ਸਵਿਟਜ਼ਰਲੈਂਡ, 22 ਜੂਨ: ਸਵਿਟਜ਼ਰਲੈਂਡ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਭਾਰਤੀ ਮੂਲ ਦੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ ਅਤੇ ਉਸ ਦੇ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਨੂੰ ਘਰੇਲੂ ਕਰਮਚਾਰੀਆਂ ਦਾ ਸ਼ੋਸ਼ਣ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਰਿਪੋਰਟ ਮੁਤਾਬਕ ਅਦਾਲਤ ਨੇ ਹਿੰਦੂਜਾ ਨੂੰ ਆਪਣੇ ਵਰਕਰਾਂ ਦਾ ਸ਼ੋਸ਼ਣ ਕਰਨ ਅਤੇ ‘ਅਣਅਧਿਕਾਰਤ’ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਦੋਸ਼ੀ ਪਾਇਆ। ਇਸ ਤੋਂ ਇਲਾਵਾ ਪਰਿਵਾਰ ‘ਤੇ ਉਨ੍ਹਾਂ ਦੇ ਸਟਾਫ ਦੇ ਪਾਸਪੋਰਟ ਜ਼ਬਤ ਕਰਨ , ਉਨ੍ਹਾਂ ਨੂੰ ਸਵਿਸ ਫ੍ਰੈਂਕ ਦੀ ਬਜਾਏ ਰੁਪਏ ਵਿੱਚ ਭੁਗਤਾਨ ਕਰਨ ਅਤੇ ਸਵਿਟਜ਼ਰਲੈਂਡ ਵਿੱਚ 18-18 ਘੰਟ ਕੰਮ ਕਰਨ ਲਈ ਮਜਬੂਰ ਕਰਨ ਦਾ ਦੋਸ਼ ਸੀ।
ਗੁਆਂਢੀ ਨੌਜਵਾਨ ਨੇ 13 ਸਾਲਾਂ ਬੱਚੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
ਸਰਕਾਰੀ ਵਕੀਲਾਂ ਦੇ ਅਨੁਸਾਰ, ਕਰਮਚਾਰੀਆਂ ਨੂੰ 18 ਘੰਟੇ ਤੱਕ ਕੰਮ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ ਜਿਸ ਵਿੱਚ ਛੁੱਟੀ ਨਹੀਂ ਦਿੱਤੀ ਜਾਂਦੀ ਸੀ ਅਤੇ ਤਨਖਾਹ ਵੀ ਸਵਿਸ ਕਾਨੂੰਨ ਦੇ ਤਹਿਤ ਲੋੜੀਂਦੀ ਤੁਲਨਾਤਮਕ ਰਕਮ ਦੇ ਦਸਵੇਂ ਹਿੱਸੇ ਤੋਂ ਵੀ ਘੱਟ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਹੜੇ ਪਰਿਵਾਰ ਦੀ ਆਮਦਾਨ 1.67 ਲੱਖ ਕਰੋੜ ਹੋਵੇ ਉਹ ਨੌਕਰਾ ਨਾਲ ਇਸ ਤਰ੍ਹਾਂ ਦਾ ਵਤਿਰਾ ਕਿਵੇਂ ਕਰ ਸਕਦਾ ਹੈ।
Share the post "ਭਾਰਤੀ ਮੂਲ ਦੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ ਅਤੇ ਉਸ ਦੇ ਪਰਿਵਾਰ ਨੂੰ ਹੋਈ ਚਾਰ ਸਾਲ ਦੀ ਸਜ਼ਾ"