ਅੱਜ ਦਾ ਬਜਟ ਮਹਿਜ਼ ਇੱਕ ’ਸਰਕਾਰ ਬਚਾਓ’ ਬਜਟ: ਵੜਿੰਗ
ਚੰਡੀਗੜ੍ਹ, 23 ਜੁਲਾਈ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਨੇ ਬਜਟ ਨੂੰ ‘‘ਸਰਕਾਰ ਬਚਾਓ ਬਜਟ’’ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਦੇਸ਼ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਐਨਡੀਏ ਗੱਠਜੋੜ ਦੇ ਅੰਦਰ ਵੱਖ-ਵੱਖ ਪਾਰਟੀਆਂ ਨੂੰ ਖੁਸ਼ ਕਰਨ ਲਈ ਤਿਆਰ ਕੀਤਾ ਗਿਆ ਹੈ। ਵੜਿੰਗ ਨੇ ਟਿੱਪਣੀ ਕੀਤੀ, ‘‘ਇਹ ਬਜਟ ਮਹਿੰਗਾਈ, ਕਿਸਾਨਾਂ ‘ਤੇ ਚੱਲ ਰਹੇ ਸੰਕਟ ਅਤੇ ਮੱਧ ਵਰਗ ਲੋਕਾਂ ਦੇ ਸੰਘਰਸ਼ਾਂ ਵਰਗੇ ਮਹੱਤਵਪੂਰਨ ਮੁੱਦਿਆਂ ਨਾਲ ਨਜਿੱਠਣ ਅਤੇ ਰੁਜ਼ਗਾਰ ਪੈਦਾ ਕਰਨ ਦੇ ਮੁੱਦਿਆਂ ‘ਤੇ ਵੀ ਅਸਫਲ ਰਿਹਾ ਹੈ।
ਮੁਲਾਜਮ ਆਗੂ ਅਰਜਨ ਸਰਾਂ ਦੀ ਬੇਵਕਤੀ ਮੌਤ ’ਤੇ ਜਥੇਬੰਦੀ ਵੱਲੋਂ ਦੁੱਖ ਦਾ ਪ੍ਰਗਟਾਵਾ
’’ ਉਨ੍ਹਾਂ ਨੇ ਬਜਟ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕੀਤੇ ਜਾਣ ’ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ, ’ਜਿਵੇਂ ਕਿ ਪਿਛਲੇ ਬਜਟਾਂ ’ਚ ਦੇਖਿਆ ਗਿਆ ਹੈ ਕਿ ਭਾਜਪਾ ਸਰਕਾਰ ਲਗਾਤਾਰ ਪੰਜਾਬ ਨੂੰ ਨਜ਼ਰਅੰਦਾਜ਼ ਕਰਕੇ ਸੂਬੇ ਦੇ ਹਿੱਤਾਂ ਦੇ ਖਿਲਾਫ ਕੰਮ ਕਰ ਰਹੀ ਹੈ।’ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ’ਚ ਆਪਣੀਆਂ ਚੋਣ ਮੁਹਿੰਮਾਂ ਦੌਰਾਨ ’ਖੂਨ ਦੇ ਰਿਸ਼ਤੇ’ ਹੋਣ ਦਾ ਦਾਅਵਾ ਕੀਤਾ ਸੀ ਪਰ ਫਿਰ ਵੀ ਪਿਛਲੇ ਦਸ ਸਾਲਾਂ ਵਿੱਚ ਪੰਜਾਬ ਲਈ ਕੁਝ ਨਹੀਂ ਕੀਤਾ। ਵੜਿੰਗ ਨੇ ਅੱਗੇ ਕਿਹਾ ਕਿ ਬਜਟ ਵਿੱਚ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਦਾ ਜ਼ਿਕਰ ਕੀਤਾ ਗਿਆ ਸੀ, ਪਰ ਪੰਜਾਬ, ਇੱਕ ਸਰਹੱਦੀ ਰਾਜ ਅਤੇ ਦੇਸ਼ ਦਾ ਅੰਨਦਾਤਾ ਹੈ ਜੋ ਕਿ ਫੌਜ, ਖੇਤੀਬਾੜੀ ਅਤੇ ਐਮਐਸਐਮਈ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਬਿਹਾਰ ‘ਚ ਵਿਧਾਨ ਸਭਾ ਚੋਣਾ ਕਰਕੇ ਉੱਥੇ ਵਿਸ਼ੇਸ਼ ਬੁਨਿਆਦੀ ਢਾਂਚੇ ਲਈ ਫੰਡ ਅਲਾਟ ਕਰਨਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਦਾ ਕੋਈ ਵੀ ਕੰਮ ਦੇਸ਼ ਦੀ ਭਲਾਈ ਦੀ ਬਜਾਏ ਸਿਆਸੀ ਲਾਭ ਲਈ ਹੈ।
ਮੁੱਖ ਇੰਜੀਨੀਅਰ ਦੀ ਅਗਵਾਈ ਹੇਠ ਵਣ ਮਹਾਂ ਉਤਸਵ ਮਨਾਇਆ
ਐਮਪੀ ਵੜਿੰਗ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਬਜਟ ‘ਚ ਕੋਈ ਐਲਾਨ ਨਾ ਹੋਣ ‘ਤੇ ਬਜਟ ਦੀ ਅਸਫਲਤਾ ਵੱਲ ਇਸ਼ਾਰਾ ਕੀਤਾ ਅਤੇ ਡੇਢ ਗੁਣਾ ਐਮਐਸਪੀ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਰਗੇ ਵਾਅਦੇ ਪੂਰੇ ਨਾ ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਸਖ਼ਤ ਬਿਆਨ ਦੇ ਕੇ ਸਮਾਪਤੀ ਕਰਦੇ ਕਿਹਾ ਕਿ’’ਬਜਟ ’ਚ ਮਰਦਮਸ਼ੁਮਾਰੀ ਅਤੇ ਜਾਤੀ ਜਨਗਣਨਾ ਦੇ ਸੰਬੰਧ ’ਚ ਕਿਸੇ ਵੀ ਤਰ੍ਹਾਂ ਦਾ ਜ਼ਿਕਰ ਨਾ ਹੋਣਾ ਬਿਨਾਂ ਕਿਸੇ ਜਨਗਣਨਾ ਦੇ ਪੰਜਵਾਂ ਬਜਟ ਹੈ, ਜੋ ਕਿ ਲੋਕਤੰਤਰ ਅਤੇ ਸੰਵਿਧਾਨ ਦੇ ਸਿਧਾਂਤਾਂ ਦੇ ਖਿਲਾਫ ਹੈ।
Share the post "ਬਿਹਾਰ ਲਈ ਲੱਗੀ ਫੰਡਾਂ ਦੀ ਝੜੀ ਤੇ ਪੰਜਾਬ ਨੂੰ ਕੀਤਾ ਗਿਆ ਨਜ਼ਰਅੰਦਾਜ਼: ਕਾਂਗਰਸ ਪ੍ਰਧਾਨ"