WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਸਰਦੀਆਂ ਵਿਚ ਪਾਵਰਕਾਮ ਦੇ ਅਧਿਕਾਰੀ ਹੋਏ ਗਰਮ: ਦਰਜ਼ਨਾਂ ਖ਼ਪਤਕਾਰ ਬਿਜਲੀ ਚੋਰੀ ਕਰਦੇ ਕਾਬੂ, ਲੱਖਾਂ ਦਾ ਕੀਤਾ ਜੁਰਮਾਨਾ

ਸ਼੍ਰੀ ਅੰਮ੍ਰਿਤਸਰ ਸਾਹਿਬ, 23 ਦਸੰਬਰ: ਸਰਦੀਆਂ ਦੇ ਮੌਕੇ ਵਿਚ ਚੋਰੀ ਹੋਣ ਵਾਲੀ ਬਿਜਲੀ ਨੂੰ ਰੋਕਣ ਲਈ ਪਾਵਰਕਾਮ ਦੇ ਅਧਿਕਾਰੀ ਗਰਮ ਹੋ ਗਏ ਹਨ। ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸੰਚਾਲਨ ਸਬ ਅਰਬਨ ਸਰਕਲ ਅੰਮ੍ਰਿਤਸਰ ਦੀਆਂ ਸਾਰੀਆਂ ਡਵੀਜ਼ਨਾਂ ਦੀਆਂ ਵੱਖ-ਵੱਖ ਟੀਮਾਂ ਨੇ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਬਿਜਲੀ ਚੋਰੀ ਅਤੇ ਹੋਰ ਬੇਨਿਯਮੀਆਂ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਵਿੱਚ ਕੁੱਲ 2226 ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ ਜਿਸ ਵਿੱਚ ਪੂਰਬ ਵਿੱਚ 19, ਪੱਛਮੀ ਅਤੇ ਸਬ ਅਰਬਨ ਵਿੱਚ 17-17, ਅਜਨਾਲਾ ਵਿੱਚ 13 ਅਤੇ ਜੰਡਿਆਲਾ ਗੁਰੂ ਡਵੀਜ਼ਨ ਵਿੱਚ 16 ਖਪਤਕਾਰ ਬਿਜਲੀ ਚੋਰੀ ਕਰਦੇ ਪਾਏ ਗਏ। ਅੰਮ੍ਰਿਤਸਰ ਦੇ ਨਿਗਰਾਨ ਇੰਜਨੀਅਰ ਗੁਲਸ਼ਨ ਕੁਮਾਰ ਚੁਟਾਨੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਬਿਜਲੀ ਚੋਰੀ ਰੋਕਣ ਦੀ ਚੈਕਿੰਗ ਕਾਫੀ ਤੇਜ਼ ਕੀਤੀ ਗਈ ਹੈ। ਇਸ ਚੈਕਿੰਗ ਦੌਰਾਨ ਬਿਜਲੀ ਚੋਰੀ ਲਈ ਵਰਤੇ ਜਾ ਰਹੇ ਕਈ ਬਿਜਲੀ ਦੇ ਹੀਟਰ, ਕੇਬਲ ਅਤੇ ਤਾਰਾਂ ਵੀ ਜ਼ਬਤ ਕੀਤੀਆਂ ਗਈਆਂ।

ਗੌਰਤਲਬ ਹੈ ਕਿ ਭਾਵੇਂ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ ਮਾਸਿਕ 300 ਯੂਨਿਟ ਮੁਫ਼ਤ ਮੁਹੱਈਆ ਕਰਵਾ ਰਹੀ ਹੈ ਪਰ ਫਿਰ ਵੀ ਬਿਜਲੀ ਚੋਰੀ ਦਾ ਸਿਲਸਿਲਾ ਜਾਰੀ ਹੈ। ਪੀ.ਐਸ.ਪੀ.ਸੀ.ਐਲ. ਵੱਲੋਂ ਹਾਲ ਹੀ ਵਿੱਚ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਊਰਜਾ ਸੰਭਾਲ ਦਿਵਸ ਮਨਾਇਆ ਗਿਆ ਜਿੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਸਨ ਅਤੇ ਲੋਕਾਂ ਨੂੰ ਬਿਜਲੀ ਚੋਰੀ ਨਾ ਕਰਨ ਦੀ ਬਜਾਏ ਸਰਕਾਰ ਦੀ 300 ਯੂਨਿਟਾਂ ਦੀ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ। ਇੰਜਨੀਅਰ ਚੁਟਾਨੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵੀ ਆਪਣੇ ਘਰਾਂ ਵਿੱਚ ਸੁਚੇਤ ਰਹਿਣ ਅਤੇ ਬਿਜਲੀ ਦੀ ਬਰਬਾਦੀ ਨੂੰ ਰੋਕਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਬਿਜਲੀ ਚੋਰੀ ਨੂੰ ਫੜਨ ਲਈ ਅਚਨਚੇਤ ਚੈਕਿੰਗਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ । ਪਾਵਰਕਾਮ ਅਧਿਕਾਰੀਆਂ ਨੇ ਖਪਤਕਾਰਾਂ ਨੂੰ ਬਿਜਲੀ ਚੋਰੀ ਦੀ ਸਿਕਾਇਤ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ’ਤੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਤੇ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Related posts

ਮੁੱਖ ਮੰਤਰੀ ਨੇ ਇਸਰੋ ਲਈ ਚਿੱਪ ਬਣਾਉਣ ਵਾਲੀਆਂ ਅੰਮ੍ਰਿਤਸਰ ਸਕੂਲ ਦੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ

punjabusernewssite

ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ਉਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ

punjabusernewssite

ਅੰਮ੍ਰਿਤਸਰ ਵਿੱਚੋਂ ਬਿਨਾਂ ਹੋਲੋਗ੍ਰਾਮ ਵਾਲੀ ਬਰਾਂਡਿਡ ਸ਼ਰਾਬ ਦੇ 2150 ਡੱਬੇ ਬਰਾਮਦ

punjabusernewssite