ਆਉਣ ਵਾਲੇ ਮੈਚਾਂ ਲਈ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ
ਚੰਡੀਗੜ੍ਹ, 4 ਅਗਸਤ: ਪੈਰਿਸ ਵਿਚ ਚੱਲ ਰਹੀਆਂ ਓਲੰਪਿਕ ਖੇਡਾਂ ਦੇ ਵਿਚ ਭਾਰਤੀ ਹਾਕੀ ਟੀਮ ਨੇ ਇਤਿਹਾਸ ਰਚਦਿਆਂ ਸੈਮੀਫ਼ਾਈਨਲ ਵਿਚ ਦਾਖ਼ਲਾ ਲੈ ਲਿਆ ਹੈ। ਸਖ਼ਤ ਮੁਕਾਬਲੇ ਵਿਚ ਭਾਰਤੀ ਟੀਮ ਨੇ ਇੰਗਲੈਂਡ ਦੀ ਟੀਮ ਨੂੰ ਹਰਾਇਆ। ਹਾਲਾਂਕਿ ਤੈਅ ਸਮੇਂ ਦੌਰਾਨ ਦੋਨਾਂ ਟੀਮਾਂ ਦੇ 1-1 ਅੰਕ ਸਨ ਪ੍ਰੰਤੂ ਸੂਟ ਆਊਟ ਵਿਚ ਭਾਰਤੀ ਟੀਮ ਨੇ ਇੰਗਲੈਂਡ ਨੂੰ ਮਾਤ ਦੇ ਦਿੱਤੀ,ਜਿਸਤੋਂ ਬਾਅਦ ਮੈਦਾਨ ਵਿਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸਤੋਂ ਪਹਿਲਾਂ ਭਾਰਤੀ ਟੀਮ ਨੇ ਆਸਟਰੇਲੀਆ ਨੂੰ 52 ਸਾਲਾਂ ਬਾਅਦ ਹਰਾ ਕੇ ਇਤਿਹਾਸ ਰਚਿਆ ਸੀ। ਉਧਰ ਭਾਰਤੀ ਹਾਕੀ ਟੀਮ ਦੀ ਇਸ ਵੱਡੀ ਜਿੱਤ ’ਤੇ ਪੂਰੇ ਦੇਸ ਦੇ ਵਿਚ ਹਾਕੀ ਖੇਡ ਪ੍ਰੇਮੀਆਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਟੀਮ ਦੇ ਵਿਚ ਜਿਆਦਾਤਰ ਖਿਡਾਰੀ ਪੰਜਾਬ ਨਾਲ ਸਬੰਧਤ ਹਨ।
ਚਾਰ ਫ਼ੌਜੀ ਸਾਥੀਆਂ ਦਾ ਬੇਰਹਿਮੀ ਨਾਲ ਕ.ਤ.ਲ ਕਰਨ ਵਾਲੇ ਫ਼ੌਜੀ ਨੂੰ ਅਦਾਲਤ ਨੇ ਸੁਣਾਈ ਵੱਡੀ ਸਜ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੰਗਲੈਂਡ ’ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਹਰਾ ਦਿੱਤਾ।ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਉਣ ਵਾਲੇ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਰ ਦੇਸ਼ ਵਾਸੀ ਲਈ ਮਾਣ ਦਾ ਪਲ ਹੈ ਕਿਉਂਕਿ ਖਿਡਾਰੀਆਂ ਨੇ ਟੀਮ ਨੂੰ ਇਸ ਇਤਿਹਾਸਕ ਜਿੱਤ ਤੱਕ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੇਗੀ।
Share the post "ਭਾਰਤੀ ਹਾਕੀ ਟੀਮ ਸੈਮੀਫ਼ਾਈਨਲ ਚ ਪੁੱਜੀ, ਇੰਗਲੈਂਡ ਦੀ ਟੀਮ ਨੂੰ ਹਰਾਇਆ, CM Mann ਨੇ ਦਿੱਤੀ ਵਧਾਈ ਦਿੱਤੀ"