Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ

Date:

spot_img

👉ਲਾਭਪਾਤਰੀ ਯੂਨਿਟਾਂ ਨੂੰ ਮੁੱਦਿਆਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ
SAS Nagar News:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ ਅਤੇ ਇਸਦੇ ਕੰਮਕਾਜ ਦਾ ਜਾਇਜ਼ਾ ਲਿਆ।ਲਾਭਪਾਤਰੀ ਸਨਅਤੀ ਯੂਨਿਟਾਂ ਨਾਲ ਗੱਲਬਾਤ ਕਰਦੇ ਹੋਏ, ਮੰਤਰੀ ਨੇ ਕਿਹਾ ਕਿ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਜ਼ਨ ਦੇ ਅਨੁਸਾਰ, ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਦੇ ਕੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਇਸ ਸਹੂਲਤ ਨੂੰ ਸਫਲਤਾਪੂਰਵਕ ਚਲਾਉਣ ਲਈ ਕਲੱਸਟਰ ਦੇ ਪ੍ਰਬੰਧਨ ਦੀ ਸ਼ਲਾਘਾ ਕੀਤੀ, ਜੋ ਬਾਥਰੂਮ ਫਿਟਿੰਗ ਦੇ ਨਿਰਮਾਣ ਵਿੱਚ ਲੱਗੇ ਲਗਭਗ 80 ਐਮਐਸਐਮਈ ਯੂਨਿਟਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੀ ਹੈ।

ਇਹ ਵੀ ਪੜ੍ਹੋ  Patiala News:ਪੰਜਾਬੀਆਂ ਦੇ ਮੂੰਹ ‘ਚੋਂ ਰੋਟੀ ਖੋਹਣ ਲਈ ‘ਰਾਸ਼ਨ ਚੋਰੀ’ ਦੇ ਨਵੇਂ ਹੱਥਕੰਡੇ ਅਪਣਾਉਣ ਲੱਗੀ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਉਦਯੋਗ ਮੰਤਰੀ ਨੇ ਭਰੋਸਾ ਦਿੱਤਾ ਕਿ ਪ੍ਰਬੰਧਨ ਦੁਆਰਾ ਉਠਾਏ ਗਏ ਮੁੱਦਿਆਂ – ਜਿਵੇਂ ਕਿ ਪੀ ਐਸ ਆਈ ਈ ਸੀ ਨੂੰ ਉਦਯੋਗਿਕ ਇਕਾਈਆਂ ਦੇ ਯੋਗਦਾਨ ਦੀ ਲੰਬਿਤ ਆਖਰੀ ਕਿਸ਼ਤ ਬਾਰੇ ਫੈਸਲਾ ਕਰਨਾ, ਅਹਾਤੇ ਦੇ ਅੰਦਰ 66 ਕੇਵੀਏ ਹਾਈ ਟੈਂਸ਼ਨ ਟਾਵਰ ਨੂੰ ਹਟਾਉਣਾ ਜੋ ਹੋਰ ਵਿਸਥਾਰ ਵਿੱਚ ਰੁਕਾਵਟ ਬਣ ਰਿਹਾ ਹੈ, ਅਤੇ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਲਈ ਮੋਹਾਲੀ ਹੁਨਰ ਵਿਕਾਸ ਕੇਂਦਰ ਦਾ ਸੰਚਾਲਨ – ਨੂੰ ਸਬੰਧਤ ਅਧਿਕਾਰੀਆਂ ਨਾਲ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ। ਦੌਰੇ ਦੌਰਾਨ, ਸ਼੍ਰੀ ਅਰੋੜਾ ਨੂੰ ਕਲੱਸਟਰ ਵਿਖੇ ਵੱਖ-ਵੱਖ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ, ਜਿਸ ਵਿੱਚ ਅਤਿ-ਆਧੁਨਿਕ ਟੈਸਟਿੰਗ ਲੈਬ, ਡਿਜ਼ਾਈਨ ਸੈਂਟਰ ਅਤੇ ਟੂਲ ਰੂਮ ਸ਼ਾਮਲ ਹਨ। ਉਨ੍ਹਾਂ ਨੇ ਕੇਂਦਰ ਵਿੱਚ ਸਥਾਪਤ ਨਵੀਨਤਮ ਆਯਾਤ ਕੀਤੇ ਉਪਕਰਣਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕੀਤਾ ਅਤੇ ਜ਼ੋਰ ਦਿੱਤਾ ਕਿ ਉਦਯੋਗ ਲਈ ਲੰਬੇ ਸਮੇਂ ਦੇ ਲਾਭਾਂ ਨੂੰ ਯਕੀਨੀ ਬਣਾਉਣ ਲਈ ਸਰਕਾਰ-ਸ਼ੇਅਰਧਾਰਕਾਂ ਦੇ ਸਾਂਝੇ ਉੱਦਮ ਮਾਡਲ ਨੂੰ ਅੱਗੇ ਵਧਾਇਆ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ, ਉਦਯੋਗ ਅਤੇ ਵਣਜ, ਸ਼੍ਰੀ ਕੇ.ਕੇ. ਯਾਦਵ; ਡਾਇਰੈਕਟਰ ਸ਼੍ਰੀਮਤੀ ਸੁਰਭੀ ਮਲਿਕ; ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਸ਼੍ਰੀ ਵੈਭਵ ਮਹੇਸ਼ਵਰੀ; ਅਤੇ ਡਿਪਟੀ ਕਮਿਸ਼ਨਰ ਐਸ ਏਨਐਸ ਨਗਰ, ਸ਼੍ਰੀਮਤੀ ਕੋਮਲ ਮਿੱਤਲ ਵੀ ਸਨ।ਇਸ ਮੌਕੇ ‘ਤੇ ਮੌਜੂਦ ਸਥਾਨਕ ਪ੍ਰਬੰਧਨ ਅਤੇ ਉਦਯੋਗਿਕ ਇਕਾਈਆਂ ਦੇ ਪ੍ਰਮੁੱਖ ਮੈਂਬਰਾਂ ਵਿੱਚ ਸ਼੍ਰੀ ਬੀ.ਐਸ. ਆਨੰਦ, ਸ਼੍ਰੀ ਕੰਵਲਜੀਤ ਸਿੰਘ ਮਾਹਲ, ਸ਼੍ਰੀ ਨਵਜੋਤ ਸਿੰਘ ਔਲਖ, ਸ਼੍ਰੀ ਗੁਰਮੀਤ ਸਿੰਘ ਭਾਟੀਆ, ਸ਼੍ਰੀ ਸੰਜੀਵ ਸਿੰਘ ਸੇਠੀ, ਸ਼੍ਰੀ ਸਮੀਰ ਕਪੂਰ ਅਤੇ ਸ਼੍ਰੀ ਰੁਪਿੰਦਰ ਸਿੰਘ ਸਚਦੇਵਾ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...