Punjabi Khabarsaar
ਚੰਡੀਗੜ੍ਹ

ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ’ਚ ਝੋਨੇ ਦੀ ਖਰੀਦ ਤੇ ਪੰਚਾਇਤ ਚੋਣਾਂ ਉਪਰ ਚਰਚਾ

ਕਿਹਾ ਕਿ 11 ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪਹੁੰਚ ਕਰੇਗੀ ਅਤੇ ਉਹਨਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਆਗੂਆਂ ਖਿਲਾਫ ਅਕਾਲ ਤਖਤ ਨੂੰ ਦਿੱਤੀਆਂ ਸ਼ਿਕਾਇਤਾਂ ਦੇ ਮਾਮਲੇ ਵਿਚ ਅਹਿਮ ਘਟਨਾਕ੍ਰਮ ਤੋਂ ਜਾਣੂ ਕਰਵਾਏਗੀ
ਚੰਡੀਗੜ੍ਹ, 13 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਨੂੰ ਚੇਤਾਵਨੀ ਦਿੱਤੀ ਕਿ ਉਹ ਝੋਨੇ ਦਾ ਇਕ-ਇਕ ਦਾਣਾ ਖਰੀਦੇ ਅਤੇ ਮੰਡੀਆਂ ਵਿਚੋਂ 72 ਘੰਟਿਆਂ ਦੇ ਅੰਦਰ-ਅੰਦਰ ਖਰੀਦੇ ਝੋਨੇ ਦੀ ਲਿਫਟਿੰਗ ਕਰਵਾਵੇ ਨਹੀਂ ਤਾਂ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਅਕਾਲੀ ਦਲ ਦੇ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨ ਲਈ ਤਿਆਰ ਰਹੇ।ਇਸ ਬਾਰੇ ਫੈਸਲਾ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਕੋਰ ਕਮੇਟੀ ਦੇ ਫੈਸਲਿਆਂ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਰ ਕਮੇਟੀ ਨੇ ਆਪ ਸਰਕਾਰ ਵੱਲੋਂ ਪੰਚਾਇਤ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤੇ ਜਾਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।

ਫਾਜ਼ਿਲਕਾ ਪੁਲਿਸ ਵੱਲੋਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ

ਉਹਨਾਂ ਕਿਹਾ ਕਿ ਅਜਿਹੇ ਸੈਂਕੜੇ ਉਦਾਹਰਣ ਹਨ ਜਿਥੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਹੀ ਦਾਖਲ ਨਹੀਂ ਕਰਨ ਦਿੱਤਾ ਗਿਆ ਤੇ ਉਹਨਾਂ ਨੂੰ ਭਜਾ ਦਿੱਤਾ ਗਿਆ, ਜਾਂ ਕਾਗਜ਼ ਫੜ ਕੇ ਫਾੜ ਦਿੱਤੇ ਗਏ ਜਾਂ ਫਿਰ ਉਹਨਾਂ ਨੂੰ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਤੋਂ ਦੂਰ ਰੱਖਣ ਲਈ ਹਿੰਸਾ ਦੀ ਵਰਤੋਂ ਕੀਤੀ ਗਈ। ਉਹਨਾਂ ਨੇ ਹਾਈ ਕੋਰਟ ਦਾ ਧੰਨਵਾਦ ਕੀਤਾ ਜਿਸਨੇ 321 ਪਟੀਸ਼ਨਾਂ ’ਤੇ ਨਾਮਜ਼ਦਗੀਆਂ ਬਹਾਲ ਕੀਤੀਆਂ। ਡਾ. ਚੀਮਾ ਨੇ ਕਿਹਾ ਕਿ ਇਸ ਮਗਰੋਂ ਸੂਬਾਈ ਚੋਣ ਕਮਿਸ਼ਨ ਗਿੱਦੜਬਾਹਾ ਦੀਆਂ 24 ਪੰਚਾਇਤਾਂ ਲਈ ਚੋਣਾਂ ਰੱਦ ਕਰਨ ਵਾਸਤੇ ਮਜਬੂਰ ਹੋਇਆ ਹੈ ਜਿਥੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਗੈਰ ਕਾਨੂੰਨੀ ਢੰਗ ਨਾਲ ਰੱਦ ਕੀਤੇ ਗਏ ਸਨ। ਕੋਰ ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫਤਰ ਵੱਲੋਂ ਧੱਕੇਸ਼ਾਹੀ ਖਿਲਾਫ ਦਾਇਰ ਪਟੀਸ਼ਨਾਂ ਦਾ ਵਿਰੋਧ ਕਰ ਕੇ ਪੰਜਾਬੀਆਂ ਦੇ ਹਿੱਤਾਂ ਦੇ ਖਿਲਾਫ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇਕ ਅਹਿਮ ਘਟਨਾਕ੍ਰਮ ਵਿਚ ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ 11 ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪਹੁੰਚ ਕਰੇਗੀ

ਝੋਨੇ ਦੀ ਸਰਕਾਰੀ ਖ਼ਰੀਦ ਤੇ ਲਿਫ਼ਟਿੰਗ ਨੂੰ ਲੈ ਕੇ ਬਠਿੰਡਾ ’ਚ ਕਿਸਾਨਾਂ ਨੇ ਰੋਕੀਆਂ ਰੇਲ੍ਹਾਂ

ਅਤੇ ਉਹਨਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਆਗੂਆਂ ਖਿਲਾਫ ਸ੍ਰੀ ਅਕਾਲ ਤਖਤ ਨੂੰ ਦਿੱਤੀਆਂ ਸ਼ਿਕਾਇਤਾਂ ਦੇ ਮਾਮਲੇ ਵਿਚ ਅਹਿਮ ਘਟਨਾਕ੍ਰਮ ਤੋਂ ਜਾਣੂ ਕਰਵਾਏਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਸਬੰਧਤ ਆਗੂ ਪਹਿਲਾਂ ਹੀ ਉਹਨਾਂ ਖਿਲਾਫ ਦਾਇਰ ਸ਼ਿਕਾਇਤਾਂ ਦੇ ਮਾਮਲੇ ਵਿਚ ਬਹੁਤ ਨਿਮਰਤਾ ਨਾਲ ਆਪੋ ਆਪਣੇ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਚੁੱਕੇ ਹਨ। ਕੋਰ ਕਮੇਟੀ ਨੇ ਬਟਾਲਾ ਵਿਚ ਪੱਤਰਕਾਰ ਰਮੇਸ਼ ਬਹਿਲ ’ਤੇ ਜਾਨਲੇਵਾ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਸੋਹਣ ਸਿੰਘ ਠੰਢਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾ, ਵਿਰਸਾ ਸਿੰਘ ਵਲਟੋਹਾ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ ਅਤੇ ਹਰਮੀਤ ਸਿੰਘ ਸੰਧੂ ਅਤੇ ਸਪੈਸ਼ਲ ਇਨਵਾਇਟੀ ਵਿਚ ਹਰਚਰਨ ਬੈਂਸ, ਸਰਬਜੀਤ ਸਿੰਘ ਝਿੰਜਰ ਤੇ ਅਰਸ਼ਦੀਪ ਸਿੰਘ ਕਲੇਰ ਨੇ ਵੀ ਸ਼ਮੂਲੀਅਤ ਕੀਤੀ।

 

Related posts

ਆਰ ਐਸ ਆਰ ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ’ਤੇ ਪਵੇਗਾ ਵਾਧੂ ਵਿੱਤੀ ਬੋਝ: ’ਆਪ’

punjabusernewssite

ਵਿਭਾਗ ਦਾ ਅੜੀਅਲ ਵਤੀਰੇ ਕਾਰਨ ਪਨਬੱਸ ਦੀ ਹੜਤਾਲ ਜਾਰੀ-ਰੇਸ਼ਮ ਸਿੰਘ ਗਿੱਲ

punjabusernewssite

ਵੱਡੀ ਗਿਣਤੀ ਵਿੱਚ ਕੌਂਸਲਰ ਤੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

punjabusernewssite