WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਖੇਡ ਜਗਤ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਗੋਲਡ ਮੈਡਲ ਮੈਚ ਲਈ ਅਯੋਗ ਕਰਾਰ

ਨਵੀਂ ਦਿੱਲੀ: ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਕਾਰਨ ਮਹਿਲਾ ਕੁਸ਼ਤੀ 50 ਕਿਲੋ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਮਹਿਲਾ ਕੁਸ਼ਤੀ 50 ਕਿਲੋ ਵਰਗ ਵਿੱਚੋਂ ਅਯੋਗ ਕਰਾਰ ਦਿੱਤੇ ਜਾਣ ਦੀ ਖ਼ਬਰ ਸਾਂਝੀ ਕੀਤੀ ਹੈ। ਟੀਮ ਵੱਲੋਂ ਰਾਤ ਭਰ ਕੋਸ਼ਿਸ਼ ਕਰਨ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਵਜ਼ਨ 50 ਕਿਲੋ ਤੋਂ 100 ਗ੍ਰਾਮ ਵੱਧ ਪਾਇਆ ਗਿਆ ਸੀ। ਫਿਲਹਾਲ ਟੀਮ ਵੱਲੋਂ ਇਸ ਸਮੇਂ ਕੋਈ ਹੋਰ ਟਿੱਪਣੀ ਨਹੀਂ ਕੀਤੀ ਗਈ। ਦੱਸ ਦਈਏ ਕੀ ਬੀਤੇ ਦਿਨ ਸੈਮੀਫਾਈਨਲ ‘ਚ ਵਿਨੇਸ਼ ਫੋਗਾਟ ਨੇ ਕਿਊਬਾ ਦੇ ਪਹਿਲਵਾਨ ਗੁਜ਼ਮੈਨ ਲੋਪੇਜ਼ ਨੂੰ 5-0 ਨਾਲ ਹਰਾ ਕੇ ਫਾਇਨਲ ‘ਚ ਜਗ੍ਹਾ ਪੱਕੀ ਕੀਤੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਅਜ਼ਾਦੀ ਦਿਹਾੜੇ ਮੌਕੇ ਜਲੰਧਰ ‘ਚ ਲਹਿਰਾਉਣਗੇ ਝੰਡਾ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਵਰਗ ‘ਚੋਂ ਅਯੋਗ ਕਰਾਰ ਦਿੱਤੇ ਜਾਣ ‘ਤੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਕਿਹਾ, ”ਵਿਨੇਸ਼ ਫੋਗਾਟ ਇਸ ਮੁਕਾਮ ‘ਤੇ ਪਹੁੰਚੀ ਹੈ।ਉਸ ਨੇ ਵਿਸ਼ਵ ਦੀ ਨੰਬਰ-1 ਪਹਿਲਵਾਨ ਨੂੰ ਹਰਾਇਆ ਹੈ।ਇਸ ਨਾਲ ਪੂਰੇ ਦੇਸ਼ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੇਸ਼।” ਇਹ ਖ਼ਬਰ ਦੁਖਦਾਈ ਹੈ। ਵਿਨੇਸ਼ ਨੂੰ ਉਸ ਦੀ ਮਿਹਨਤ ਦਾ ਫਲ ਨਹੀਂ ਮਿਲਿਆ।

Related posts

ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਸ ਕੰਟਰੀ ਰਨਰ-ਅੱਪ ਚੈਂਪੀਅਨ”

punjabusernewssite

ਵਿਧਾਇਕ ਜਗਸੀਰ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਸਲਾਨਾ ਸਪੋਰਟਸ ਮੀਟ ਵਿੱਚ ਖਿਡਾਰੀਆਂ ਦੀ ਕੀਤੀ ਹੋਸਲਾ ਅਫਜਾਈ

punjabusernewssite

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2023-24 ਦਾ ਸ਼ਾਨਦਾਰ ਆਗਾਜ਼ ਹੋਇਆ

punjabusernewssite