ਸੁਖਬੀਰ ਬਾਦਲ ’ਤੇ ਹੋਏ ਹਮਲੇ ਵਿਚ Arvind Kejriwal ਦਾ ਬਿਆਨ ਆਇਆ ਸਾਹਮਣੇ,ਕੀ ਕਿਹਾ ਦੇਖੋ ਵੀਡੀਓ

0
145
+1

👉ਕਿਹਾ, ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਰਚੀ ਜਾ ਰਹੀ ਹੈ ਵੱਡੀ ਸਾਜਸ਼
ਨਵੀਂ ਦਿੱਲੀ, 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਹਮਲੇ ਦੇ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਦਿੱਲੀ ਵਿਧਾਨ ਸਭਾ ਦੇ ਚੱਲ ਰਹੇ ਸ਼ੈਸਨ ਵਿਚ ਇਹ ਮੁੱਦਾ ਚੁੱਕਦਿਆਂ ਸਾਬਕਾ ਮੁੱਖ ਮੰਤਰੀ ਨੇ

ਇਹ ਵੀ ਪੜ੍ਹੋ ਆਪ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੀਤੀ ਨਿਖੇਧੀ,ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਤੇ ਨਾਲ ਹੀ ਪੰਜਾਬ ਪੁਲਿਸ ਦੀ ਵੀ ਪਿੱਠ ਥਾਪੜੀ, ਜਿਸਨੇ ਤੁਰੰਤ ਐਕਸ਼ਨ ਵਿਚ ਆਉਂਦਿਆਂ ਮੁਲਜ਼ਮ ਨੂੰ ਹਥਿਆਰਾਂ ਸਮੇਤ ਮੌਕੇ ਉਪਰ ਹੀ ਫ਼ੜ ਲਿਆ। ਸ਼੍ਰੀ ਕੇਜ਼ਰੀਵਾਲ ਨੇ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਇੱਕ ਵੱਡੀ ਸਾਜਸ਼ ਰਚੀ ਜਾ ਰਹੀ ਹੈ, ਜਿਸਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਉਪਰ ਹੋਏ ਹਮਲੇ ਦੀ ਕੀਤੀ ਨਿੰਦਾ

ਉਨ੍ਹਾਂ ਹੋਰ ਕੀ ਕੁੱਝ ਕਿਹਾ, ਹੇਠ ਦਿੱਤੀ ਵੀਡੀਓ ਦੇ ਵਿਚ ਸੁਣੋਂ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

 

+1

LEAVE A REPLY

Please enter your comment!
Please enter your name here