ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਝੜਪ ਮਾਮਲੇ ‘ਚ ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ, ਜੇਲ੍ਹ ਸੁਪਰਡੈਂਟ ਸਮੇਤ 3 ਹੋਰ ਮੁਲਾਜ਼ਮ ਸਸਪੈਂਡ

0
37
+2

ਸੰਗਰੂਰ, 28 ਅਪ੍ਰੈਲ: ਸੰਗਰੂਰ ਜੇਲ੍ਹ ਵਿੱਚ ਪਿਛਲੇ ਹਫਤੇ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ ਮਾਮਲੇ ‘ਚ ਪੰਜਾਬ ਜੇਲ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਤਹਿਤ ਸੁਪਰੀਡੈਂਟ ਸਮੇਤ ਚਾਰ ਅਧਿਕਾਰੀਆਂ ਨੂੰ ਮੁਅਤਲ ਕਰ ਦਿੱਤਾ ਗਿਆ ਹੈ। ਝੜਪ ਮਾਮਲੇ ‘ਚ ਜੇਲ ਵਿਭਾਗ ਵੱਲੋਂ ਕੀਤੀ ਗਈ ਜਾਂਚ ਦੀ ਅੰਤ੍ਰਿਮ ਰਿਪੋਰਟ ਦੇ ਆਧਾਰ ਤੇ ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਟਿਵਾਣਾ ਸਹਾਇਕ ਜੇਲ ਸੁਪਰੀਡੈਂਟ ਰਾਮ ਲਾਲ ਅਤੇ ਵਾਰਡਨ ਮਲਕੀਅਤ ਸਿੰਘ ਤੇ ਅਵਤਾਰ ਸਿੰਘ ਦੇ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਹਨਾਂ ਖਿਲਾਫ ਅਣਗਹਿਲੀ ਲਈ ਵਿਭਾਗੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

CM ਭਗਵੰਤ ਮਾਨ ਅੱਜ ਪਹੁੰਚਣਗੇ ਲੁਧਿਆਣਾ, ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕਰਨਗੇ ਚੋਣ ਪ੍ਰਚਾਰ

ਜ਼ਿਕਰਯੋਗ ਹੈ ਕਿ 19 ਅਪ੍ਰੈਲ ਦੀ ਰਾਤ ਨੂੰ ਸੰਗਰੂਰ ਜੇਲ੍ਹ ਵਿੱਚ ਦੋ ਕੈਦੀਆਂ ਵਿਚਾਲੇ ਖੂਨੀ ਝੜਪ ਹੋਈ ਸੀ। ਇਸ ਝੜਪ ਦੌਰਾਨ ਦੋ ਕੈਦੀਆਂ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਸੀ ਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ । ਇਹਨਾਂ ਜ਼ਖਮੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜੋ ਇਸ ਵੇਲੇ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਉਸ ਗਰੂਰ ਪੁਲਿਸ ਨੇ ਦੱਸਦੇ ਕਰੀਬ ਕੈਦੀਆਂ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 307, 353, 186, 120 ਬੀ, 148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ।

+2

LEAVE A REPLY

Please enter your comment!
Please enter your name here