Monday, February 2, 2026

ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ

Date:

spot_img

Sangrur News:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ,ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ ਨਿਯੁਕਤ ਚੇਅਰਪਰਸਨ ਨੂੰ ਨਿੱਘੀ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰ ਵਜੋਂ ਪੂਰੀ ਤਨਦੇਹੀ ਨਾਲ ਹਲਕਾ ਦਿੜਬਾ ਵਿੱਚ ਸਰਗਰਮ ਹਨ ਅਤੇ ਉਹਨਾਂ ਦੀ ਸਾਫ ਸੁਥਰੀ ਕਾਰਜਸ਼ੈਲੀ ਅਤੇ ਮਿਲਣਸਾਰ ਸ਼ਖਸ਼ੀਅਤ ਨੂੰ ਦੇਖਦੇ ਹੋਏ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਹਨਾਂ ਨੂੰ ਇਹ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ ਜਿਸ ਦਾ ਸਿੱਧਾ ਸਬੰਧ ਕਿਸਾਨਾਂ, ਆੜਤੀਆਂ, ਮਜ਼ਦੂਰਾਂ, ਟ੍ਰਾਂਸਪੋਰਟਰਾਂ ਸਮੇਤ ਹੋਰ ਵਰਗਾਂ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ  ਖ਼ਾਲਸਾ ਸਾਜਨਾ ਦਿਵਸ ਮੌਕੇ ਮੁੱਖ ਮੰਤਰੀ ਗੁਰਦੁਅਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਉਹ ਪੂਰੇ ਆਸਵੰਦ ਹਨ ਕਿ ਪ੍ਰੋ ਸ਼ੇਰਗਿੱਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਪ੍ਰਬੰਧ ਪਹਿਲਾਂ ਨਾਲੋ ਵਧੇਰੇ ਮਜ਼ਬੂਤ ਹੋਣਗੇ।ਇਸ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪ੍ਰੋ. ਸ਼ੇਰਗਿੱਲ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਵਰਕਰਾਂ ਦੀ ਮਿਹਨਤ ਦਾ ਮੁੱਲ ਪੈਂਦਾ ਹੈ। ਉਹਨਾਂ ਕਿਹਾ ਕਿ ਚੇਅਰਪਰਸਨ ਵਜੋਂ ਮਿਲੀ ਇਹ ਜਿੰਮੇਵਾਰੀ ਹੋਰ ਵੀ ਇਮਾਨਦਾਰੀ ਅਤੇ ਲੋਕ ਸੇਵਾ ਲਈ ਸਰਗਰਮ ਉਪਰਾਲਿਆਂ ਦੀ ਮੰਗ ਕਰਦੀ ਹੈ ਅਤੇ ਉਹਨਾਂ ਨੂੰ ਪੂਰਨ ਯਕੀਨ ਹੈ ਕਿ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਆਪਣੀ ਇਸ ਨਵੀਂ ਡਿਊਟੀ ਨੂੰ ਹੋਰ ਵੀ ਜਿੰਮੇਵਾਰੀ ਨਾਲ ਨਿਭਾਉਣ ਵਿੱਚ ਸਫ਼ਲ ਸਾਬਤ ਹੋਣਗੇ।

ਇਹ ਵੀ ਪੜ੍ਹੋ  ਕਾਊਂਟਰ ਇੰਟਲੀਜੈਂਸ ਦੀ ਟੀਮ ਵੱਲੋਂ ਗੋਲਡੀ-ਲਾਰੈਂਸ ਗੈਂਗ ਦਾ ਕਰੀਬੀ ਸਾਥੀ IED ਸਹਿਤ ਗ੍ਰਿਫਤਾਰ

ਉਹਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਮਾਰਕੀਟ ਕਮੇਟੀ ਵਿੱਚ ਲਗਭਗ ਹਰੇਕ ਵਰਗ ਦਾ ਸਿੱਧੇ ਜਾਂ ਅਸਿੱਧੇ ਤੌਰ ਤੇ ਹਿੱਤ ਜੁੜਿਆ ਹੋਇਆ ਹੁੰਦਾ ਹੈ ਅਤੇ ਇਨ੍ਹੀਂ ਦਿਨ੍ਹੀਂ ਕਣਕ ਦੀ ਖਰੀਦ ਦਾ ਸੀਜ਼ਨ ਚੱਲ ਰਿਹਾ ਹੋਣ ਕਾਰਨ ਇਸ ਕਾਰਜ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਉਣ ਵਿੱਚ ਨਵ ਨਿਯੁਕਤ ਚੇਅਰਪਰਸਨ ਮਿਸਾਲ ਕਾਇਮ ਕਰਨਗੇ।ਇਸੇ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀ ਚੇਅਰਪਰਸਨ ਪ੍ਰੋ ਸ਼ੇਰਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਦਹਾਕੇ ਤੋਂ ਵੀ ਵੱਧ ਸਮੇਂ ਵਿੱਚ ਆਪਣੀ ਕਾਬਲੀਅਤ, ਸਿਰੜ ਅਤੇ ਵਫਾਦਾਰੀ ਲਈ ਇਲਾਕੇ ਵਿੱਚ ਜਾਣੇ ਜਾਂਦੇ ਹਨ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਵਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ।ਇਸ ਮੌਕੇ ਚੇਅਰਪਰਸਨ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਸਾਰੀਆਂ ਹੀ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਇਸ ਜਿੰਮੇਵਾਰੀ ਨੂੰ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਅਤੇ ਸਰਕਾਰ ਤੇ ਪਾਰਟੀ ਦੀ ਸ਼ਾਖ ਨੂੰ ਹੋਰ ਵੀ ਮਜ਼ਬੂਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...