Chandigarh News: ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ। ਸ਼ਿਵ ਪੁਰੋਹਿਤ ਜੰਗਮ ਜਗਮੇਸ਼ਵਰ ਦੀ ਜੰਗਮ ਮੰਡਲੀ ਵੱਲੋਂ ਭਗਵਾਨ ਸ਼ਿਵ ਜੀ ਮਹਾਰਾਜ ਦੀ ਉਸਤਤ ਵਿੱਚ ਕੀਤੇ ਭਜਨ ਗਾਇਨ ਨੂੰ ਸ਼ਿਵ ਭਗਤਾਂ ਨੇ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਸੁਣਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਪੂਜਾ ਨਾਲ ਹੋਈ ਤੇ ਇਸਤੋਂ ਬਾਅਦ ਸਿਵ ਪੁਰੋਹਿਤ ਜਗਮ ਜਗਮੇਸ਼ਵਰ ਦੀ ਮੰਡਲੀ ਵੱਲੋਂ ਸ਼ਿਵ ਤੇ ਪਾਰਬਤੀ ਦੀ ਮਹਿਮਾ ਦਾ ਗੁਣਗਾਣ ਕੀਤਾ। ਇਸ ਸਮਾਗਮ ਦੌਰਾਨ ਸੰਗਤ ਲਈ ਦੁੱਧ ਦਾ ਅਤੁੱਟ ਲੰਗਰ ਅਤੇ ਮਠਿਆਈਆਂ ਦਾ ਲੰਗਰ ਲਗਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਵੱਧ-ਚੜ੍ਹ ਕੇ ਹਾਜ਼ਰੀ ਲਗਾਈ।
ਇਹ ਵੀ ਪੜ੍ਹੋ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ ਤੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗਾੜ੍ਹਾ ਸਮੇਤ ਭਾਰਤੀ ਹਾਕੀ ਟੀਮ ਦੇ ਵਾਈਸ ਕਪਤਾਨ ਹਾਰਦਿਕ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ (ਦੋਵੇਂ ਓਲੰਪਿਕਸ ਮੈਡਲਿਸਟ) ਨੇ ਵਿਸ਼ੇਸ਼ ਹਾਜ਼ਰੀ ਲਗਾਈ। ਜਦੋਂਕਿ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀ ਅਤੇ ਮੀਡੀਆ ਕਰਮੀਆਂ ਵੱਲੋਂ ਉਤਸ਼ਾਹਪੂਰਵਕ ਸੇਵਾ ਕੀਤੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





