ਕਿਹਾ, ਆਪ ਅਪਣੇ ਦੋ ਸਾਲਾਂ ਦੇ ਕੰਮਾਂ ਅਤੇ ਭਾਜਪਾ ਧਰਮ ਅਤੇ ਜਾਤੀ ਦੇ ਨਾਮ ’ਤੇ ਮੰਗ ਰਹੀ ਹੈ ਵੋਟ
ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੱਬੇਵਾਲ (ਹੁਸ਼ਿਆਰਪੁਰ) ਵਿੱਚ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਆਪ ਵਰਕਰਾਂ ਦੇ ਸਮਰਪਣ ਅਤੇ ਆਮ ਲੋਕਾਂ ਦੇ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਪ੍ਰਤੀ ਪਿਆਰ ਨੂੰ ਸਲਾਮ ਕਰਦਿਆਂ ਮੁੜ 13-0 ਦਾ ਨਾਅਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਨੇ ਪਿਛਲੇ ਦੋ ਸਾਲਾਂ ਵਿਚ ਸੂਬੇ ’ਚ ਵੱਡੇ ਕੰਮ ਕੀਤੇ ਹਨ ਤੇ ਵਿਕਾਸ ਦਾ ਰਾਹ ਖੋਲਿਆ ਹੈ, ਜਿਸਦੇ ਆਧਾਰ ’ਤੇ ਉਹ ਵੋਟ ਮੰਗ ਰਹੀ ਹੈ ਪ੍ਰੰਤੂ ਭਾਜਪਾ ਕੇਂਦਰ ਵਿਚ 10 ਸਾਲਾਂ ਦੇ ਸਾਸਨ ਦੇ ਬਾਵਜੂਦ ਧਰਮ ਅਤੇ ਜਾਤੀ ਦੇ ਨਾਂ ’ਤੇ ਵੋਟਾਂ ਦੀ ਮੰਗ ਕਰ ਰਹੀ ਹੈ। ਮਾਨ ਨੇ ‘ਆਪ’ ਵਲੰਟੀਅਰਾਂ ਨੂੰ ਆਪਸੀ ਛੋਟੇ-ਮੋਟੇ ਗਿਲੇ-ਸ਼ਿਕਵੇ ਭੁਲਾ ਕੇ ਪੰਜਾਬ ਦੀ ਭਲਾਈ ਲਈ ਆਪ ਨੂੰ ਮੁੜ ਮਜਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿਚ ਵਿਕਾਸ ਦਾ ਕੋਈ ਕੰਮ ਅਧੂਰਾ ਨਹੀਂ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ 4 ਜੂਨ ਤੋਂ ਬਾਅਦ ’ਆਪ’ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਲੋਕ ਸਭਾ ’ਚ ਹੁਸ਼ਿਆਰਪੁਰ ਦੀ ਆਵਾਜ਼ ਬਣਨਗੇ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਤੋਂ ਇਸ ਕਦਰ ਡਰੀ ਹੋਈ ਹੈ ਕਿ ਉਸਨੂੰ ਜੇਲ੍ਹ ਵਿੱਚ ਡੱਕ ਦਿੱਤਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਉਹ ਆਮ ਆਦਮੀ ਪਾਰਟੀ ਦੀ ਆਵਾਜ਼ ਨੂੰ ਦਬਾ ਸਕਦੇ ਹਨ।
ਵਿਜੇ ਸਾਂਪਲਾ ਦੀ ਹੋਈ ਨਰਾਜ਼ਗੀ ਦੂਰ! ਜਾਖ਼ੜ ਨੇ ਘਰ ਜਾ ਕੇ ਮਿਟਾਏ ਗਿਲੇ-ਸ਼ਿਕਵੇ
ਪਰ ਉਹ ਗ਼ਲਤ ਹਨ, ‘ਆਪ’ ਇੱਕ ਦਰਿਆ ਵਾਂਗ ਹੈ ਅਤੇ ਦਰਿਆ ਨੂੰ ਰੋਕਿਆ ਜਾਂ ਕਾਬੂ ਨਹੀਂ ਕੀਤਾ ਜਾ ਸਕਦਾ, ਇਹ ਆਪਣਾ ਰਸਤਾ ਆਪ ਹੀ ਬਣਾ ਲੈਂਦੀ ਹੈ। ਸ: ਮਾਨ ਨੇ ਪੰਜਾਬ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਮੈਂ ਆਪਣੇ ਨੌਜਵਾਨਾਂ ਨੂੰ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਇੱਥੇ ਖੜ੍ਹਾ ਹਾਂ, ਉਹ ਵੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ ’ਆਪ’ ਉਮੀਦਵਾਰਾਂ ਨੂੰ ਵੋਟ ਪਾਓ, ਪੰਜਾਬ ਪੱਖੀ ਅਤੇ ਲੋਕ-ਪੱਖੀ ਆਅਵਾਜਾਂ ਨੂੰ ਪਾਰਲੀਮੈਂਟ ਵਿੱਚ ਭੇਜੋ। ਉਨ੍ਹਾਂ ਕਿਹਾ ਕਿ ’ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ’ਚ 70,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਪਹਿਲਾਂ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸਰਕਾਰਾਂ ਵੱਲੋਂ ਤੰਗ ਕੀਤਾ ਜਾਂਦਾ ਸੀ, ਸਿਆਸਤਦਾਨ ਆਪਣੇ ਕਾਰੋਬਾਰਾਂ ਵਿੱਚ ਹਿੱਸੇਦਾਰੀ ਅਤੇ ਰਿਸ਼ਵਤ ਮੰਗਦੇ ਸਨ, ਪਰ ਹੁਣ ਜੋ ਵੀ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਿਹਾ ਹੈ ਅਤੇ ਪੰਜਾਬ ਦੀ ਜੀਡੀਪੀ ਵਿੱਚ ਯੋਗਦਾਨ ਪਾ ਰਿਹਾ ਹੈ, ਉਸ ਨੂੰ ਸਾਡੀ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਬਾਦਲ ’ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਉਹ ਪਰਿਵਾਰ ਪੱਖੀ ਹਨ, ਅਸੀਂ ਪੰਜਾਬ ਪੱਖੀ ਹਾਂ (ਉਹ ਪਰਿਵਾਰ ਵਾਲੇ ਸੀ, ਅਸੀਂ ਪੰਜਾਬ ਵਾਲੇ ਹਾਂ), ਪੂਰਾ ਪੰਜਾਬ ਮੇਰਾ ਪਰਿਵਾਰ ਹੈ, ਮੈਂ ਸਿਰਫ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਫ਼ੈਸਲੇ ਲੈਂਦਾ ਹਾਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਲਈ ਗੋਇੰਦਵਾਲ ਸਾਹਿਬ ਵਿਖੇ ਬਿਜਲੀ ਘਰ ਵੀ ਖ਼ਰੀਦਿਆ ਹੈ ਅਤੇ ਇਸ ਦਾ ਨਾਂ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਝਾਰਖੰਡ ਵਿੱਚ ਪੰਜਾਬ ਦੀ ਕੋਲਾ ਖਾਣ ਤੋਂ ਮੁੜ ਮਾਈਨਿੰਗ ਸ਼ੁਰੂ ਕੀਤੀ ਹੈ ਅਤੇ ਹੁਣ ਪੰਜਾਬ ਵਿੱਚ 3 ਸਰਕਾਰੀ ਪਾਵਰ ਪਲਾਂਟ ਸਸਤਾ ਕੋਲਾ ਪ੍ਰਾਪਤ ਕਰ ਰਹੇ ਹਨ ਅਤੇ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਉਦਯੋਗਾਂ ਲਈ ਵੀ ਸਸਤੀ ਬਿਜਲੀ ਹੈ। ਇਸ ਮੌਕੇ ’ਆਪ’ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ’ਆਪ’ ਪਰਿਵਾਰ ਦੇ ਧੰਨਵਾਦੀ ਹਨ ਕਿ ਉਨ੍ਹਾਂ ’ਤੇ ਭਰੋਸਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਉਮੀਦਵਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਮਿਲੇ ਹਾਂ-ਪੱਖੀ ਹੁੰਗਾਰੇ ਤੋਂ ਉਹ ਬਹੁਤ ਖ਼ੁਸ਼ ਹਨ।
ਇੰਦਰਾ ਗਾਂਧੀ ਦੇ ਕਾਤਲ ਬੇਅੰਤ ਸਿੰਘ ਦੇ ਪੁੱਤਰ ਨੇ ਪੰਥਕ ਧਿਰਾਂ ਕੋਲੋਂ ਫ਼ਰੀਦਕੋਟ ਲਈ ਮੰਗਿਆ ਸਾਥ
ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਵਿੱਚ ਮਾਨ ਸਰਕਾਰ ਦੇ ਗਿਣਾਏ ਕੰਮ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿੱਚ ’ਆਪ’ ਸਰਕਾਰ ਦੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਮੈਡੀਕਲ ਕਾਲਜ ਦਾ ਪ੍ਰੋਜੈਕਟ ਮਿਲ ਗਿਆ ਹੈ ਅਤੇ 2026 ਤੋਂ ਦੁਆਬੇ ਦੇ ਕਿਸੇ ਵੀ ਵਿਅਕਤੀ ਨੂੰ ਐਮਬੀਬੀਐਸ ਦੀ ਡਿਗਰੀ ਲੈਣ ਲਈ ਪੰਜਾਬ ਜਾਂ ਭਾਰਤ ਨਹੀਂ ਛੱਡਣਾ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੁਸ਼ਿਆਰਪੁਰ ਦੇ ਹਸਪਤਾਲਾਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਕਾਫ਼ੀ ਫ਼ੰਡ ਮਿਲ ਰਹੇ ਹਨ। ਮਾਨ ਸਰਕਾਰ ਨੇ ਆਦਮਪੁਰ ਹਵਾਈ ਅੱਡੇ ਨੂੰ ਸਿੱਧੀ ਸੜਕ ਬਣਾ ਕੇ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਪਹਿਲ ਦੇ ਆਧਾਰ ’ਤੇ ਆਦਮਪੁਰ-ਚਿੰਤਪੁਰਨੀ ਸੜਕ ਵੀ ਬਣਾਈ ਗਈ ਹੈ। ਮਾਲ ਵਿਭਾਗ ਵੱਲੋਂ ਲਗਾਏ ਗਏ ਦੋ ਕੈਂਪਾਂ ਵਿੱਚ ਕ੍ਰਮਵਾਰ 35,000 ਅਤੇ 55,000 ਇੰਤਕਾਲ ਕਿਤੇ ਗਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲਈ ਲੋਕ ਅਤੇ ਉਨ੍ਹਾਂ ਦੇ ਕੰਮ ਸਭ ਤੋਂ ਵੱਡੀ ਤਰਜੀਹ ਹਨ, ਸਾਡੀ ਲੋਕ ਪੱਖੀ ਪਹੁੰਚ ਕਾਰਨ ਸਾਨੂੰ ਲੋਕਾਂ ਦਾ ਪੂਰਾ ਸਮਰਥਨ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਹੁਸ਼ਿਆਰਪੁਰ ਦੇ ਲੋਕ ’ਆਪ’ ਨੂੰ ਵੋਟ ਦੇਣ ਲਈ ਤਿਆਰ ਹਨ, ਚੱਬੇਵਾਲ ਨੂੰ ਵੱਡੇ ਫ਼ਰਕ ਨਾਲ ਜਿਤਾਓ ਅਤੇ 13-0 ਨਾਲ ਆਪਣਾ ਯੋਗਦਾਨ ਪਾਓ।
Share the post "ਹੁਸ਼ਿਆਰਪੁਰ ’ਚ ਹੋਈ ਚੋਣ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਦਿੱਤਾ 13-0 ਦਾ ਨਾਅਰਾ"