ਮਾਮਲਾ ਗਊਆਂ ਦੀ ਮੌਤ ਦਾ, ਸਮਾਜਸੇਵੀ ਸੰਸਥਾਵਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਖੋਲਿਆ ਮੋਰਚਾ 

Date:

spot_img

ਬਠਿੰਡਾ, 11 ਮਈ: ਨਜ਼ਦੀਕੀ ਪਿੰਡ ਹਰਰਾਏਪੁਰ ਦੀ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਹੀ ਗਊਸ਼ਾਲਾ ਵਿਖੇ ਭੁੱਖ-ਪਿਆਸ ਨਾਲ ਮਰ ਰਹੀਆਂ ਗਊਆਂ ਦੀ ਦੁਰਦਸ਼ਾ ਨੂੰ ਵੇਖਦਿਆਂ ਸ਼ਹਿਰ ਦੀਆਂ ਸਮਾਜ ਸੇਵੀ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਇੰਨ੍ਹਾਂ ਜਥੇਬੰਦੀਆਂ ਵੱਲੋਂ ਅੱਜ ਇਕੱਠੀਆਂ ਹੋ ਕੇ ਸਥਾਨਕ ਫਾਇਰ ਬ੍ਰਿਗੇਡ ਚੌਂਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਦਿੱਤਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਜਸੇਵੀਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਹਰਰਾਏਪੁਰ ਗਊਸ਼ਾਲਾ ਵਿੱਚ ਦੋ ਮਹੀਨਿਆਂ ਦੌਰਾਨ 500 ਤੋਂ ਵੱਧ ਗਊਆਂ ਭੁੱਖ ਅਤੇ ਪਿਆਸ ਨਾਲ ਮਰ ਚੁੱਕੀਆਂ ਹਨ ਪਰ ਪ੍ਰਸ਼ਾਸਨ ਨੇ ਚੁੱਪ ਧਾਰੀ ਹੋਈ ਹੈ। ਜਥੇਬੰਦੀਆਂ ਨੇ ਮੁੱਖ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਗਊਆਂ ਦੀ ਮੌਤ ਦਾ ਕਾਰਨ ਬਣੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਕੌਮੀ ਲੋਕ ਅਦਾਲਤ ਦੌਰਾਨ 9811 ਕੇਸਾਂ ਦਾ ਕੀਤਾ ਨਿਪਟਾਰਾ

ਇਸਤੋਂ ਇਲਾਵਾ ਗਊਆਂ ਦੀ ਪੂਰੀ ਖੁਰਾਕ ਦਾ ਪ੍ਰਬੰਧ ਕਰਨ, ਗਊਸਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਜ਼ਖਮੀ ਗਊਆਂ ਦੇ ਇਲਾਜ ਲਈ ਡਾਕਟਰ ਟੀਮ ਦੀ ਸਹੂਲਤ ਸਹਿਤ ਕਲੀਨਿਕ ਸ਼ੈੱਡ ਬਣਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਮਰੀਆਂ ਗਾਵਾਂ ਦਾ ਪੋਸਟਮਾਰਟਮ ਲਾਜ਼ਮੀ ਕਰਵਾਇਆ ਜਾਵੇ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਇਸ ਮੌਕੇ ਨੌਜਵਾਨ ਵੈਲਫੇਅਰ ਸੋਸਾਇਟੀ, ਜੀਵਨ ਜੋਤੀ ਵੈਲਫੇਅਰ ਕਲੱਬ, ਜਾਗੋ ਗ੍ਰਾਹਕ, ਆਰਟ ਆਫ ਲਿਵਿੰਗ, ਸ਼੍ਰੀ ਸਾਈਂ ਸੇਵਾ ਦਲ, ਭਾਰਤ ਵਿਕਾਸ ਪ੍ਰੀਸ਼ਦ, ਸਮਰਥ ਵੈਲਫੇਅਰ ਸੋਸਾਇਟੀ, ਸ਼੍ਰੀ ਹਨੂਮਾਨ ਸੇਵਾ ਸਮਿਤੀ, ਅਖਿਲ ਅਗਰਵਾਲ ਪਰਿਵਾਰ ਸਭਾ ਆਦਿ ਹਾਜਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...