spot_img

Fazilka News: ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ

Date:

spot_img

ਫਾਜ਼ਿਲਕਾ 17 ਦਸੰਬਰ: Fazilka News: ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਉਹਨਾਂ ਦੇ ਧਰਮ ਪਤਨੀ ਸਬੀਨਾ ਅਰੋੜਾ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਹ ਵੀ ਪੜ੍ਹੋ Fazilka News: ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਆਂ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਇੱਕ ਪਵਿੱਤਰ ਕਾਰਜ ਹੈ ਅਤੇ ਗਊਆਂ ਦੀ ਸੰਭਾਲ ਦਾ ਇੱਥੇ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਇਸ ਸਲਾਘਾਯੋਗ ਕੰਮ ਵਿੱਚ ਪੰਜਾਬ ਸਰਕਾਰ ਹਰ ਮਦਦ ਕਰੇਗੀ ਤਾਂ ਜੋ ਬੇਸਹਾਰਾ ਜਾਨਵਰਾਂ ਨੂੰ ਬਿਹਤਰ ਤਰੀਕੇ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਨੇ ਫਾਜ਼ਿਲਕਾ ਦੇ ਸਮਾਜ ਸੇਵੀ ਲੋਕਾਂ ਵੱਲੋਂ ਇਸ ਨੇਕ ਕਾਰਜ ਵਿਚ ਕੀਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ Bathinda News: ਵਾਰਡ ਨੰਬਰ 48 ਤੋਂ ’ਆਪ’ ਉਮੀਦਵਾਰ ਪਦਮਜੀਤ ਮਹਿਤਾ ਦੇ ਹੱਕ ’ਚ ਗਰਜੇ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਉਹਨਾਂ ਨੂੰ ਜੀਆਇਆਂ ਨੂੰ ਆਖਿਆ ਅਤੇ ਇਸ ਗਊਸ਼ਾਲਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਇੰਤਜ਼ਾਮਾ ਬਾਰੇ ਜਾਣਕਾਰੀ ਦਿੱਤੀ। ਸ੍ਰੀ ਅਮਨ ਅਰੋੜਾ ਨੇ ਇੱਥੇ ਸਵਾਮਨੀ ਵੀ ਕਰਵਾਈ।ਇਸ ਮੌਕੇ ਫਾਜ਼ਿਲਕਾ ਦੇ ਐਸਡੀਐਮ ਕੰਵਰ ਜੀਤ ਸਿੰਘ ਮਾਨ, ਡਾ ਗੁਰਚਰਨ ਸਿੰਘ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ, ਡਾ ਮਨਦੀਪ ਸਿੰਘ ਸੀਨੀਅਰ ਵੈਟਰਨਰੀ ਅਫਸਰ ਅਬੋਹਰ, ਵਿਜੇ ਕੁਮਾਰ ਸੀਨੀਅਰ ਵੈਟਰਨਰੀ ਅਫਸਰ ਫਾਜ਼ਿਲਕਾ, ਸਮਾਜ ਸੇਵੀ ਸ੍ਰੀ ਦਿਨੇਸ਼ ਮੋਦੀ, ਸ੍ਰੀ ਨਰੇਸ਼ ਚਾਵਲਾ, ਸ਼੍ਰੀ ਸੰਜੇ ਕੁਮਾਰ ਅਗਰਵਾਲ, ਸ੍ਰੀ ਸੰਜੀਵ ਸਚਦੇਵਾ ਗੋਲਡੀ, ਮਹਾਂਵੀਰ ਪ੍ਰਸ਼ਾਦ ਮੋਦੀ, ਅੰਸ਼ੂਮਨ ਧੂੜੀਆ, ਸ੍ਰੀ ਸੋਨੂ ਵਰਮਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...