ਰੇਤਾ ਬਜ਼ਰੀ ਵੇਚਣ ਵਾਲੇ ਖੜ੍ਹੇ ਕਰਦੇ ਸਨ ਮੰਡੀ ਵਿਚ ਟਰੈਕਟਰ ਟਰਾਲੀਆਂ
ਸੰਗਰੂਰ, 15 ਅਪ੍ਰੈਲ: ਸੋਮਵਾਰ ਨੂੰ ਸਥਾਨਕ ਅਨਾਜ਼ ਮੰਡੀ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਆਨ-ਡਿਊਟੀ ਮੰਡੀ ਨੂੰ ਖ਼ਾਲੀ ਕਰਵਾਉਣ ਗਏ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ’ਤੇ ਕੁੱਝ ਨੌਜਵਾਨਾਂ ਨੇ ਹਮਲਾ ਕਰਕੇ ਉਸਦੀ ਕੁੱਟਮਾਰ ਕਰ ਦਿੱਤੀ। ਇਸ ਘਟਨਾ ਵਿਚ ਸਰਕਾਰੀ ਮੁਲਾਜਮ ਦੀ ਪੱਗ ਵੀ ਉਤਾਰ ਦਿੱਤੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ। ਕੁੱਟਮਾਰ ਕਰਨ ਵਾਲੇ ਨੌਜਵਾਨਾਂ ਬਾਰੇ ਦਸਿਆ ਜਾ ਰਿਹਾ ਕਿ ਉਨ੍ਹਾਂ ਦੀਆਂ ਟਰੈਕਟਰ-ਟਰਾਲੀਆਂ ਮੰਡੀ ਦੇ ਅੰਦਰਲੇ ਫ਼ੜ ’ਚ ਖੜੀਆਂ ਕੀਤੀਆਂ ਜਾਂਦੀਆਂ ਸਨ ਤੇ ਕਣਕ ਦੀ ਆਮਦ ਨੂੰ ਦੇਖਦਿਆਂ ਮਾਰਕੀਟ ਕਮੇਟੀ ਵੱਲੋਂ ਮੰਡੀ ਨੂੰ ਖਾਲੀ ਕਰਵਾਇਆ ਜਾ ਰਿਹਾ ਸੀ।
ਮੌਜੂਦਾ MP ਜਸਬੀਰ ਸਿੰਘ ਗਿੱਲ ਡਿੰਪਾ ਨਹੀਂ ਲੜਣਗੇ ਲੋਕ ਸਭਾ ਚੋਣ!
ਇਸ ਸਬੰਧ ਵਿਚ ਪਹਿਲਾਂ ਵੀ ਨੋਟਿਸ ਕੱਢਿਆ ਹੋਇਆ ਸੀ ਕਿ ਕਣਕ ਨੂੰ ਸੁੱਟਣ ਦੇ ਲਈ ਮੰਡੀ ਖ਼ਾਲੀ ਕਰਨ ਦੇ ਲਈ ਕਿਹਾ ਗਿਆ ਸੀ। ਸੂਚਨਾ ਮੁਤਾਬਕ ਸੁਪਰਵਾਈਜ਼ਰ ਨੇ ਮੰਡੀ ਵਿਚ ਖੜ੍ਹੇ ਟਰੈਕਟਰਾਂ ਦੀਆਂ ਚਾਬੀਆਂ ਮੰਗੀਆਂ ਸਨ ਪ੍ਰੰਤੂ ਇਸ ਦੌਰਾਨ ਮੌਕੇ ’ਤੇ ਆਏ ਨੌਜਵਾਨ ਉਸਦੇ ਨਾਲ ਬਹਿਸਬਾਜ਼ੀ ਕਰਨ ਲੱਗੇ ਤੇ ਥੋੜੇ ਹੀ ਸਮੇਂ ਵਿਚ ਹੱਥੋਂਪਾਈ ਹੋ ਗਏ। ਜਿਸਤੋਂ ਬਾਅਦ ਇਹ ਮਾਮਲਾ ਹੋਰ ਵਧ ਗਿਆ। ਘਟਨਾ ਤੋਂ ਬਾਅਦ ਸੁਪਰਵਾਈਜ਼ਰ ਦੇ ਸੱਟਾਂ ਲੱਗਣ ਦੀ ਸੂਚਨਾ ਹੈ ਤੇ ਉਹ ਹਸਪਤਾਲ ਵਿਚ ਦਾਖ਼ਲ ਹੋ ਗਏ ਹਨ।
ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 23 ਅਪ੍ਰੈਲ ਤੱਕ ਦਾ ਵਾਧਾ
ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਸਰਕਾਰੀ ਮੁਲਾਜਮਾਂ ਨੇ ਰੋਸ਼ ਪ੍ਰਗਟ ਕਰਦਿਆਂ ਪੁਲਿਸ ਪ੍ਰਸਾਸਨ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਕਥਿਤ ਦੋਸ਼ੀਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਕਥਿਤ ਤੌਰ ’ਤੇ ਕੁੱਟਮਾਰ ਕਰਨ ਵਾਲਿਆਂ ਵਿਚੋਂ ਵੀ ਇੱਕ ਨੌਜਵਾਨ ਹਸਪਤਾਲ ਵਿਚ ਦਾਖ਼ਲ ਹੋ ਗਿਆ, ਜਿਸਨੇ ਮੁਲਾਜਮ ’ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ। ਬਹਰਹਾਲ ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Share the post "ਸੰਗਰੂਰ ਦੀ ਅਨਾਜ ਮੰਡੀ ’ਚ ਰੇਤਾ-ਬਜ਼ਰੀ ਵੇਚਣ ਵਾਲਿਆਂ ਨੇ ਸੁਪਰਵਾਈਜ਼ਰ ਦੀ ਕੀਤੀ ਕੁੱਟਮਾਰ"