ਉਰਦੂ ਭਾਸ਼ਾ ਦੀ ਸਿਖਲਾਈ ਦੀ ਮਿਤੀ ਵਿੱਚ ਵਾਧਾ

Date:

spot_img

Bathinda News : ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ‘ਤੇ ਉਰਦੂ ਭਾਸ਼ਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ। ਸੈਸ਼ਨ ਜਨਵਰੀ ਤੋਂ ਜੂਨ 2025 ਤੱਕ ਦੀ ਫੀਸ 500 ਰੁਪਏ ਹੈ। ਜਮਾਤ ਦਾ ਸਮਾਂ ਸ਼ਾਮ 05:15 ਤੋਂ 06:15 ਵਜੇ ਤੱਕ ਦਾ ਹੈ।

ਇਹ ਵੀ ਪੜ੍ਹੋ  Delhi Election Result;ਸਿੱਖ ਲੀਡਰਾਂ ਦੀ ਮੁੜ ਚੜ੍ਹਤ,BJP ਤੇ AAP ਦੀ ਟਿਕਟ ’ਤੇ 5 ਆਗੂ MLA ਬਣੇ

ਇਹ ਸੈਸ਼ਨ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 15 ਜਨਵਰੀ 2025 ਸੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵੀ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ, ਉਹ ਮਿਤੀ 15 ਫਰਵਰੀ 2025 ਤੱਕ ਸਥਾਨਕ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 227-ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹਿਲੀ ਮੰਜ਼ਿਲ ਵਿਖੇ ਆਪਣਾ ਨਾਮ ਦਰਜ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...