ਫਾਜ਼ਿਲਕਾ, 4 ਅਕਤੂਬਰ: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧ ਵਿੱਚ ਬੀਤੀ ਸ਼ਾਮ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹਾ ਪੁਲਿਸ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ ਅਤੇ ਯੂਨਿਟ ਇੰਚਾਰਜਾਂ ਦੇ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐਸ.ਐਸ.ਪੀ. ਨੇ ਪੰਚਾਇਤੀ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਨਾਮਜਦਗੀਆਂ ਭਰਨ ਦੀ ਆਖਰੀ ਮਿਤੀ ਹੋਣ ਕਰਕੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਹ ਖ਼ਬਰ ਵੀ ਪੜ੍ਹੋ: ‘ਲੰਗਾਹ’ ਮੁੜ ਬਣਿਆਂ ਅਕਾਲੀ ਦਲ ਦਾ ਸੱਚਾ-ਸੁੱਚਾ ‘ਸਿਪਾਹੀ’
ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਵਿੱਚ ਕੋਈ ਵੀ ਵਿਘਨ ਪੈਦਾ ਕਰਨ ਵਾਲੇ ਮਾੜੇ ਅਨਸਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ। ਐਸ.ਐਸ.ਪੀ. ਨੇ ਨਿਰਪੱਖ ਅਤੇ ਪਾਰਦਰਸ਼ੀ ਪੁਲਿਸ ਪ੍ਰਬੰਧ ਨੂੰ ਯਕੀਨੀ ਬਣਾਉਣ ’ਤੇ ਜੋਰ ਦਿੱਤਾ, ਤਾਂ ਜੋ ਚੋਣਾਂ ਦੌਰਾਨ ਕੋਈ ਗੜਬੜ ਨਾ ਹੋਵੇ ਅਤੇ ਲੋਕਾਂ ਵਿੱਚ ਪੂਰਨ ਵਿਸ਼ਵਾਸ ਬਣਿਆ ਰਹੇ। ਐਸ.ਐਸ.ਪੀ. ਨੇ ਕਿਹਾ ਕਿ ਸਾਰੇ ਪੁਲਿਸ ਅਧਿਕਾਰੀ ਲਗਾਤਾਰ ਨਿਗਰਾਨੀ ਰੱਖਣ, ਰਾਤ ਦੀ ਗਸ਼ਤ ਵਧਾਉਣ, ਅਤੇ ਸੰਵੇਦਨਸ਼ੀਲ ਹਲਕਿਆਂ ਵਿੱਚ ਵਿਸ਼ੇਸ਼ ਧਿਆਨ ਦੇਣ ਲਈ ਕਦਮ ਚੁੱਕਣ।
ਇਹ ਖ਼ਬਰ ਵੀ ਪੜ੍ਹੋ:ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਇੰਟਰਸਟੇਟ ਨਾਕਿਆਂ ’ਤੇ ਵਰਤੀ ਜਾਵੇ ਸਖਤੀ:ਐਚਐਸ ਭੁੱਲਰ
ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਲਈ ਤਿਆਰ ਰਹਿਣ ਅਤੇ ਚੋਣ ਸਮੇਂ ਅਕਸਰ ਹਲਚਲ ਪੈਦਾ ਕਰਨ ਵਾਲੇ ਅਨਸਰਾਂ ’ਤੇ ਨਜ਼ਰ ਰੱਖਣ ਲਈ ਕਿਹਾ। ਇਸਤੋਂ ਇਲਾਵਾ ਨਸ਼ੇ ਦੇ ਕਾਰੋਬਾਰੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਰਣਨੀਤੀ ਅਪਣਾਉਣ ਲਈ ਵੀ ਹਦਾਇਤ ਕੀਤੀ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਨਾ ਪੈ ਸਕੇ। ਐਸ.ਐਸ.ਪੀ ਸਾਹਿਬ ਨੇ ਇਹ ਵੀ ਹਦਾਇਤ ਕੀਤੀ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ ਲਈ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਚ ਲਿਆਂਦੀ ਜਾਵੇ।
Share the post "ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਫਾਜ਼ਿਲਕਾ ਨੇ ਕੀਤੀ ਅਹਿਮ ਮੀਟਿੰਗ,ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ"