ਚੰਡੀਗੜ੍ਹ, 20 ਮਾਰਚ: ਹਰਿਆਣਾ ਵਿਚ ਚਾਰ ਸਾਲ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਾਮਪਾਲ ਮਾਜ਼ਰਾ ਨੇ ਅੱਜ ਮੁੜ ਇਡੀਅਨ ਨੈਸ਼ਨਲ ਲੋਕ ਦਲ ਵਿਚ ਘਰ ਵਾਪਸੀ ਕਰ ਲਈ। ਉਨ੍ਹਾਂ ਦਾ ਖੁੱਲੇ ਦਿਲ ਨਾਲ ਸਵਾਗਤ ਕਰਦਿਆਂ ਇਨੈਲੋ ਦੇ ਕੌਮੀ ਆਗੂ ਅਭੈ ਸਿੰਘ ਚੌਟਾਲਾ ਨੇ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ। ਕਲੈਤ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸ਼੍ਰੀ ਮਾਜ਼ਰਾ ਨੇ 2020 ਭਾਜਪਾ ਵਿਚ ਸਮੂਲੀਅਤ ਕਰ ਲਈ ਸੀ।
ਕੇਜਰੀਵਾਲ ਵੱਲੋਂ ED ਖਿਲਾਫ਼ ਪਾਈ ਪਟੀਸ਼ਨ ‘ਤੇ ਕੋਰਟ ਨੇ ED ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
ਇਸ ਦੌਰਾਨ ਕੁੱਝ ਦਿਨ ਪਹਿਲਾਂ ਗੈਂਗਸਟਰਾਂ ਵੱਲੋਂ ਇਨੈਲੋ ਦੇ ਸੂਬਾ ਪ੍ਰਧਾਨ ਨਫ਼ੈ ਸਿੰਘ ਰਾਠੀ ਦਾ ਕਤਲ ਕਰ ਦਿੱਤਾ ਸੀ, ਜਿਸਦੇ ਚੱਲਦੇ ਸੂਬਾ ਪ੍ਰਧਾਨ ਦੀ ਹੁਣ ਸ਼੍ਰੀ ਮਾਜ਼ਰਾ ਨੂੰ ਮਿਲੀ ਹੈ। ਇਸ ਮੌਕੇ ਰਾਮਪਾਲ ਮਾਜ਼ਰਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਘਰ ਵਾਪਸੀ ਹੈ ਤੇ ਸਕੂਨ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੂਰੀ ਮਜਬੂਤੀ ਨਾਲ ਸੂਬੇ ਦੀਆਂ 10 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਪ੍ਰਾਪਤ ਕਰੇਗੀ। ਉਧਰ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਰਾਮਪਾਲ ਮਾਜਰਾ ਪਾਰਟੀ ਦੇ ਪੁਰਾਣੇ ਤੇ ਤਜ਼ਰਬੇਕਾਰ ਆਗੂ ਹਨ, ਜਿੰਨ੍ਹਾਂ ਦੀ ਘਰ ਵਾਪਸੀ ਦੇ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੀ ਹੈ।