲ"