
Amritsar News: ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ,ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ।
ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ, ਸਿੱਖ ਪ੍ਰੰਪਰਾਵਾਂ ਅਤੇ ਇਥੇ ਸਥਿਤ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਇਹ ਵੀ ਪੜ੍ਹੋ ‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ
ਉਨ੍ਹਾਂ ਨੇ ਕੁਝ ਸਮੇਂ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਵੀ ਸ਼ਰਧਾ ਪ੍ਰਗਟਾਈ।ਇਸ ਦੌਰਾਨ ਫ਼ੌਜ ਮੁਖੀ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ Big News: ਸੁਖਬੀਰ ਸਿੰਘ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ
ਫ਼ੌਜ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਆਪਣੀਆਂ ਭਾਵਨਾਵਾਂ ਨੂੰ ਯਾਤਰੂ ਕਿਤਾਬ ਵਿਚ ਦਰਜ਼ ਕਰਦਿਆਂ ਲਿਖਿਆ, ਕਿ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਦੀਵੀ ਵਿਸ਼ਵਾਸ ਅਤੇ ਵਿਲੱਖਣ ਸ਼ਾਂਤੀ ਦਾ ਪ੍ਰਤੀਕ ਹੈ ਅਤੇ ਇਥੋਂ ਦੀ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਣਾਦਾਇਕ ਹੈ।”
ਸੂਚਨਾ ਕੇਂਦਰ ਵਿਖੇ ਫ਼ੌਜ ਮੁਖੀ ਦੇ ਸਨਮਾਨ ਮੌਕੇ ਹੋਰਨਾਂ ਤੋਂ ਇਲਾਵਾ ਪੁਲਿਸ ਅਧਿਕਾਰੀ ਸ. ਹਰਪਾਲ ਸਿੰਘ ਰੰਧਾਵਾ, ਸੂਚਨਾ ਅਧਿਕਾਰੀ ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ ਅਤੇ ਹੋਰ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ"




