Bathinda News:ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮਹੱਈਆ ਕਰਵਾਉਣ ਦੇ ਮੰਤਵ ਨਾਲ 20 ਫਰਵਰੀ ਤੋਂ 31 ਮਾਰਚ 2025 ਤੱਕ ਗੈਰ ਸੰਚਾਰੀ ਬੀਮਾਰੀਆਂ ਪ੍ਰਤੀ ਜਾਂਚ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਸਬੰਧੀ ਅੱਜ ਜਿਲ੍ਹੇ ਦੀਆਂ ਹੈਲਥ ਵਰਕਰ (ਫੀਮੇਲ) , ਐਲ.ਐਚ.ਵੀ ਅਤੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ ।ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦੀ ਦੇਖਭਾਲ ਗੈਰ ਸੰਚਾਰੀ ਬੀਮਾਰੀਆਂ ਪ੍ਰਤੀ ਹੈਲਥ ਚੈਕਅਪ ਕੀਤਾ ਜਾਵੇਗਾ ਅਤੇ ਉਹਨਾਂ ਦਾ ਡਾਟਾ ਪੋਰਟਲ ਤੇ ਅਪਲੋਡ ਕੀਤਾ ਜਾਵੇਗਾ ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
ਜੇਕਰ ਕਿਸੇ ਨੂੰ ਕੋਈ ਵੀ ਗੈਰ -ਸੰਚਾਰੀ ਬੀਮਾਰੀ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸਨੂੰ ਬੀ.ਪੀ ਅਤੇ ਸ਼ੂਗਰ ਦੀ ਦਵਾਈ ਉਸਦੇ ਘਰ ਦੇ ਨਜ਼ਦੀਕ ਅਰੋਗਿਆ ਕੇਂਦਰ ਤੋਂ ਮਹੱਈਆ ਕਰਵਾਈ ਜਾਵੇਗੀ ।ਐਨ.ਸੀ.ਡੀ ਕੰਸਲਟੈਂਟ ਡਾ ਬਦਿਸਾ(ਸਿਹਤ ਸੰਸਥਾ ਡਬਲਿਊ.ਐਚ.ਓ) ਨੇ ਦੱਸਿਆ ਕਿ ਇਹ ਪ੍ਰੋਗਰਾਮ ਸਾਲ 2016 ਵਿੱਚ ਸੁਰੂ ਹੋਇਆ ਸੀ ਅਤੇ 60 ਪ੍ਰਤੀਸ਼ਤ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ।
ਇਹ ਵੀ ਪੜ੍ਹੋ ਅੰਮ੍ਰਿਤਪਾਲ ਸਿੰਘ ਦੀ ਪੈਰੋਲ ’ਤੇ ਅਦਾਲਤ ‘ਚੋਂ ਵੱਡੀ ਖ਼ਬਰ
ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ। ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਐਨ ਸੀ ਡੀ ਡਾ ਸੁਖਜਿੰਦਰ ਸਿੰਘ ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੁਆਰਾ ਗੈਰ ਸੰਚਾਰੀ ਰੋਗਾਂ ਸਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਦਾ ਵੱਧ ਤੋੱ ਵੱਧ ਲਾਭ ਉਠਾਉਣ।ਇਸ ਮੌਕੇ ਡਬਲਿਊ.ਐਚ.ਓ ਤੋਂ ਰਾਜਵੰਤ ਕੌਰ, ਕੰਪਿਊਟਰ ਅਪਰੇਟਰ ਸੁਖਵਿੰਦਰ ਸਿੰਘ ਹਾਜ਼ਰ ਸਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਸਬੰਧੀ ਮੁਹਿੰਮ ਦੀ ਸ਼ੁਰੂਆਤ:ਸਿਵਲ ਸਰਜਨ ਡਾ ਗੁਰਜੀਤ ਸਿੰਘ"