ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ

Date:

spot_img

ਫਾਜ਼ਿਲਕਾ, 10 ਮਈ: ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਅੱਜ ਸ੍ਰੀ ਗੰਗਾਨਗਰ ਨਾਲ ਲੱਗਦੇ ਸਰਹੱਦੀ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨੇ ਰਾਜਸਥਾਨ ਵਾਲੇ ਪਾਸੇ ਸਾਧੂ ਵਾਲਾ ਚੈੱਕ ਪੋਸਟ ‘ਤੇ ਰਾਜਸਥਾਨ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਚੈਕਿੰਗ ਕੀਤੀ ਜਦਕਿ ਗੁੰਮਜਾਲ ਜੋ ਕਿ ਪੰਜਾਬ ਦਾ ਆਖਰੀ ਨਾਕਾ ਹੈ ਵਿਖੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਚੈਕਿੰਗ ਕਰਕੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅੰਤਰਰਾਜੀ ਸਰਹੱਦਾਂ ਤੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ।

ਭਾਈ ਅੰਮ੍ਰਿਤਪਾਲ ਸਿੰਘ ਨੇ ਖਡੁੂਰ ਸਾਹਿਬ ਹਲਕੇ ਤੋਂ ਦਾਖ਼ਲ ਕੀਤੇ ਨਾਮਜਦਗੀ ਪੇਪਰ

ਐਸਐਸਪੀ ਡਾ ਪ੍ਰਗਿਆ ਜੈਨ ਨੇ ਇਸ ਮੌਕੇ ਸੁਰੱਖਿਆ ਸਟਾਫ ਨੂੰ ਸਖਤ ਹਦਾਇਤ ਕੀਤੀ ਕਿ ਸਰਹੱਦ ਤੋਂ ਕੋਈ ਵੀ ਵਾਹਨ ਬਿਨਾਂ ਚੈਕਿੰਗ ਦੇ ਨਾ ਜਾਵੇ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਸਰਹੱਦ ਪਾਰੋਂ ਕਿਸੇ ਤਰ੍ਹਾਂ ਦੀ ਵੀ ਅਜਿਹੀ ਸਮੱਗਰੀ ਨਾ ਆਵੇ ਜੋ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੀ ਹੋਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਡੀਐਸਪੀ ਅਰੁਣ ਮੁੰਡਨ ਵੀ ਹਾਜ਼ਰ ਸਨ। ਇਸ ਤੋਂ ਬਾਅਦ ਉਹਨਾਂ ਨੇ ਬਾਹਰਲੇ ਸੂਬਿਆਂ ਤੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਆਉਣ ਵਾਲੇ ਕੇਂਦਰੀ ਸੁਰੱਖਿਆ ਬਲਾਂ ਦੇ ਠਹਿਰਾਓ ਲਈ ਕੀਤੇ ਜਾ ਰਹੇ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਉਨਾਂ ਥਾਵਾਂ ਦਾ ਨਿਰੀਖਣ ਕੀਤਾ ਜਿੱਥੇ ਕੇਂਦਰੀ ਸੁਰੱਖਿਆ ਬਲਾਂ ਨੂੰ ਠਹਿਰਾਇਆ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੇਂਦਰੀ ਸੁਰੱਖਿਆ ਬਲਾਂ ਨੂੰ ਇੱਥੇ ਠਹਿਰਾਓ ਦੌਰਾਨ ਕੋਈ ਦਿੱਕਤ ਨਾ ਆਵੇ।

LEAVE A REPLY

Please enter your comment!
Please enter your name here

spot_img

Share post:

Popular

More like this
Related

Maharaja Ranjit Singh ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

👉ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ...

हरियाणा लोकभवन में भव्य रूप से मनाया गया पश्चिम बंगाल स्थापना दिवस

👉पंजाब के राज्यपाल श्री गुलाब चंद कटारिया, हरियाणा के...