Monday, February 2, 2026

ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ‘ਚ ਪੰਜਾਬ ਅਤੇ ਪੰਥ ਪ੍ਰਸਤ ਲੋਕਾਂ ਨੂੰ ਭਗੌੜਾ ਦਲ ਛੱਡ ਕੇ ਖੇਤਰੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ

Date:

spot_img

👉ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਤੇ ਇੱਕ ਮਹੀਨੇ ਵਿੱਚ ਵਿਜ਼ਨ ਡਾਕੂਮੈਂਟ ਹੋਵੇਗਾ ਤਿਆਰ
👉ਇੱਕ ਮਹੀਨੇ ਵਿੱਚ ਜ਼ਿਲ੍ਹਾ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਦਾ ਕੰਮ ਹੋਵੇਗਾ ਮੁਕੰਮਲ

Chandigarh News: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੇ ਓਟ ਆਸਰੇ ਲੈਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਦੀ ਮੀਟਿੰਗ ਵਿੱਚ ਜਿੱਥੇ ਪੰਜਾਬ ਦੇ ਤਾਜ਼ਾ ਹਾਲਤਾਂ ਤੇ ਚਰਚਾ ਹੋਈ ਉਥੇ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਐਸਜੀਪੀਸੀ ਚੋਣਾਂ ਨਾ ਕਰਵਾਉਣਾ ,ਕਿਸਾਨੀ ਮਸਲੇ ਹੱਲ ਨਾ ਕਰਨਾ, ਉਦਯੋਗਾਂ ਪ੍ਰਤੀ ਸੁਹਿਰਦ ਨਾ ਹੋਣਾ, ਆਰਡੀਐੱਫ ਰੋਕਣਾ, ਸੜਕੀ ਪ੍ਰੋਜੈਕਟਾਂ ਨੂੰ ਰੱਦ ਕਰਨਾ ਅਤੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ਤੇ ਚਿੰਤਾ ਜਾਹਿਰ ਕੀਤੀ।

ਇਹ ਵੀ ਪੜ੍ਹੋ ਵਿਧਾਇਕ ਕੁਲਵੰਤ ਸਿੰਘ ਨੇ ਮੋਟਰ ਮਾਰਕੀਟ ਸੈਕਟਰ 65, ਕੰਬਾਲੀ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ

ਇਸ ਦੇ ਨਾਲ ਹੀ ਅੱਜ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਅਗਲੇ ਇੱਕ ਮਹੀਨੇ ਅੰਦਰ ਵਿਜ਼ਨ ਡਾਕੂਮੈਂਟ ਤਿਆਰ ਕਰਨ ਲਈ ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਅਤੇ ਉਹਨਾਂ ਦੇ ਹੱਲ ਕਿਸ ਤਰਾਂ ਹੋਣ, ਇਸ ਸਬੰਧਿਤ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾਵੇਗਾ। ਇਸ ਲਈ ਕਮੇਟੀ ਪੰਜਾਬ ਦੇ ਸਾਰੇ ਖਿੱਤਿਆਂ ਅਤੇ ਖੇਤਰਾਂ ਤੱਕ ਪਹੁੰਚ ਕਰੇਗੀ।ਇਸ ਦੇ ਨਾਲ ਹੀ ਅੱਜ ਦੀ ਪਲੇਠੀ ਮੀਟਿੰਗ ਵਿੱਚ ਅਗਾਮੀ ਐਸਜੀਪੀਸੀ ਚੋਣਾਂ ਅਤੇ ਪਾਰਟੀ ਨਾਲ ਜੁੜੇ ਹੋਰ ਕਾਨੂੰਨੀ ਅੜਚਨਾਂ ਲਈ ਜਸਟਿਸ ਨਿਰਮਲ ਸਿੰਘ ਦੀ ਡਿਊਟੀ ਲਗਾਈ ਗਈ ਹੈ। ਜਸਟਿਸ ਨਿਰਮਲ ਸਿੰਘ ਆਪਣੀ ਲੀਗਲ ਟੀਮ ਨਾਲ ਜੁੜ ਕੇ ਐਸਜੀਪੀਸੀ ਚੋਣਾਂ ਲਈ ਜਾਰੀ ਅਦਾਲਤੀ ਪ੍ਰਕਿਰਿਆ ਨੂੰ ਵੇਖਣਗੇ। ਇਸ ਦੇ ਨਾਲ ਪਾਰਟੀ ਨਾਲ ਸਬੰਧਿਤ ਹੋਰ ਕਾਨੂੰਨੀ ਅੜਚਨਾਂ ਲਈ ਵੀ ਲੀਗਲ ਸੈੱਲ ਨੂੰ ਵੇਖਣਗੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਅੱਜ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਨੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਏ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ।ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਓਹ ਆਪਣੀ ਮਾਂ ਪਾਰਟੀ ਲਈ ਕੰਮ ਕਰਨ ਲਈ ਅੱਗੇ ਆਉਣ।20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੀ ਬਰਸੀ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਮੀਡੀਆ ਵੱਲੋਂ ਪੁੱਛੇ ਸਵਾਲਾਂ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਜਵਾਬ ਵਿੱਚ ਕਿਹਾ ਕਿ, ਵੱਖਰਾ ਚੁੱਲ੍ਹਾ ਅਸੀਂ ਨਹੀਂ ਬਲਕਿ ਭਗੌੜਾ ਦਲ ਨੇ ਹੁਕਮਨਾਮਾ ਨਾਲ ਮੰਨ ਕੇ ਜਾਰੀ ਰੱਖਿਆ,ਭਗੌੜਾ ਦਲ ਨੇ ਭਰਤੀ ਕਮੇਟੀ ਨੂੰ ਮਾਨਤਾ ਨਾ ਦੇਕੇ ਆਪਣੇ ਚੁੱਲ੍ਹੇ ਤੇ ਸਿਆਸੀ ਰੋਟੀਆਂ ਸੇਕਣੀਆਂ ।

ਇਹ ਵੀ ਪੜ੍ਹੋ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਸਾਵਧਾਨ; ਸਵੇਰ ਤੋਂ ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਅੱਜ ਦੀ ਮੀਟਿੰਗ ਵਿੱਚ ਜੱਥੇਦਾਰ ਇਕਬਾਲ ਸਿੰਘ ਝੂੰਦਾਂ,ਜੱਥੇਦਾਰ ਸੰਤਾ ਸਿੰਘ ਉਮੈਦਪੁਰੀ,ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਭਾਈ ਗੋਬਿੰਦ ਸਿੰਘ ਲੌਂਗੋਵਾਲ,ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ,ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ,ਸਰਵਨ ਸਿੰਘ ਫਿਲੌਰ,ਪਰਮਿੰਦਰ ਸਿੰਘ ਢੀਂਡਸਾ,ਬਾਬੂ ਪ੍ਰਕਾਸ਼ ਚੰਦ ਗਰਗ, ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ,ਜਸਟਿਸ ਨਿਰਮਲ ਸਿੰਘ,ਦਰਸ਼ਨ ਸਿੰਘ ਸ਼ਿਵਾਲਿਕ,ਰਣਜੀਤ ਸਿੰਘ ਛੱਜਲਵੰਡੀ,ਸੁਖਵਿੰਦਰ ਸਿੰਘ ਔਲਖ, ਅਜੇਪਾਲ ਸਿੰਘ ਮੀਰਾਂਕੋਟ,ਚਰਨਜੀਤ ਸਿੰਘ ਬਰਾੜ,ਬਰਜਿੰਦਰ ਸਿੰਘ ਬਰਾੜ, ਕਰਨ ਸਿੰਘ ਡੀਟੀਓ,ਅਜੇਪਾਲ ਸਿੰਘ ਬਰਾੜ,ਕਰਨੈਲ ਸਿੰਘ ਪੀਮੁਹੰਮਦ,ਤੇਜਿੰਦਰ ਸਿੰਘ ਪੰਨੂ,ਤੇਜਿੰਦਰ ਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ ਅਤੇ ਗੁਰਜੀਤ ਸਿੰਘ ਤਲਵੰਡੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...