spot_img
spot_img
spot_img

Guru Nanak Dev Public School Bathinda ਵਿਖੇ ਸ਼ਾਨਦਾਰ ਖੇਡ ਸਮਰ ਕੈਂਪ ਦਾ ਉਦਘਾਟਨ 

Date:

spot_img
ਪ੍ਰੰਬਧਕ ਕਮੇਟੀ ਅਤੇ ਪ੍ਰਿੰਸੀਪਲ ਨੇ ਵਧਾਇਆ ਵਿਦਿਆਰਥੀਆਂ ਦਾ ਉ਼ਤਸ਼ਾਹ
Guru Nanak Dev Public School Bathinda: ਗੁਰੂ ਨਾਨਕ ਦੇਵ ਪਬਲਿਕ ਸਕੂਲ ਕਮਲਾ ਨਹਿਰੂ ਕਲੌਨੀ ਬਠਿੰਡਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ  ਵਿਕਾਸ ਅਤੇ ਉਹਨਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ ਖੇਡ ਸਮਰ ਕੈਂਪ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ । ਇਸ ਕੈਂਪ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਅਹ਼ੁਦੇਦਾਰਾਂ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਸਮੁੱਚਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ । ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਸਾਹਿਬਾ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ ਹਨ। ਇਹ ਨਾ ਸਿਰਫ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਬਲਕਿ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਆਪਸੀ ਸਹਿਯੋਗ ਅਤੇ ਅਗਵਾਈ ਦੇ ਗੁਣ ਵੀ ਪੈਦਾ ਕਰਦੀਆਂ ਹਨ।
ਉਹਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ  ਲਾਭ ਉਠਾਉਣ ਅਤੇ ਖੇਡ ਭਾਵਨਾ ਨਾਲ ਭਾਗ ਲੈਣ ।ਇਸ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮਾਹਿਰ ਕੋਚਾਂ ਦੀ ਦੇਖ—ਰੇਖ ਹੇਠ ਕ੍ਰਿਕਟ, ਵਾਲੀਵਾਲ,ਫੁੱਟਬਾਲ, ਬਾਸਕਟਬਾਲ, ਬੈਡਮਿੰਟਨ, ਐਥਲੈਟਿਕਸ ਅਤੇ ਯੋਗਾ ਦੀ ਵਿਸ਼ੇਸ ਸਿਖਲਾਈ ਦਿੱਤੀ ਜਾਵੇਗੀ । ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਰਿਫੈਸ਼ਮੈਂਟ ਅਤੇ ਮੈਡੀਕਲ ਸਹੂਲਤਾਂ ਦਾ ਵਿਸੇ਼ਸ ਪ੍ਰੁਬੰਧ ਕੀਤਾ ਗਿਆ ਹੈ। ਸਕੂਲ ਮੈਨੇਜਮੈਂਟ ਦੇ ਪ੍ਰਧਾਨ ਸ.ਜੋਗਿੰਦਰ ਸਿੰਘ ਅਤੇ ਸਮੂਹ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਮੈਨੇਜਮੈਂਟ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ । ਵੱਖ—ਵੱਖ ਖੇਡਾਂ ਦੇ ਟ੍ਰਾਇਲ ਲਏ ਗਏ ਅਤੇ ਬੱਚਿਆਂ ਨੂੰ ਖੇਡਾਂ ਦੇ ਬੁਨਿਆਦੀ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ । ਸਕੂਲ ਪ੍ਰਬੰਧਕਾਂ ਵੱਲੋ ਕੈਂਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਖੇਡ ਵਿਭਾਗ ਦੇ ਅਧਿਆਪਕਾਂ ਅਤੇ ਕੋਚਾਂ ਨੂੰ ਵਿਸ਼ੇਸ ਨਿਰਦੇਸ਼ ਜਾਰੀ ਕੀਤੇ ਗਏ।ਇਹ ਕੈਂਪ ਸ.ਤ੍ਰਿਲੋਚਨ ਸਿੰਘ ਡੀ.ਪੀ.ਈ ਅਤੇ ਸ੍ਰੀਮਤੀ ਅਰਚਨਾ ਡੀ.ਪੀ.ਈ ਦੀ ਸੁਚੱਜੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Chandigarh News: ਅਕਾਲੀ ਦਲ ਨੂੰ ਵੱਡਾ ਝਟਕਾ, Ex MP ਸਮੇਤ ਕਈ ਆਗੂ AAP ‘ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਸਵਾਗਤ, ਤਨਵੀਰ...

Haryana News : हरियाणा सरकार का बड़ा फैसला

👉 बुजुर्गों के लिए शुरू होगा 'वृद्ध सेवा एवं...

Contract Marriage ਕਰਨ ਵਾਲਿਆਂ ਲਈ IRCC ਦੀ ਵੱਡੀ ਚੇਤਾਵਨੀ

Canada News : ਕੈਨੇਡਾ ਜਾਣ ਦੇ ਸੁਪਨੇ ਦੇਖ ਰਹੇ...