ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਵਿਚ ਭਲਕੇ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੋਂਸਲ ਦੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ ਸਿਨਹਾ ਵੱਲੋਂ ਇਸ ਸਬੰਧੀ ਜਾਰੀ ਹਿਦਾਇਤਾਂ ਮੁਤਾਬਕ ‘‘ ਜਿੱਥੇ ਵੋਟਾਂ ਪੈਣੀਆਂ ਹਨ, ਦੇ ਰੈਵੇਨਿਊ ਜੁਰੀਡੈਕਸ਼ਨ ਵਿੱਚ 21 ਦਸੰਬਰ 2024 (ਸ਼ਨੀਵਾਰ) ਦੀ ਜਨਤਕ ਛੁੱਟੀ (ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ) ਘੋਸ਼ਿਤ ਕੀਤੀ ਜਾਂਦੀ ਹੈ।’’
ਇਹ ਵੀ ਪੜ੍ਹੋ Gurdaspur News: 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਇਸਤੋਂ ਇਲਾਵਾ ‘‘ਜਿੱਥੇ ਵੋਟਾਂ ਪੈਣੀਆਂ ਹਨ, ਦੇ ਜੋ ਵੋਟਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿੱਚ ਨੋਕਰੀ ਕਰਦੇ ਹਨ। ਉਨ੍ਹਾਂ ਨੂੰ ਮਿਤੀ 21 ਦਸੰਬਰ 2024 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਲਈ ਵੋਟ ਪਾਉਣ ਦੇ ਸਬੰਧ ਵਿੱਚ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਨ ਤੇ ਵਿਸ਼ੇਸ਼ ਛੁੱਟੀ (ਜੋ ਕਿ ਉਨ੍ਹਾਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ) ਘੋਸ਼ਿਤ ਕੀਤੀ ਜਾਂਦੀ ਹੈ।’’
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK