Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿੱਢੇ ਸੰਘਰਸ਼ ਦੇ ਤਹਿਤ ਇੰਡੀਆ ਗੱਠਜੋੜ ਵੱਲੋਂ ਅੱਜ ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾ-ਰੈਲੀ ਕੀਤੀ ਜਾ ਰਹੀ ਹੈ। ਇਸ ਮਹਾ-ਰੈਲੀ ਵਿੱਚ ਵਿਰੋਧੀ ਧਿਰਾਂ ਤੋਂ ਇਲਾਵਾ ਵਿਦਿਆਰਥੀ ਜਥੇਬੰਦੀਆਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਗੱਠਜੋੜ ਨੇ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਮਜ਼ਦੂਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ 👉Canada ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪੰਜਾਬੀਆਂ ਦੀ ਵਧੇਗੀ ਮੁਸ਼ਕਲ? ਹਜ਼ਾਰਾਂ ਲੋਕਾਂ ਨੂੰ ਡਿਪੋਰਟ ਕਰਨ ਦੀ ਤਿਆਰੀ!
ਇੰਡੀਆ ਗੱਠਜੋੜ ਨੇ ਮਿੰਟੋ ਰੋਡ ਤੋਂ ਰਾਮਲੀਲਾ ਮੈਦਾਨ ਤੱਕ ਮਾਰਚ ਦੀ ਯੋਜਨਾ ਬਣਾਈ ਹੈ। ਇਸ ਮਹਾ-ਰੈਲੀ ਦੇ ਮੁੱਖ ਕਰਤਾ-ਧਰਤਾ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਵਿੱਢਿਆ ਹੋਇਆ, ਜਿਸਦੇ ਤਹਿਤ ਬੀਤੇ ਕੱਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਰੁਜਨ ਖੜਗੇ ਦੀ ਰਿਹਾਇਸ਼ ਉੱਪਰ ਮੌਕ ਸੰਸਦ ਦਾ ਵੀ ਆਯੋਜਨ ਕੀਤਾ ਗਿਆ ਸੀ।
ਉਧਰ, ਭਾਜਪਾ ਵੱਲੋਂ ਤਿਊਹਾਰਾਂ ਮੌਕੇ ਇਸ ਮਹਾ-ਰੈਲੀ ਕਾਰਨ ਵਪਾਰੀਆ ਦੇ ਨੁਕਸਾਨ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰਦਿਆਂ ਰਾਹੁਲ ਗਾਂਧੀ ਨੇ ਆਪਣੇ ਐਕਸ ’ਤੇ ਸਾਂਝੇ ਕੀਤੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਦੀਵਾਲੀ, ਛੱਠ ਅਤੇ ਭਾਈ ਦੂਜ ਦੇ ਤਿਉਹਾਰਾਂ ਦਾ ਸਮਾਂ ਹੈ ਅਤੇ ਦਿੱਲੀ ਆਉਣ ਵਾਲੇ ਲੋਕਾਂ ਨੂੰ ਸਥਾਨਕ ਦੁਕਾਨਦਾਰਾਂ ਦੀ ਮਦਦ ਲਈ ਖਰੀਦਦਾਰੀ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਰੈਲੀ ਕਾਰਨ ਕਾਰੋਬਾਰੀਆਂ ਨੂੰ ਨੁਕਸਾਨ ਹੋਣ ਦੀਆਂ ਅਫ਼ਵਾਹਾਂ ਫੈਲਾ ਰਹੀ ਹੈ ਪਰ ਵਿਰੋਧੀ ਧਿਰ ਦੇ ਪ੍ਰੋਗਰਾਮ ਨਾਲ ਵਪਾਰ ਪ੍ਰਭਾਵਿਤ ਨਹੀਂ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




