ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਇੰਟਰਸਟੇਟ ਨਾਕਿਆਂ ’ਤੇ ਵਰਤੀ ਜਾਵੇ ਸਖਤੀ:ਐਚਐਸ ਭੁੱਲਰ

0
49
+1

ਥਾਣਿਆਂ/ਯੂਨਿਟਾਂ ਵਿੱਚ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ਤੇ ਕੀਤਾ ਜਾਵੇ ਨਿਪਟਾਰਾ: ਐਸਐਸਪੀ
ਬਠਿੰਡਾ, 3 ਅਕਤੂਬਰ : ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀ.ਆਈ.ਜੀ. ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਮੈਡਮ ਅਮਨੀਤ ਕੋਂਡਲ ਨੇ ਸਮੂਹ ਜੀ.ਓਜ਼, ਐੱਸ.ਐੱਚ.ਓਜ਼. ਅਤੇ ਯੂਨਿਟ ਇੰਚਾਰਜਾਂ ਨਾਲ ਕਰਾਈਮ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਗਾਮੀ ਪੰਚਾਇਤੀ ਚੋਣਾਂ ਅਤੇ ਹਰਿਆਣਾ ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇੰਟਰਸਟੇਟ ਨਾਕਿਆਂ ’ਤੇ ਪੂਰੀ ਸਖਤੀ ਵਰਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ: ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਥਾਣਿਆਂ/ਯੂਨਿਟਾਂ ਵਿੱਚ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।ਇਸ ਮੌਕੇ ਐਸਪੀਜ਼, ਡੀਐਸਪੀਜ਼, ਐਸਐਚਓ ਅਤੇ ਇੰਚਾਰਜ ਚੌਂਕੀਆਂ ਦੇ ਅਧਿਕਾਰੀ ਹਾਜਰ ਸਨ।

 

+1

LEAVE A REPLY

Please enter your comment!
Please enter your name here