ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

Date:

spot_img

👉ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦਾ ਕੰਮ ਕਰਨ ਵਾਲੇ ਮਜ਼ਦੂਰ ਵੀ ਖਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਇਸ ਲਈ ਉਨ੍ਹਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ, ਜਿਸਨੂੰ 41 ਪੈਸੇ ਵਧਾ ਕੇ 2.21 ਰੁਪਏ ਪ੍ਰਤੀ ਬੋਰੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਅੰਦਰ ਮਜ਼ਦੂਰੀ ਦਰਾਂ ਵਿੱਚ ਕੁੱਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਕੁੱਲ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਕਦਮ ਮਜ਼ਦੂਰ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।ਭੰਡਾਰਨ ਸਮਰੱਥਾ ਦੇ ਸਬੰਧ ਵਿੱਚ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਵਿੱਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਢੁਕਵੀਂ ਭੰਡਾਰਨ ਸਮਰੱਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ ‘ਤੇ ਕੋਈ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦਾ ਚੌਂਕੀ ਇੰਚਾਰਜ 80,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਰੰਗੇ ਹੱਥੀਂ ਕੀਤਾ ਕਾਬੂ

ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ 2676 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ 1864 ਨਿਯਮਤ ਅਤੇ 812 ਆਰਜ਼ੀ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 4.19 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਆ ਚੁੱਕੀ ਹੈ ਅਤੇ ਇਸ ਵਿੱਚੋਂ 3.22 ਐਲ.ਐਮ.ਟੀ. ਕਣਕ ਖਰੀਦੀ ਜਾ ਚੁੱਕੀ ਹੈ ਜੋ ਕਿ 76 ਫੀਸਦ ਬਣਦੀ ਹੈ। ਇਸਦੇ ਨਾਲ ਹੀ ਐਮ.ਐਸ.ਪੀ. ਦੇ ਸਬੰਧ ਵਿੱਚ 151 ਕਰੋੜ ਰੁਪਏ ਦਾ ਭੁਗਤਾਨ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਹੋ ਚੁੱਕਾ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਸੂਬਾ ਸਰਕਾਰ ਦੀਆਂ ਹੋਰ ਭਲਾਈ ਕੇਂਦਰਿਤ ਪਹਿਲਕਦਮੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪਹਿਲਾਂ ਡਿਪੂ ਹੋਲਡਰਾਂ ਦੀ ਮਾਰਜਿਨ ਮਨੀ 8 ਸਾਲਾਂ ਬਾਅਦ 50 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਸੀ।ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ ਹੈ, ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ ਅਤੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਸਿਆਸੀ ਫ਼ੈਸਲਾ, ਪੁਨਰ ਸੁਰਜੀਤ ਅਕਾਲੀ ਦਲ ਤੋਂ ਹੋਏ ਵੱਖ

ਚੰਡੀਗੜ੍ਹ: ਪੰਜਾਬ ਦੀ ਪੰਥਕ ਸਿਆਸਤ ਵਿੱਚ ਇੱਕ ਵਾਰ ਫਿਰ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

👉ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ...