ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ‘ਚ CBI ਟੀਮ ਮੁੜ ਮੈਡੀਕਲ ਸਟੋਰ ਦੇ ਮਲਬੇ ’ਚੋਂ ਸੁਰਾਗ ਲੱਭਣ ਪਹੁੰਚੀ

Date:

spot_img

Mansa News : ਮਾਨਸਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਟੀਮ ਅੱਜ ਇੱਕ ਵਾਰ ਫਿਰ ਐਕਸ਼ਨ ਮੋਡ ਵਿੱਚ ਨਜ਼ਰ ਆਈ। ਟੀਮ ਫਾਟਕਾਂ ਨੇੜੇ ਸਥਿਤ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਵਾਲੀ ਥਾਂ ’ਤੇ ਪਹੁੰਚੀ, ਜਿੱਥੇ ਦੁਕਾਨ ਦੇ ਮਲਬੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਸੀਬੀਆਈ ਟੀਮ ਵੱਲੋਂ ਦੁਕਾਨ ਦੇ ਮਲਬੇ ਨੂੰ ਟਰਾਲੀ ਵਿੱਚ ਭਰਵਾਇਆ ਗਿਆ ਹੈ ਅਤੇ ਇਸ ਵਿੱਚੋਂ ਮਾਮਲੇ ਨਾਲ ਜੁੜੇ ਅਹਿਮ ਸਬੂਤਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਅੱਜ ਸਵੇਰੇ ਹੀ ਸੀਬੀਆਈ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਸਨ। ਟੀਮ ਦੀ ਨਿਗਰਾਨੀ ਹੇਠ ਮਲਬਾ ਹਟਾਉਣ ਦੀ ਕਾਰਵਾਈ ਸ਼ੁਰੂ ਕਰਵਾਈ ਗਈ। ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਲਬੇ ਵਿੱਚੋਂ ਕੋਈ ਅਜਿਹਾ ਸਬੂਤ ਮਿਲ ਸਕਦਾ ਹੈ, ਜੋ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਅਹਿਮ ਕੜੀ ਸਾਬਤ ਹੋਵੇ। ਤੁਹਾਨੂੰ ਦੱਸ ਦਈਏ ਕਿ 13 ਅਕਤੂਬਰ 2026 ਨੂੰ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ’ਤੇ ਗੋਲੀਆਂ ਚਲਾਉਣ ਦੇ ਦੋਸ਼ ਲੱਗੇ ਸਨ। ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋਈ ਸੀ।

ਇਹ ਵੀ ਪੜ੍ਹੋ👉 Chandigarh News: ਦਿਵਾਲੀ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, CM ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ

ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਮੋਰਚੇ ਵੱਲੋਂ ਮਾਨਸਾ ਦੇ ਤਿੰਨਕੋਨੀ ਚੌਕ ਵਿੱਚ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ। ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ।ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਗਈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਸੀਬੀਆਈ ਟੀਮ ਮਾਨਸਾ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।ਇਸ ਤੋਂ ਪਹਿਲਾਂ ਵੀ ਸੀਬੀਆਈ ਟੀਮ ਮੈਡੀਕਲ ਸਟੋਰ ਵਾਲੀ ਥਾਂ ਦਾ ਦੌਰਾ ਕਰ ਚੁੱਕੀ ਹੈ ਅਤੇ ਆਸ-ਪਾਸ ਦੇ ਦੁਕਾਨਦਾਰਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਮੈਡੀਕਲ ਸਟੋਰ ਵਾਲੀ ਇਮਾਰਤ ਨੂੰ ਢਾਹ ਦਿੱਤਾ ਗਿਆ ਸੀ। ਹੁਣ ਉਸੇ ਇਮਾਰਤ ਦੇ ਮਲਬੇ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਸੀਬੀਆਈ ਦੀ ਇਸ ਜਾਂਚ ’ਤੇ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਮਲਬੇ ਵਿੱਚੋਂ ਜਾਂਚ ਟੀਮ ਦੇ ਹੱਥ ਕੋਈ ਅਹਿਮ ਸਬੂਤ ਲੱਗਦਾ ਹੈ ਜਾਂ ਨਹੀਂ ਅਤੇ ਇਸ ਮਾਮਲੇ ਵਿੱਚ ਅੱਗੇ ਕੀ ਨਵਾਂ ਖੁਲਾਸਾ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

spot_img
spot_img
spot_img

Share post:

Popular

More like this
Related

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮੁੱਖ...

Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

👉ਰਾਤ ਦੀ ਗਸ਼ਤ ਦੌਰਾਨ ਪੀ.ਸੀ.ਆਰ. ਪੁਲਿਸ ਪਾਰਟੀ ਨੂੰ ਮਿਲੀ...