spot_img
spot_img

ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਮਿਲੀ ਇਜ਼ਾਜਤ

Date:

spot_img

Amritsar News: ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੀਆਂ ਬੰਦ ਹੋਈਆਂ ਸਰਹੱਦਾਂ ਤੋਂ ਬਾਅਦ ਪਹਿਲੀ ਵਾਰ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਇਜ਼ਾਜਤ ਮਿਲੀ ਹੈ। ਮੀਡੀਆ ਵਿਚ ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਜਥੇ ਨੂੰ ਮੰਨਜੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ Amritsar Police ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਸੂਚਨਾ ਮੁਤਾਬਕ 10 ਦਿਨਾਂ ਦੇ ਲਈ ਇਹ ਜਥਾ ਨਵੰਬਰ 2025 ਵਿਚ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿਚ ਜਾਵੇਗਾ। ਇਥੇ ਇਹ ਵੀ ਪਤਾ ਲੱਗਿਆ ਹੈ ਕਿ ਇਸ ਜਥੇ ਦੇ ਵਿਚ ਜਾਣ ਵਾਲੇ ਸਿਰਫ਼ ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਮੰਨਜੂਰੀ ਦਿੱਤੀ ਜਾਵੇਗੀ, ਜਿੰਨ੍ਹਾਂ ਦੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਵੱਲੋਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ Ex CM ਚਰਨਜੀਤ ਸਿੰਘ ਚੰਨੀ ਨੂੰ ਸੰਸਦ ਵਿਚ ਮਿਲੀ ਵੱਡੀ ਜਿੰਮੇਵਾਰੀ, ਲੈ ਸਕਣਗੇ ਮਹੱਤਵਪੂਰਨ ਫੈਸਲੇ

ਇਸ ਜਥੇ ਵਿਚ ਜਾਣ ਲਈ ਸਿੱਖ ਸ਼ਰਧਾਲੂਆਂ ਦੀ ਗਿਣਤੀ 3000 ਤੱਕ ਰੱਖੀ ਗਈ ਹੈ। ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਦੋਨਾਂ ਸੰਸਥਾਵਾਂ ਆਪਣੇ ਨਾਲ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਲਿਸਟ ਸਬੰਧਤ ਸੂਬਿਆਂ ਨੂੰ ਸੌਪੇਗਾ ਤੇ ਸੂਬਿਆਂ ਦੀਆਂ ਸਰਕਾਰਾਂ ਇਹ ਲਿਸਟ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜਣਗੇ। ਕੇਂਦਰੀ ਗ੍ਰਹਿ ਵਿਭਾਗ ਦੀ ਮੰਨਜੂਰੀ ਤੋਂ ਬਾਅਦ ਹੀ ਵੀਜ਼ੇ ਲਈ ਲਿਸਟ ਪਾਕਿਸਤਾਨ ਦੇ ਦਿੱਲੀ ਸਥਿਤ ਹਾਈ ਕਮਿਸ਼ਨ ਨੂੰ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...