ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ‘ਚ ਕੀਤਾ ਵਾਧਾ

0
1386

ਚੰਡੀਗੜ੍ਹ, 31 ਦਸੰਬਰ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਵਿੱਚ ਸਰਦੀਆਂ ਦੀਆਂ ਛੁੱਟੀਆਂ ਚ ਵਾਧਾ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਕਰਕੇ ਦਿੱਤੀ ਜਾਣਕਾਰੀ ਮੁਤਾਬਿਕ ਹੁਣ ਸੂਬੇ ਭਰ ਦੇ ਸਕੂਲ ਅੱਠ ਜਨਵਰੀ ਨੂੰ ਖੁੱਲਣਗੇ ਜਦੋਂ ਕਿ ਇਸ ਤੋਂ ਪਹਿਲਾਂ ਇਹ ਛੁੱਟੀਆਂ ਅੱਜ ਖਤਮ ਹੋ ਰਹੀਆਂ ਸਨ ਅਤੇ ਭਲਕੇ ਸਕੂਲ ਲੱਗਣੇ ਸਨ।

ਇਹ ਵੀ ਪੜ੍ਹੋ ਕਿਸਾਨ ਆਗੁੂ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਵਾਊਣ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਰਾਹਤ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ। ਜ਼ਿਕਰ ਯੋਗ ਹੈ ਇਸ ਤੋਂ ਪਹਿਲਾਂ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਸਰਕਾਰ ਨੇ ਵੀ ਸਕੂਲਾਂ ਵਿੱਚ ਛੁੱਟੀਆਂ ਚ ਵਾਧਾ ਕਰ ਦਿੱਤਾ ਸੀ। ਹਰਿਆਣੇ ਦੇ ਵਿੱਚ ਇਹ ਛੁੱਟੀਆਂ 15 ਜਨਵਰੀ ਤੱਕ ਕੀਤੀਆਂ ਗਈਆਂ ਹਨ

 

 

LEAVE A REPLY

Please enter your comment!
Please enter your name here