ਬਠਿੰਡਾ, 11 ਦਸੰਬਰ: ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਵੱਲੋਂ ਹਰਿਦੁਆਰ ਵਿੱਚ ਏਆਈਓਸੀਡੀ ਦੇ ਪ੍ਰਧਾਨ ਜੇਐਸ ਸ਼ਿੰਦੇ ਅਤੇ ਜਨਰਲ ਸਕੱਤਰ ਰਾਜੀਵ ਸਿੰਘਲ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ, ਸੂਬਾ ਜਨਰਲ ਸਕੱਤਰ ਜੀਐਸ ਚਾਵਲਾ, ਸੂਬਾ ਸੰਗਠਨ ਸਕੱਤਰ ਰਾਜੀਵ ਜੈਨ, ਏਆਈਓਸੀਡੀ ਦੇ ਕਾਰਜਕਾਰੀ ਮੈਂਬਰ ਅਤੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ, ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਲਵਲੀ ਡਾਬਰ ਅਤੇ ਏਆਈਓਸੀਡੀ ਦੇ ਸਾਰੇ ਅਹੁਦੇਦਾਰ, ਸਾਰੇ ਰਾਜਾਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ, ਏਆਈਓਸੀਡੀ ਦੇ ਸਾਰੇ ਕਾਰਜਕਾਰੀ ਮੈਂਬਰ ਮੌਜੂਦ ਸਨ।
ਇਹ ਵੀ ਪੜ੍ਹੋ Bathinda News: ਕਾਂਗਰਸ ਨੇ ਨਿਗਮ ਦੀ ਉਪ ਚੋਣ ਲਈ ਮੱਖਣ ਲਾਲ ਠੇਕੇਦਾਰ ਨੂੰ ਐਲਾਨਿਆਂ ਉਮੀਦਵਾਰ
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਟੀਬੀਡੀਸੀਏ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਉਕਤ ਮੀਟਿੰਗ ਵਿੱਚ ਕੈਮਿਸਟਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐਸ ਚਾਵਲਾ ਨੇ ਏ.ਆਈ.ਓ.ਸੀ.ਡੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਪੰਜਾਬ ਦੇ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਉਕਤ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀ ਅਪੀਲ ਕੀਤੀ।ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਰੋਨਾ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਦੀ ਆਨਲਾਈਨ ਡਿਲੀਵਰੀ ਲਈ ਸੀਐਸਆਰ 220 ਬਿੱਲ ਪਾਸ ਕੀਤਾ ਗਿਆ ਸੀ, ਤਾਂ ਜੋ ਮਰੀਜ਼ਾਂ ਨੂੰ ਘਰ ਬੈਠੇ ਹੀ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ, ਪਰ ਹੁਣ ਉਕਤ ਬਿੱਲ ਦੀ ਲੋੜ ਨਹੀਂ ਹੈ, ਜੋ ਕਿ ਕੇਂਦਰ ਸਰਕਾਰ ਵੱਲੋਂ ਤੁਰੰਤ ਵਾਪਸ ਲਿਆ ਜਾਵੇ।
ਇਹ ਵੀ ਪੜ੍ਹੋ Barnala News: ਹੰਡਿਆਇਆ ’ਚ ਭਾਜਪਾ ਨੂੰ ਵੱਡਾ ਝਟਕਾ;ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ
ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਕੁਝ ਅਜਿਹੇ ਆਨਲਾਈਨ ਪਲੇਟਫਾਰਮ ਹਨ, ਜੋ ਦਵਾਈਆਂ ਦੀ ਪ੍ਰੇਡੇਟਰੀ ਨਾਲ ਕੀਮਤ ਤੈਅ ਕਰਦੇ ਹਨ, ਜਿਸ ਕਾਰਨ ਦਵਾਈ ਵਿਕਰੇਤਾਵਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ, ਇਸ ਵਿਰੁੱਧ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਲੋਕ ਸਭਾ ਵਿੱਚ ਤਾਮਿਲਨਾਡੂ ਦੇ ਇੱਕ ਸੰਸਦ ਮੈਂਬਰ ਵੱਲੋਂ ਵੀ ਇਸ ਸਮਝੌਤੇ ਖ਼ਿਲਾਫ਼ ਆਵਾਜ਼ ਉਠਾਈ ਗਈ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਆਨਲਾਈਨ ਸਪਲਾਈ ਦੀ ਆੜ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਵਾਧਾ ਹੋਵੇਗਾ, ਜਦਕਿ ਮਿਆਦ ਪੁੱਗ ਚੁੱਕੀਆਂ ਅਤੇ ਘਟੀਆ ਗੁਣਵੱਤਾ ਵਾਲੀਆਂ ਦਵਾਈਆਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਉਪਰੋਕਤ ਸਮੱਸਿਆਵਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ, ਤਾਂ ਦੇਸ਼ ਭਰ ਦੇ ਕੈਮਿਸਟਾਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK