ਜਲੰਧਰ,11 ਜਨਵਰੀ: ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਹ ਘਟਨਾ ਜਲੰਧਰ ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ ਦੋ ਅਧੀਨ ਪੈਂਦੇ ਰਿਹਾਇਸ਼ੀ ਕੁਆਰਟਰਾਂ ਵਿਖੇ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਪੁਲਿਸ ਅਧਿਕਾਰੀ ਦੀ ਪਹਿਚਾਣ ਸਬ ਇੰਸਪੈਕਟਰ ਭੁਪਿੰਦਰ ਸਿੰਘ ਦੇ ਤੌਰ ‘ਤੇ ਹੋਈ ਹੈ ਜੋ ਕਿ ਜਲੰਧਰ ਦਿਹਾਤੀ ਸੀਆਈਏ ਸਟਾਫ ਵਿਖੇ ਤੈਨਾਤ ਸੀ।
ਬਠਿੰਡਾ-ਮਾਨਸਾ ’ਚ ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਥੋਕ ’ਚ ਤਬਾਦਲੇ
ਘਟਨਾ ਸਮੇਂ ਮ੍ਰਿਤਕ ਪੁਲਿਸ ਅਧਿਕਾਰੀ ਰਿਹਾਇਸ਼ੀ ਕੁਆਰਟਰਾਂ ਦੀ ਪਾਰਕਿੰਗ ਵਿਚ ਆਪਣੀ ਕਾਰ ਦੇ ‘ਚ ਬੈਠਾ ਹੋਇਆ ਸੀ।ਇਹ ਘਟਨਾ ਸਾਢੇ ਕਉ ਛੇ ਵਜੇ ਹੋਈ ਦੱਸੀ ਜਾ ਰਹੀ ਹੈ। ਮੁਢਲੀ ਸੂਚਨਾ ਮੁਤਾਬਿਕ ਇਹ ਘਟਨਾ ਅਚਾਨਕ ਪੁਲਿਸ ਅਧਿਕਾਰੀ ਵੱਲੋਂ ਆਪਣੇ ਸਰਕਾਰੀ ਪਿਸਟਲ ਨੂੰ ਸਾਫ ਕਰਦੇ ਸਮੇਂ ਗੋਲੀ ਚੱਲਣ ਕਾਰਨ ਵਾਪਰੀ ਦੱਸੀ ਜਾ ਰਹੀ ਹੈ, ਜਿਹੜੀ ਸਿੱਧੀ ਉਸਦੇ ਸਿਰ ਉਪਰ ਵੱਜੀ, ਜਿਸਦੇ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਪੰਜਾਬ ਭਰ ਦੇ ਮੈਡੀਕਲ ਸਟੋਰਾਂ ਲਈ ਨਵੇਂ ਫ਼ੁਰਮਾਨ….
ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਡੁੰਘਾਈ ਦੇ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਡਿਵੀਜ਼ਨ ਨੰਬਰ ਦੋ ਦੇ ਜਾਂਚ ਅਧਿਕਾਰੀ ਵਿਜੇ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਘਟਨਾ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾ ਘਰ ਵਿੱਚ ਪਹੁੰਚਾ ਦਿੱਤਾ ਗਿਆ ਹੈ।ਉਹਨਾਂ ਦੱਸਿਆ ਕਿ ਮ੍ਰਿਤਕ ਪੁਲਿਸ ਅਧਿਕਾਰੀ ਦੀ ਪਤਨੀ ਕੁਲਵੰਤ ਕੌਰ ਵੀ ਮੌਕੇ ਤੇ ਪੁੱਜ ਗਏ ਹਨ ਅਤੇ ਉਹਨਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।