ਸਹਿਕਾਰੀ ਵਿਭਾਗ ਦਾ ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

Barnala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ‘ਚ SIT ਨੇ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਨੋਟਿਸ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ ‘ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ।ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ।

ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; 3 ਸਾਲਾਂ ਬੱਚੇ ਦੀ ਸਕੂਲੀ ਵੈਨ ਹੇਠ ਆਉਣ ਕਾਰਨ ਮੌ*ਤ

ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...